17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਆਦੇਸ਼ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ

ਸਾਦਿਕ, 17 ਅਗਸਤ (ਗੁਰਭੇਜ ਸਿੰਘ ਚੌਹਾਨ)-ਆਦੇਸ਼ ਇੰਸਟੀਚਿਊਟ ਆਫ਼ ਹਾਇਰ ਸਟੱਡੀਜ਼ ਮਚਾਕੀ ਕਲਾਂ ਵਿਖੇ ਸਰਬੱਤ ਦੇ ਭਲੇ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਸਮੂਹ ਕਾਲਜ ਸਟਾਫ਼, ਵਿਦਿਆਰਥੀਆਂ ਅਤੇ ਪ੍ਰਬੰਧਕਾਂ ਨੇ ਗੁਰੂ ਚਰਨਾਂ ਵਿਚ ਹਾਜ਼ਰੀ ਭਰਦਿਆਂ ਨਵੇਂ ਸੈਸ਼ਨ ਦੀ ਸਫ਼ਲਤਾ, ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਸੰਸਥਾ ਦੀ ਤਰੱਕੀ ਲਈ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 18-08-2026
ਸਾਦਿਕ, 17 ਅਗਸਤ (ਗੁਰਭੇਜ ਸਿੰਘ ਚੌਹਾਨ)-ਆਦੇਸ਼ ਇੰਸਟੀਚਿਊਟ ਆਫ਼ ਹਾਇਰ ਸਟੱਡੀਜ਼ ਮਚਾਕੀ ਕਲਾਂ ਵਿਖੇ ਸਰਬੱਤ ਦੇ ਭਲੇ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਸਮੂਹ ਕਾਲਜ ਸਟਾਫ਼, ਵਿਦਿਆਰਥੀਆਂ ਅਤੇ ਪ੍ਰਬੰਧਕਾਂ ਨੇ ਗੁਰੂ ਚਰਨਾਂ ਵਿਚ ਹਾਜ਼ਰੀ ਭਰਦਿਆਂ ਨਵੇਂ ਸੈਸ਼ਨ ਦੀ ਸਫ਼ਲਤਾ, ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਸੰਸਥਾ ਦੀ ਤਰੱਕੀ ਲਈ ਅਰਦਾਸ ਕੀਤੀ। ਪਾਠ ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਅਮਰਦੀਪ ਸਿੰਘ ਵਿਰਕ ਨੇ ਕਿਹਾ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਅਤੇ ਅਧਿਆਤਮਕ ਮਾਹੌਲ ਵਿਚ ਸ਼ੁਰੂ ਕਰਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਚੰਗੇ ਸੰਸਕਾਰ, ਸੇਵਾ-ਭਾਵਨਾ, ਅਨੁਸ਼ਾਸਨ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਅਤੇ ਵਿਦਿਆਰਥੀਆਂ ਨੂੰ ਤਨ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਆ। ਸਮਾਗਮ ਦੇ ਅੰਤ ਵਿਚ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਸਮੂਹ ਸੰਗਤ ਵਿਚ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਕਰਵਾਇਆ ਗਿਆ ਇਹ ਸਮਾਗਮ ਸਮੂਹ ਕਾਲਜ ਭਾਈਚਾਰੇ ਲਈ ਸ਼ਰਧਾ, ਏਕਤਾ ਅਤੇ ਸਕਾਰਾਤਮਿਕ ਊਰਜਾ ਦਾ ਪ੍ਰਤੀਕ ਬਣਿਆ। ਇਸ ਮੌਕੇ ਸੀ.ਐਮ.ਡੀ. ਜਨਜੀਤਪਾਲ ਸਿੰਘ ਸੇਖੋਂ, ਐਮ.ਡੀ. ਜਰਮਨਜੀਤ ਸਿੰਘ ਸੰਧੂ, ਡਾਇਰੈਕਟਰ ਐਸ.ਪੀ.ਮੌਂਗਾ, ਪ੍ਰਿੰਸੀਪਲ ਸੁਖਵਿੰਦਰ ਕੌਰ (ਏਮਸ), ਪ੍ਰਿੰਸੀਪਲ ਪ੍ਰੀਤੰਦਰ ਕੌਰ (ਪੀ.ਡੀ.ਸੀ.), ਪ੍ਰਿੰਸੀਪਲ ਗੁਰਜੀਤ ਸਿੰਘ ਗਾਂਧੀ (ਐਮ. ਪੀ. ਸੀ.), ਸਾਰੇ ਕਾਲਜਾਂ ਦਾ ਸਟਾਫ਼ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਮੀਟਿੰਗ ਅਗਲੀ ਖ਼ਬਰ ਮਿਮਿਟ ਕਾਲਜ ਮਲੋਟ ਵਿਖੇ ਆਜ਼ਾਦੀ ਦਿਵਸ ਮਨਾਇਆ
Ad Position 24