17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਗਮਲਿਆਂ ’ਚ ਬੂਟੇ ਲਗਾਏ

ਫ਼ਰੀਦਕੋਟ, 17 ਅਗਸਤ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਈਕੋ ਕਲੱਬ ਵਲੋਂ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਈਕੋ ਕਲੱਬ ਦੇ ਇੰਚਾਰਜ ਪ੍ਰੋ. ਰਾਜੇਸ਼ਵਰੀ ਦੇਵੀ, ਪ੍ਰੋ.

Ad Position 21
No active advertisement
ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਗਮਲਿਆਂ ਵਿਚ ਪੌਦੇ ਲਗਾਉਣ ਸਮੇਂ ਵਿਦਿਆਰਥੀ ਤੇ ਸਟਾਫ਼। ਅਜੀਤ ਤਸਵੀਰ 18-08-2026
ਫ਼ਰੀਦਕੋਟ, 17 ਅਗਸਤ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਈਕੋ ਕਲੱਬ ਵਲੋਂ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਈਕੋ ਕਲੱਬ ਦੇ ਇੰਚਾਰਜ ਪ੍ਰੋ. ਰਾਜੇਸ਼ਵਰੀ ਦੇਵੀ, ਪ੍ਰੋ. ਬੀਰਇੰਦਰਜੀਤ ਸਿੰਘ ਅਤੇ ਪ੍ਰੋ. ਸੁਖਪਾਲ ਕੌਰ ਦੀ ਅਗਵਾਈ ’ਚ ਗਮਲਿਆਂ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ। ਪ੍ਰੋਗਰਾਮ ਦੇ ਸਬੰਧ ਵਿਚ ਕਾਲਜ ਵਿਦਿਆਰਥੀਆਂ ਵਲੋਂ ਵਾਤਾਵਰਨ ਸਬੰਧੀ ਚਾਰਟ ਬਣਾਏ ਗਏ। ਕਾਲਜ ਕੈਂਪਸ ਦੀ ਸੁੰਦਰਤਾ ਲਈ ਕਲੀਨ ਕੈਂਪਸ ਗਰੀਨ ਕੈਂਪਸ ਨੂੰ ਬਰਕਰਾਰ ਰੱਖਣ ਲਈ ਕੂੜੇਦਾਨ ਵੀ ਮੰਗਵਾਏ ਗਏ। ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਕਿਹਾ ਕਿ ਵਾਤਾਵਰਨ ਨੂੰ ਹਮੇਸ਼ਾ ਸਾਫ਼-ਸੁਥਰਾ ਰੱਖਣ ਲਈ ਪੌਦੇ ਅਤੇ ਕੂੜੇਦਾਨਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਅੰਤ ਵਿਚ ਪ੍ਰੋ. ਰਾਜੇਸ਼ਵਰੀ ਦੇਵੀ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਐਡਵੋਕੇਟ ਵਿਜੇ ਧੀਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਕੌਮੀ ਮੀਤ ਪ੍ਰਧਾਨ ਬਣਨ ’ਤੇ ਸਨਮਾਨਿਤ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਮੀਟਿੰਗ
Ad Position 24