ਰੋਟਰੀ ਕਲੱਬ ਫ਼ਰੀਦਕੋਟ ਨੇ ਆਰਮੀ ਸਟੇਸ਼ਨ ’ਚ ਸਿਹਤ ਜਾਂਚ ਕੈਂਪ ਲਗਾਇਆ
ਫ਼ਰੀਦਕੋਟ, 18 ਅਗਸਤ (ਹਰਮਿੰਦਰ ਸਿੰਘ ਮਿੰਦਾ)-ਰੋਟਰੀ ਕਲੱਬ ਫ਼ਰੀਦਕੋਟ ਵਲੋਂ ਭਾਰਤੀ ਫ਼ੌਜ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਦੇ ਸਹਿਯੋਗ ਨਾਲ ਆਰਮੀ ਸਟੇਸ਼ਨ ਵਿਖੇ ਮੈਗਾ ਸਿਹਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਨਾਲ ਸਬੰਧਿਤ ਮਰੀਜ਼ਾਂ ਦੀ ਜਾਂਚ ਲਈ ਸਰਜਰੀ, ਹੱਡੀਆਂ, ਦੰਦਾਂ, ਮੈਡੀਸਨ ਅਤੇ ਗਾਇਨੀ ਵਿਭਾਗ ਦੀਆਂ ਵਿਸ਼ੇਸ਼ ਮੈਡੀਕਲ ਟੀਮਾਂ ਵਲੋਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।
ਰ
ਰੋਟਰੀ ਕਲੱਬ ਫ਼ਰੀਦਕੋਟ ਵਲੋਂ ਲਗਾਏ ਗਏ ਮੈਗਾ ਸਿਹਤ ਜਾਂਚ ਕੈਂਪ ਦੌਰਾਨ ਕਲੱਬ ਦੇ ਅਹੁਦੇਦਾਰ ਆਰਮੀ ਅਫ਼ਸਰਾਂ ਤੇ ਡਾਕਟਰਾਂ ਦੀ ਟੀਮ ਨਾਲ। ਅਜੀਤ ਤਸਵੀਰ
19-08-2026
ਫ਼ਰੀਦਕੋਟ, 18 ਅਗਸਤ (ਹਰਮਿੰਦਰ ਸਿੰਘ ਮਿੰਦਾ)-ਰੋਟਰੀ ਕਲੱਬ ਫ਼ਰੀਦਕੋਟ ਵਲੋਂ ਭਾਰਤੀ ਫ਼ੌਜ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਦੇ ਸਹਿਯੋਗ ਨਾਲ ਆਰਮੀ ਸਟੇਸ਼ਨ ਵਿਖੇ ਮੈਗਾ ਸਿਹਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਨਾਲ ਸਬੰਧਿਤ ਮਰੀਜ਼ਾਂ ਦੀ ਜਾਂਚ ਲਈ ਸਰਜਰੀ, ਹੱਡੀਆਂ, ਦੰਦਾਂ, ਮੈਡੀਸਨ ਅਤੇ ਗਾਇਨੀ ਵਿਭਾਗ ਦੀਆਂ ਵਿਸ਼ੇਸ਼ ਮੈਡੀਕਲ ਟੀਮਾਂ ਵਲੋਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਕੈਂਪ ’ਚ ਕੁੱਲ 81 ਮਰੀਜ਼ਾਂ ਦੀ ਜਾਂਚ ਕੀਤੀ ਗਈ । ਇਸ ਮੌਕੇ ਦਸ਼ਮੇਸ਼ ਡੈਂਟਲ ਕਾਲਜ ਫ਼ਰੀਦਕੋਟ ਤੋਂ ਦੰਦਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਮਰੀਜ਼ਾਂ ਦੀ ਜਾਂਚ ਕੀਤੀ। ਕੈਂਪ ਦੇ ਪ੍ਰੋਜੈਕਟ ਚੇਅਰਮੈਨ ਸੰਜੀਵ ਗਰਗ ਅਤੇ ਪ੍ਰੋਜੈਕਟ ਕੋ-ਚੇਅਰਮੈਨ ਡਾ. ਬਲਜੀਤ ਸ਼ਰਮਾ ਸਨ। ਇਸ ਮੌਕੇ ਕਲੱਬ ਪ੍ਰਧਾਨ ਦਵਿੰਦਰ ਸਿੰਘ, ਸਕੱਤਰ ਕੇ.ਪੀ. ਸਿੰਘ ਸਰਾਂ, ਡਾ. ਹਰਪ੍ਰੀਤ ਕੌਰ, ਡਾ. ਵਿਕਾਸ ਕੇ. ਪਾਸਵਾਨ, ਡਾ. ਮਯੰਕ ਮੰਗਲਾ, ਡਾ. ਭਾਵਨਾ, ਡਾ. ਰਮਨਦੀਪ ਕੌਰ, ਡਾ. ਨੂਪੁਰ ਗਰਗ, ਡਾ. ਮੁਹੰਮਦ ਉਵੈਸ ਕਾਦਰੀ, ਡਾ. ਰਜਨੀ ਸ੍ਰੀਵਾਸਤਵ, ਡਾ. ਸਿਮਰਜੋਤ ਬਾਵਾ, ਡਾ. ਸਿਮਰਨਜੀਤ ਕੌਰ, ਡਾ. ਨਿਤਿਸ਼ ਲੂਨੀਆ, ਡਾ. ਸਗਲਮੀਤ ਸਿੰਘ, ਸਮੀਰ ਗੌਤਮ, ਬਲਕਰਨ ਸਿੰਘ, ਪਲਵਿੰਦਰ ਕੌਰ, ਜਸਵੀਰ, ਡਾ. ਦਾਨਿਸ਼ ਜਿੰਦਲ, ਐਡਵੋਕੇਟ ਲਲਿਤ ਮੋਹਨ ਗੁਪਤਾ, ਚਿਰਾਗ ਅਗਰਵਾਲ, ਅਸ਼ਵਨੀ ਬਾਂਸਲ , ਮਨਪ੍ਰੀਤ ਸਿੰਘ ਬਰਾੜ ਆਦਿ ਹਾਜ਼ਰ ਸਨ।