19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਝਾਕੀਆਂ ਦਾ ਮਕਸਦ ਜਾਗਰੂਕਤਾ ਨਾ ਕਿ ਕਿਸੇ ਮਰੀਜ਼ ਦੀ ਪਹਿਚਾਣ ਜਨਤਕ ਕਰਨਾ-ਕੈਂਥ

ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿਚ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਅਤੇ ਸਿਹਤ ਬੀਮਾ ਯੋਜਨਾ ਸਬੰਧੀ ਜਾਗਰੂਕ ਕਰਨ ਲਈ ਝਾਕੀ ਪੇਸ਼ ਕੀਤੀ ਗਈ। ਝਾਕੀ ਰਾਹੀਂ ਮੁੱਖ ਮੰਤਰੀ ਪੰਜਾਬ ਸਿਹਤ ਬੀਮਾ ਯੋਜਨਾ ਤਹਿਤ ਗੋਡਿਆਂ ਦੇ ਅਪ੍ਰੇਸ਼ਨ ਵਰਗੀਆਂ ਸਿਹਤ ਸੇਵਾਵਾਂ ਦਾ ਲਾਭ ਲੈਣ ਵਾਲੇ ਲੋਕਾਂ ਲਈ ਇਲਾਜ ਉਪਰੰਤ ਜੀਵਨ ਵਿਚ ਆਉਣ ਵਾਲੀ ਖੁਸ਼ਹਾਲੀ ਨੂੰ ਪ੍ਰਤੀਕਾਤਮਕ ਢੰਗ ਨਾਲ ਦਰਸਾਇਆ ਗਿਆ ਸੀ।

Ad Position 21
No active advertisement
ਮਨਪ੍ਰੀਤ ਸਿੰਘ ਬਾਦਲ ਨੂੰ ਵਧਾਈ ਦਿੰਦੇ ਹੋਏ ਪ੍ਰਕਾਸ਼ ਸਿੰਘ ਸੇਵੇਵਾਲਾ। ਨਾਲ ਦਰਸ਼ਨ ਸਿੰਘ ਕੋਟਫੱਤਾ, ਮਨਜੀਤ ਸਿੰਘ ਤੇ ਹੋਰ। ਤਸਵੀਰ: ਗੁਰਮੀਤਪਾਲ ਰੋੜੀਕਪੂਰਾ 19-08-2026
ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿਚ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਅਤੇ ਸਿਹਤ ਬੀਮਾ ਯੋਜਨਾ ਸਬੰਧੀ ਜਾਗਰੂਕ ਕਰਨ ਲਈ ਝਾਕੀ ਪੇਸ਼ ਕੀਤੀ ਗਈ। ਝਾਕੀ ਰਾਹੀਂ ਮੁੱਖ ਮੰਤਰੀ ਪੰਜਾਬ ਸਿਹਤ ਬੀਮਾ ਯੋਜਨਾ ਤਹਿਤ ਗੋਡਿਆਂ ਦੇ ਅਪ੍ਰੇਸ਼ਨ ਵਰਗੀਆਂ ਸਿਹਤ ਸੇਵਾਵਾਂ ਦਾ ਲਾਭ ਲੈਣ ਵਾਲੇ ਲੋਕਾਂ ਲਈ ਇਲਾਜ ਉਪਰੰਤ ਜੀਵਨ ਵਿਚ ਆਉਣ ਵਾਲੀ ਖੁਸ਼ਹਾਲੀ ਨੂੰ ਪ੍ਰਤੀਕਾਤਮਕ ਢੰਗ ਨਾਲ ਦਰਸਾਇਆ ਗਿਆ ਸੀ। ਇਸ ਝਾਕੀ ਵਿਚ ਕੁਝ ਪਾਤਰਾਂ ਵਲੋਂ ਭੰਗੜੇ ਰਾਹੀਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ, ਜਿਸ ਨੂੰ ਕੁਝ ਸਮਾਜ ਵਿਰੋਧੀ ਧਿਰਾਂ ਵਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਇਹ ਕਹਿ ਕੇ ਪ੍ਰਚਾਰਿਤ ਕੀਤਾ ਜਾ ਰਿਹਾ ਹੈ ਕਿ ਸਿਹਤ ਵਿਭਾਗ ਵਲੋਂ ਅਸਲ ਮਰੀਜ਼ਾਂ ਤੋਂ ਐਕਟ ਕਰਵਾਇਆ ਗਿਆ। ਇਸ ਸਬੰਧੀ ਮਾਸ ਮੀਡੀਆ ਅਫ਼ਸਰ ਅਤੇ ਇੰਪਲਾਈਜ਼ ਯੂਨੀਅਨ ਪੰਜਾਬ ਦੀ ਕੋਰ ਕਮੇਟੀ ਦੇ ਮੈਂਬਰ ਲਖਵਿੰਦਰ ਕੈਂਥ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੀ ਪੇਸ਼ਕਾਰੀ ਨੂੰ ਮਰੀਜ਼ਾਂ ਦੀ ਅਸਲ ਪਹਿਚਾਣ ਜਾਂ ਕਿਸੇ ਵਿਸ਼ੇਸ਼ ਮਰੀਜ਼ ਨੂੰ ਝਾਕੀ ਵਿਚ ਸ਼ਾਮਿਲ ਕਰਨ ਨਾਲ ਜੋੜਨਾ ਤੱਥਾਂ ਦੀ ਗਲਤ ਵਿਆਖਿਆ ਹੈ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਅਤੇ ਆਜ਼ਾਦੀ ਦਿਹਾੜੇ ਮੌਕੇ ਸਰਕਾਰੀ ਵਿਭਾਗਾਂ ਵਲੋਂ ਪੇਸ਼ ਕੀਤੀਆਂ ਜਾਣ ਵਾਲੀਆਂ ਝਾਕੀਆਂ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਸਕੀਮਾਂ, ਸਿਹਤ ਸੇਵਾਵਾਂ, ਉਪਲਬਧ ਸਹੂਲਤਾਂ ਅਤੇ ਲੋਕ-ਭਲਾਈ ਦੇ ਕੰਮਾਂ ਬਾਰੇ ਜਾਗਰੂਕ ਕਰਨਾ ਹੁੰਦਾ ਹੈ। ਇਹ ਝਾਕੀਆਂ ਕਿਸੇ ਮੈਡੀਕਲ ਕੇਸ ਦੀ ਡਾਕੂਮੈਂਟਰੀ ਜਾਂ ਮਰੀਜ਼ਾਂ ਦੀ ਨਿੱਜੀ ਜਾਣਕਾਰੀ ਜਨਤਕ ਕਰਨ ਲਈ ਨਹੀਂ ਹੁੰਦੀਆਂ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਅਜਿਹੀਆਂ ਝਾਕੀਆਂ ਵਿਚ ਆਮ ਤੌਰ ’ਤੇ ਵਿਭਾਗ ਦੇ ਮੁਲਾਜ਼ਮਾਂ, ਸਿਹਤ ਕਰਮਚਾਰੀਆਂ ਅਤੇ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਪ੍ਰਤੀਕਾਤਮਕ ਪਾਤਰ ਨਿਭਾਏ ਜਾਂਦੇ ਹਨ। ਇਨ੍ਹਾਂ ਪਾਤਰਾਂ ਰਾਹੀਂ ਕਿਸੇ ਯੋਜਨਾ ਜਾਂ ਸਿਹਤ ਸੇਵਾ ਦੇ ਲਾਭ ਨੂੰ ਸਧਾਰਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਦਾ ਕੰਮ ਹੀ ਸਰਕਾਰੀ ਸਿਹਤ ਸਕੀਮਾਂ ਅਤੇ ਲੋਕ-ਭਲਾਈ ਦੀਆਂ ਸੇਵਾਵਾਂ ਨੂੰ ਆਮ ਲੋਕਾਂ ਤੱਕ ਸੌਖੀ, ਰਚਨਾਤਮਕ ਅਤੇ ਪ੍ਰਭਾਵਸ਼ਾਲੀ ਭਾਸ਼ਾ ਵਿੱਚ ਪਹੁੰਚਾਉਣਾ ਹੈ। ਝਾਕੀਆਂ, ਪੋਸਟਰਾਂ, ਵੀਡੀਓਜ਼, ਸੋਸ਼ਲ ਮੀਡੀਆ ਮੁਹਿੰਮਾਂ ਅਤੇ ਜਾਗਰੂਕਤਾ ਸਮਾਗਮ ਇਸੇ ਸੰਚਾਰ ਪ੍ਰਕਿਰਿਆ ਦਾ ਹਿੱਸਾ ਹਨ।
Ad Position 22
No active advertisement
ਪਿਛਲੀ ਖ਼ਬਰ 1 ਸਤੰਬਰ ਨੂੰ ਦਿੱਤੇ ਜਾ ਰਹੇ ਧਰਨੇ ਸੰਬੰਧੀ ਬੀ.ਕੇ.ਯੂ. ਸਿੱਧੂਪੁਰ ਵਲੋਂ ਤਿਆਰੀਆਂ ਸ਼ੁਰੂ ਅਗਲੀ ਖ਼ਬਰ ਡੀ.ਏ.ਵੀ. ਕੋਟਕਪੂਰਾ ਜ਼ੋਨ ਪੱਧਰੀ ਮੁਕਾਬਲਿਆਂ ’ਚ ਜਿੱਤੇ 162 ਸੋਨ ਤਗਮੇ
Ad Position 24