19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮਨਪ੍ਰੀਤ ਸਿੰਘ ਬਾਦਲ ਹੁਣ ਅਹਿਮ ਜ਼ਿੰਮੇਵਾਰੀ ’ਚ ਆਪਣਾ ਰੋਲ ਅਦਾ ਕਰਨਗੇ-ਕਰਤਾਰ ਸਿੰਘ ਸਿੱਖਾਂਵਾਲਾ

ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕਰਤਾਰ ਸਿੰਘ ਸਿੱਖਾਂਵਾਲਾ ਨੇ ਭਾਜਪਾ ਵਲੋਂ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਾਰਟੀ ’ਚ ਅਹਿਮ ਅਹੁਦਾ ਦੇ ਕੇ ਪੰਜਾਬ ਭਾਜਪਾ ਨੂੰ ਵੱਡਾ ਮਾਣ ਬਖ਼ਸ਼ਿਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸ: ਬਾਦਲ ਇਸ ਅਹਿਮ ਜ਼ਿੰਮੇਵਾਰੀ ਵਿਚ ਆਪਣਾ ਪ੍ਰਭਾਵਸ਼ਾਲੀ ਰੋਲ ਅਦਾ ਕਰਨਗੇ।

Ad Position 21
No active advertisement
ਅਜੀਤ ਡੈਸਕ 19-08-2026
ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕਰਤਾਰ ਸਿੰਘ ਸਿੱਖਾਂਵਾਲਾ ਨੇ ਭਾਜਪਾ ਵਲੋਂ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਾਰਟੀ ’ਚ ਅਹਿਮ ਅਹੁਦਾ ਦੇ ਕੇ ਪੰਜਾਬ ਭਾਜਪਾ ਨੂੰ ਵੱਡਾ ਮਾਣ ਬਖ਼ਸ਼ਿਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸ: ਬਾਦਲ ਇਸ ਅਹਿਮ ਜ਼ਿੰਮੇਵਾਰੀ ਵਿਚ ਆਪਣਾ ਪ੍ਰਭਾਵਸ਼ਾਲੀ ਰੋਲ ਅਦਾ ਕਰਨਗੇ। ਅੱਜ ਇੱਥੇ ਗੱਲਬਾਤ ਕਰਦਿਆਂ ਸ: ਸਿੱਖਾਂਵਾਲਾ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਪੱਧਰ ’ਤੇ ਵੱਡੀ ਜ਼ਿੰਮੇਵਾਰੀ ਦੇਣ ਨਾਲ ਪੰਜਾਬ ਦੇ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਇਕ ਤਜਰਬੇਕਾਰ ਸਿਆਸੀ ਆਗੂ ਹਨ ਅਤੇ ਉਨ੍ਹਾਂ ਨੇ ਪੰਜਾਬ ਦੀ ਰਾਜਨੀਤੀ ਵਿਚ ਲੰਮਾ ਸਮਾਂ ਕੰਮ ਕੀਤਾ ਹੈ। ਉਨ੍ਹਾਂ ਨੂੰ ਭਾਜਪਾ ਦੀ ਕੌਮੀ ਟੀਮ ਵਿਚ ਅਹਿਮ ਜ਼ਿੰਮੇਵਾਰੀ ਮਿਲਣ ਨਾਲ ਪੰਜਾਬ ਦੀਆਂ ਸਮੱਸਿਆਵਾਂ ਅਤੇ ਸੂਬੇ ਦੇ ਹਿੱਤਾਂ ਨੂੰ ਕੌਮੀ ਪੱਧਰ ’ਤੇ ਹੋਰ ਮਜ਼ਬੂਤੀ ਨਾਲ ਉਠਾਉਣ ਦਾ ਮੌਕਾ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਵਤਨਦੀਪ ਸਿੰਘ ਸੰਧੂ ਕਾਂਗਰਸ ਜਵਾਹਰ ਬਾਲ ਮੰਚ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ ਦਿਆਲ ਸਿੰਘ ਸੋਢੀ ਵਲੋਂ ਭਾਜਪਾ ਆਗੂਆਂ ਤੇ ਵ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਉੱਚ ਪੱਧਰੀ ਜਾਂਚ ਦੀ ਮੰਗ-ਸੁਖਜਿੰਦਰ ਸਿੰਘ ਧਾਲੀਵਾਲ
Ad Position 24