19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਆਈ.ਜੀ. ਫ਼ਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਵਿਜੇ ਦਾ ਅਗਰਵਾਲ ਵੂਮੈਨ ਸੈੱਲ ਮੋਗਾ ਵਲੋਂ ਸਨਮਾਨ

ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-ਅਗਰਵਾਲ ਵੂਮੈਨ ਸੈੱਲ ਵਲੋਂ ਫ਼ਰੀਦਕੋਟ ਰੇਂਜ ਦੀ ਆਈ. ਜੀ.

Ad Position 21
No active advertisement
ਆਈ.ਜੀ. ਫ਼ਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਵਿਜੇ ਨੂੰ ਸਨਮਾਨਿਤ ਕਰਦੀਆਂ ਪ੍ਰਧਾਨ ਭਾਵਨਾ ਬਾਂਸਲ ਤੇ ਨੀਤੂ ਗੁਪਤਾ। ਅਜੀਤ ਤਸਵੀਰ 19-08-2026
ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-ਅਗਰਵਾਲ ਵੂਮੈਨ ਸੈੱਲ ਵਲੋਂ ਫ਼ਰੀਦਕੋਟ ਰੇਂਜ ਦੀ ਆਈ.ਜੀ. ਨੀਲਾਂਬਰੀ ਜਗਦਲੇ ਵਿਜੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਵੋਮੈਨ ਸੈੱਲ ਦੀ ਸੂਬਾ ਪ੍ਰਧਾਨ ਭਾਵਨਾ ਬਾਂਸਲ ਦੇ ਨਾਲ ਨੀਤੂ ਗੁਪਤਾ ਨੇ ਫ਼ਰੀਦਕੋਟ ਸਥਿਤ ਆਈ.ਜੀ. ਦਫ਼ਤਰ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਹਰਿਆਲੀ ਤੀਜ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਅਗਰਵਾਲ ਵੂਮੈਨ ਸੈੱਲ ਦੀ ਸੂਬਾ ਪ੍ਰਧਾਨ ਭਾਵਨਾ ਬਾਂਸਲ ਨੇ ਕਿਹਾ ਕਿ ਆਈ.ਜੀ. ਨੀਲਾਂਬਰੀ ਜਗਦਲੇ ਵਿਜੇ ਦਾ ਸਨਮਾਨ ਕਰਨ ਦਾ ਮੁੱਖ ਉਦੇਸ਼ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਔਰਤਾਂ ਹਰ ਖੇਤਰ ਵਿਚ ਆਪਣੀ ਪ੍ਰਤਿਭਾ ਅਤੇ ਮਿਹਨਤ ਦੇ ਬਲਬੂਤੇ ਅੱਗੇ ਵੱਧ ਰਹੀਆਂ ਹਨ ਅਤੇ ਹਰ ਫ਼ੀਲਡ ਵਿਚ ਜ਼ਿੰਮੇਵਾਰੀਆਂ ਨਿਭਾਅ ਰਹੀਆਂ ਮਹਿਲਾਵਾਂ ਦਾ ਸਨਮਾਨ ਕਰਨ ਨਾਲ ਹੋਰ ਔਰਤਾਂ ਨੂੰ ਵੀ ਅੱਗੇ ਵਧਣ ਦੀ ਪ੍ਰੇਰਣਾ ਮਿਲਦੀ ਹੈ। ਭਾਵਨਾ ਬਾਂਸਲ ਨੇ ਕਿਹਾ ਕਿ ਨੀਲਾਂਬਰੀ ਜਗਦਲੇ ਵਿਜੇ ਫ਼ਰੀਦਕੋਟ ਰੇਂਜ ਵਿਚ ਬਹੁਤ ਹੀ ਵਧੀਆ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਨ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਮਹਿਲਾਵਾਂ ਲਈ ਪ੍ਰੇਰਣਾਦਾਇਕ ਹੈ। ਉਨ੍ਹਾਂ ਕਿਹਾ ਕਿ ਅਗਰਵਾਲ ਵੂਮੈਨ ਸੈੱਲ ਹਮੇਸ਼ਾ ਮਹਿਲਾਵਾਂ ਦੇ ਸਨਮਾਨ, ਸਸ਼ਕਤੀਕਰਨ ਅਤੇ ਸਮਾਜਿਕ ਉੱਨਤੀ ਲਈ ਕੰਮ ਕਰਦਾ ਰਹੇਗਾ। ਉਨ੍ਹਾਂ ਹਰਿਆਲੀ ਤੀਜ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਤਿਉਹਾਰ ਸਾਡੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਨਾਲ ਜੁੜੇ ਹੋਣ ਦੇ ਨਾਲ-ਨਾਲ ਮਹਿਲਾਵਾਂ ਨੂੰ ਇਕ-ਦੂਜੇ ਨਾਲ ਜੁੜਨ ਅਤੇ ਆਪਣੀਆਂ ਖੁਸ਼ੀਆਂ ਸਾਂਝੀਆਂ ਕਰਨ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ। ਇਸ ਮੌਕੇ ਆਈ.ਜੀ. ਨੀਲਾਂਬਰੀ ਜਗਦਲੇ ਵਿਜੇ ਨੇ ਅਗਰਵਾਲ ਵੂਮੈਨ ਸੈੱਲ ਦੀ ਸੂਬਾ ਪ੍ਰਧਾਨ ਭਾਵਨਾ ਬਾਂਸਲ ਤੇ ਨੀਤੂ ਗੁਪਤਾ ਦਾ ਸਨਮਾਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਹਿਲਾਵਾਂ ਵਲੋਂ ਇਸ ਤਰ੍ਹਾਂ ਸਨਮਾਨਿਤ ਕੀਤਾ ਜਾਣਾ ਉਨ੍ਹਾਂ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਅਗਰਵਾਲ ਵੂਮੈਨ ਸੈੱਲ ਵਲੋਂ ਮਹਿਲਾ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸੰਸਥਾ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਭਾਵਨਾ ਬਾਂਸਲ ਅਤੇ ਨੀਤੂ ਗੁਪਤਾ ਨੇ ਆਈ.ਜੀ. ਨੀਲਾਂਬਰੀ ਜਗਦਲੇ ਵਿਜੇ ਨੂੰ ਯਾਦਗਾਰੀ ਚਿੰਨ੍ਹ ਅਤੇ ਸਨਮਾਨ ਭੇਟ ਕਰਕੇ ਉਨ੍ਹਾਂ ਨੂੰ ਸਨਮਾਨਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਵਲੋਂ ਆੜ੍ਹਤ ਦੀ ਇਕ ਫ਼ਰਮ ਅੱਗੇ ਲਗਾਇਆ ਰੋਸ ਧਰਨਾ ਦੂਜੇ ਦਿਨ ਵੀ ਜਾਰੀ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਉੱਚ ਪੱਧਰੀ ਜਾਂਚ ਹੋਵੇ -ਬਾਠ/ਬਰਾੜ
Ad Position 24