19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਸਫ਼ਲਤਾ ਹਾਸਿਲ ਕਰੇਗੀ-ਰਾਜਾ ਵੜਿੰਗ

ਬਰਗਾੜੀ, 18 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦਾ 4 ਸਾਲ ਤੋਂ ਉੱਪਰ ਦਾ ਸਮਾਂ ਦੇਖ ਲਿਆ ਹੈ। ਇਸ ਲਈ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉੱਤਾਵਲੇ ਹਨ।

Ad Position 21
No active advertisement
ਅਜੀਤ ਡੈਸਕ 19-08-2026
ਬਰਗਾੜੀ, 18 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦਾ 4 ਸਾਲ ਤੋਂ ਉੱਪਰ ਦਾ ਸਮਾਂ ਦੇਖ ਲਿਆ ਹੈ। ਇਸ ਲਈ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉੱਤਾਵਲੇ ਹਨ। ਇਸ ਕਰਕੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੇ ਉਮੀਦਵਾਰ ਜਬਰਦਸਤ ਸਫਲਤਾ ਹਾਸਿਲ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀਨੀਅਰ ਕਾਂਗਰਸ ਆਗੂ ਮਨਪ੍ਰੀਤ ਸਿੰਘ ਸੇਖੋਂ ਦੇ ਗ੍ਰਹਿ ਪਿੰਡ ਬਹਿਬਲ ਕਲਾਂ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਵਾਲੀ ਪਾਰਟੀ ਦੇ ਰਾਜ ’ਚ ਲੁੱਟਾਂ-ਖੋਹਾਂ, ਕਤਲੋ-ਗਾਰਦ, ਗੈਂਗਸਟਰਵਾਦ, ਰਿਸ਼ਵਤਖੋਰੀ, ਭਿ੍ਰਸ਼ਟਾਚਾਰ, ਨਸ਼ਾਖੋਰੀ ਆਦਿ ਸਮਾਜਿਕ ਬੁਰਾਈਆਂ ਸਭ ਹੱਦਾਂ-ਬੰਨੇ ਪਾਰ ਕਰ ਗਈਆਂ ਹਨ। ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਲੜਖੜਾ ਗਈ ਹੈ ਜਿਸ ਕਰਕੇ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦਾ। ਇਸ ਮੌਕੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ, ਹਰਦੀਪ ਸਿੰਘ ਸੰਧੂ, ਧਨੀ ਵਿਰਕ, ਸਿਕੰਦਰ ਸਿੰਘ ਮੜ੍ਹਾਕ, ਲਾਲਾ ਬਰਾੜ, ਸੁਰਜੀਤ ਸਿੰਘ ਬਾਬਾ, ਮੇਹਰ ਸਿੰਘ ਕਰੀਰਵਾਲੀ, ਬੇਅੰਤ ਸਿੰਘ ਬੁਰਜ, ਬਲਕਰਨ ਸਿੰਘ, ਕੇਸ਼ਵ ਬਹਿਬਲ, ਐਡਵੋਕੇਟ ਅਵਤਾਰ ਸਿੰਘ ਸੰਧਵਾਂ, ਜਸਪਿੰਦਰ ਸਰਾਂ, ਲਖਵਿੰਦਰ ਸੂਰਘੂਰੀ, ਜਗਸੀਰ ਸਿੰਘ ਪੰਚ, ਜਗਤਾਰ ਸਿੰਘ ਪੰਚ, ਤਰਸੇਮ ਬਰਾੜ, ਦਰਸ਼ਨ ਸਿੰਘ ਬਰਾੜ, ਰਾਮ ਸੇਖੋਂ, ਨਵਦੀਪ ਵਾੜਾ ਦਰਾਕਾ, ਗਰਜੰਟ ਸੇਖੋਂ, ਪਿ੍ਰਤਪਾਲ ਪੰਚ, ਭੁਪਿੰਦਰ ਪੰਚ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜੈਤੋ ਨੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਪਿੰਡ ਖੁੰਡੇ ਹਲਾਲ ’ਚ ਬਜ਼ੁਰਗ ਦੀ ਮ੍ਰਿਤਕ ਦੇਹ ਨੂੰ ਘਰ ’ਚ ਦਫ਼ਨਾਇਆ ਪ੍ਰਸ਼ਾਸਨ ਪਾਸੋਂ ਨਹੀਂ ਲਈ ਮੰਨਜ਼ੂਰੀ
Ad Position 24