18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਤਿੰਨ ਵਿਅਕਤੀ ਕਾਬੂ

ਫ਼ਰੀਦਕੋਟ, 18 ਅਗਸਤ (ਸਰਬਜੀਤ ਸਿੰਘ)–ਫ਼ਰੀਦਕੋਟ ਪੁਲਿਸ ਵਲੋਂ ਵੱਖ ਵੱਖ ਥਾਵਾਂ ਤੋਂ ਗੁਪਤ ਸੂਚਨਾ ਦੇ ਆਧਾਰ ’ਤੇ ਨਸ਼ੇ ਦੇ ਪਾਬੰਦੀਸ਼ੂਦਾ ਕੈਪਸੁਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 19-08-2026
ਫ਼ਰੀਦਕੋਟ, 18 ਅਗਸਤ (ਸਰਬਜੀਤ ਸਿੰਘ)–ਫ਼ਰੀਦਕੋਟ ਪੁਲਿਸ ਵਲੋਂ ਵੱਖ ਵੱਖ ਥਾਵਾਂ ਤੋਂ ਗੁਪਤ ਸੂਚਨਾ ਦੇ ਆਧਾਰ ’ਤੇ ਨਸ਼ੇ ਦੇ ਪਾਬੰਦੀਸ਼ੂਦਾ ਕੈਪਸੁਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਨੇੜੇ ਪੁੱਲ ਨਹਿਰਾਂ ਕੋਟਕਪੂਰਾ ਰੋਡ, ਫ਼ਰੀਦਕੋਟ ਮੌਜੂਦ ਸਨ ਤਾਂ ਮੁਖਬਰ ਵਲੋਂ ਸੂਚਲਾ ਦਿੰਤੀ ਗਈ ਕਿ ਗੁਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਫ਼ਰੀਦਕੋਟ ਬੰਦ ਪਈ ਸ਼ੂਗਰ ਮਿੱਲ ਵਿਚ ਬੈਠਾ ਨਸ਼ੇ ਦੇ ਕੈਪਸੂਲ ਵੇਚ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ੂਗਰ ਮਿੱਲ ਵਿਖੇ ਰੇਡ ਕਰ ਕੇ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਗਿਆ ਅਤੇ ਉਸ ਪਾਸੋਂ ਕਥਿਤ ਤੌਰ ’ਤੇ 200 ਨਸ਼ੇ ਦੇ ਕੈਪਸੂਲ ਬਰਾਮਦ ਕੀਤੇ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ ਨੂੰ ਗਿ੍ਫਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਮੈਜਿਸਟਰੇਟ ਦੇ ਆਦੇਸ਼ਾਂ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਹਰਚਰਨ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਸਾਦਿਕ ਦੀ ਦਾਣਾ ਮੰਡੀ ਤੋਂ ਦੀਪਕ ਉਰਫ਼ ਬੱਗਾ ਪੁੱਤਰ ਬਿਲਾ ਤੇ ਨੀਰਜ ਪੁੱਤਰ ਚਰਨ ਵਾਸੀ ਫਿਰੋਜ਼ਪੁਰ ਨੂੰ ਮੁਖਬਰ ਵਲੋਂ ਦਿੱਤਾ ਗਈ ਸੂਚਨਾ ਦੇ ਆਧਾਰ ’ਤੇ ਕਾਬੂ ਕਰ ਕੇ ਉਨ੍ਹਾਂ ਪਾਸੋਂ 400 ਨਸ਼ੇ ਦੇ ਪਾਬੰਦੀ ਸ਼ੂਦਾ ਕੈਪਸੁਲ ਬਰਾਮਦ ਕੀਤੇ ਗਏ, ਜਿਸ ’ਤੇ ਕਥਿਤ ਦੋਸ਼ੀਅ ਖ਼ਿਲਾਫ਼ ਥਾਣਾ ਸਦਿਕ ਵਿਖੇ ਮੈਜਿਸਟਰੇਟ ਦੇ ਆਦੇਸ਼ਾਂ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਹਾਲ ਦੀ ਘੜੀ ਤਿੰਨਾਂ ਕਥਿਤ ਦੋਸ਼ੀਆਂ ਨੂੰ ਜ਼ਮਾਨਤ ਲੈ ਕੇ ਛੱਡ ਦਿੱਤਾ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਰੀਦਕੋਟ ਡੀ.ਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜੈਤੋ ਨੇ ਆਜ਼ਾਦੀ ਦਿਹਾੜਾ ਮਨਾਇਆ
Ad Position 24