ਵਪਾਰ ਮੰਡਲ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਲਾਲਾਬਾਦ ਰੋਡ ਓਵਰਬ੍ਰਿਜ ਹੇਠ ਲਾਂਘਾ ਖੋਲ੍ਹਣ ਦੀ ਕੀਤੀ ਮੰਗ
ਗਿੱਦੜਬਾਹਾ, 18 ਅਗਸਤ (ਸ਼ਿਵਰਾਜ ਸਿੰਘ ਬਰਾੜ)-ਬੀਤੇ ਦਿਨੀਂ ਪਈ ਬਾਰਿਸ਼ ਉਪਰੰਤ ਬਾਬਾ ਗੰਗਾ ਰਾਮ ਸਟੇਡੀਅਮ ਗਿੱਦੜਬਾਹਾ ਬਾਰਿਸ਼ ਦੇ ਪਾਣੀ ਨਾਲ ਭਰ ਗਿਆ ਹੈ। ਚਾਰ ਦਿਨ ਬੀਤ ਜਾਣ ਦੇ ਬਾਵਜੂਦ ਪਾਣੀ ਦੀ ਨਿਕਾਸੀ ਨੂੰ ਲੈ ਕਿ ਪ੍ਰਸ਼ਾਸਨ ਦੀ ਕਾਰਜ ਪ੍ਰਣਾਲੀ ’ਤੇ ਪ੍ਰਸ਼ਨ ਚਿੰਨ੍ਹ ਲੱਗ ਰਹੇ ਹਨ।
ਬ
ਬਾਬਾ ਗੰਗਾ ਰਾਮ ਸਟੇਡੀਅਮ ਵਿਚ ਭਰੇ ਬਾਰਿਸ਼ ਦੇ ਪਾਣੀ ਦਾ ਦ੍ਰਿਸ਼। ਤਸਵੀਰ : ਸ਼ਿਵਰਾਜ ਸਿੰਘ ਬਰਾੜ
19-08-2026
ਗਿੱਦੜਬਾਹਾ, 18 ਅਗਸਤ (ਸ਼ਿਵਰਾਜ ਸਿੰਘ ਬਰਾੜ)-ਬੀਤੇ ਦਿਨੀਂ ਪਈ ਬਾਰਿਸ਼ ਉਪਰੰਤ ਬਾਬਾ ਗੰਗਾ ਰਾਮ ਸਟੇਡੀਅਮ ਗਿੱਦੜਬਾਹਾ ਬਾਰਿਸ਼ ਦੇ ਪਾਣੀ ਨਾਲ ਭਰ ਗਿਆ ਹੈ। ਚਾਰ ਦਿਨ ਬੀਤ ਜਾਣ ਦੇ ਬਾਵਜੂਦ ਪਾਣੀ ਦੀ ਨਿਕਾਸੀ ਨੂੰ ਲੈ ਕਿ ਪ੍ਰਸ਼ਾਸਨ ਦੀ ਕਾਰਜ ਪ੍ਰਣਾਲੀ ’ਤੇ ਪ੍ਰਸ਼ਨ ਚਿੰਨ੍ਹ ਲੱਗ ਰਹੇ ਹਨ। ਜਿਸ ਕਾਰਨ ਦਰਜਨਾਂ ਹੀ ਖਿਡਾਰੀ ਅਭਿਆਸ ਕਰਨ ਤੋਂ ਵਾਂਝੇ ਹੋ ਗਏ ਹਨ। ਜ਼ਿਕਰਯੋਗ ਹੈ ਕਿ 1997 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਉਸ ਸਮੇਂ ਦੇ ਹਲਕਾ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਵਲੋਂ ਸ਼ਹਿਰ ਅੰਦਰ ਵਿਸ਼ੇਸ਼ ਦਿਲਚਸਪੀ ਨਾਲ ਪੱਕੇ ਤਲਾਬ ਨੂੰ ਬਾਸਕਟਬਾਲ ਸਟੇਡੀਅਮ ਵਿਚ ਤਬਦੀਲ ਕਰ ਦਿੱਤਾ ਗਿਆ ਅਤੇ ਇਸ ਦਾ ਨਾਂਅ ਬਾਬਾ ਗੰਗਾ ਰਾਮ ਸਟੇਡੀਅਮ ਰੱਖਿਆ ਗਿਆ। ਉਸ ਸਮੇਂ ਇੱਥੇ ਨਾਮਵਰ ਬਾਸਕਟਬਾਲ ਖਿਡਾਰੀ ਰਹੇ ਡੀ.ਐਸ.ਪੀ ਸੱਜਣ ਸਿੰਘ ਚੀਮਾ ਵਲੋਂ ਕੀਤੀ ਗਈ ਸਖ਼ਤ ਮਿਹਨਤ ਸਕਦਾ ਹਰ ਸਾਲ ਰਾਸ਼ਟਰੀ ਪੱਧਰ ਦੇ ਟੂਰਨਾਮੈਂਟ ਕਰਵਾਏ ਜਾਂਦੇ ਰਹੇ। ਤਦ ਤੋਂ ਹੀ ਇਥੇ ਪੱਕੇ ਤੌਰ ’ਤੇ ਪੰਜਾਬ ਪਲਿਸ ਦੇ ਮੁਲਾਜ਼ਮ ਜਗਸੀਰ ਪੁਰੀ ਨੂੰ ਬਾਸਕਟਬਾਲ ਦੇ ਕੋਚ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਸੀ। ਹੁਣ ਤੱਕ ਇੱਥੋਂ ਸਿਖਲਾਈ ਲੈ ਕਿ ਅਨੇਕਾਂ ਹੀ ਖਿਡਾਰੀ ਚੰਗੀਆਂ ਨੌਕਰੀਆਂ ਹਾਸਿਲ ਕਰ ਚੁੱਕੇ ਹਨ। ਰੋਜ਼ਾਨਾ ਹੀ ਇੱਥੇ ਵੱਡੀ ਗਿਣਤੀ ਖ਼ਿਡਾਰੀ ਸਿਖਲਾਈ ਲੈ ਰਹੇ ਹਨ। ਪ੍ਰੰਤੂ ਦੁਖਦਾਈ ਪਹਿਲੂ ਇਹ ਹੈ ਕਿ ਜਦੋਂ ਵੀ ਕੋਈ ਭਰਵੀ ਬਾਰਿਸ਼ ਪੈਂਦੀ ਹੈ ਤਾਂ ਸਟੇਡੀਅਮ ਦੇ ਨਾਲ ਲੱਗਦੀ ਸੜਕ ’ਤੇ ਸ਼ਹਿਰ ਦਾ ਪਾਣੀ ਵੱਡੀ ਮਾਤਰਾ ਵਿਚ ਇਕੱਠਾ ਹੋ ਜਾਂਦਾ ਹੈ ਅਤੇ ਪ੍ਰਸ਼ਾਸਨ ਵਲੋਂ ਉਕਤ ਪਾਣੀ ਨੂੰ ਸਟੇਡੀਅਮ ਵਿਚ ਕੱਢ ਦਿੱਤਾ ਜਾਂਦਾ ਹੈ। ਜਿਸ ਨਾਲ ਸਟੇਡੀਅਮ ਦਾ ਸਾਮਾਨ ਅਤੇ ਗਰਾਊਂਡ ਦੀ ਫ਼ਰਸ਼ ’ਤੇ ਲੱਗੇ ਮਹਿੰਗੇ ਰੰਗ ਰੋਗਨ ਦਾ ਨੁਕਸਾਨ ਹੋ ਜਾਂਦਾ ਹੈ। ਏਥੇ ਹੀ ਬੱਸ ਨਹੀਂ ਕਈ ਦਿਨ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਖਿਡਾਰੀਆਂ ਦੀ ਰੋਜ਼ਾਨਾ ਦੀ ਪ੍ਰੈਕਟਿਸ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਤਾਜਾ ਸਥਿਤੀ ਇਹ ਹੈ ਕਿ ਹੁਣ ਚਾਰ ਦਿਨ ਪਹਿਲਾਂ ਬਾਰਿਸ਼ ਪੈਣ ਕਰਕੇ ਬਾਰਿਸ਼ ਦੇ ਪਾਣੀ ਨਾਲ ਸਟੇਡੀਅਮ ਭਰਿਆ ਪਿਆ ਹੈ ਅਤੇ ਪਾਣੀ ਦੀ ਨਿਕਾਸੀ ਨਹੀਂ ਕੀਤੀ ਜਾ ਰਹੀ। ਕੋਚ ਜਗਸੀਰ ਪੁਰੀ ਦਾ ਕਹਿਣਾ ਸੀ ਕਿ ਉਹ ਕਈ ਵਾਰ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਮਿਲ ਕਿ ਬੇਨਤੀ ਕਰ ਚੁੱਕੇ ਹਨ ਕਿ ਸਟੇਡੀਅਮ ਵਿਚੋਂ ਪਾਣੀ ਦੀ ਨਿਕਾਸੀ ਕਰਵਾਈ ਜਾਵੇ ਅਤੇ ਉਨ੍ਹਾਂ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ।