ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਮੀਤ ਪ੍ਰਧਾਨ ਬਣਾਏ ਜਾਣ ’ਤੇ ਭਾਜਪਾ ਆਗੂਆਂ ਨੇ ਦਿੱਤੀ ਵਧਾਈ
ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਇੰਚਾਰਜ ਰਾਜੇਸ਼ ਗੋਰਾ ਪਠੇਲਾ ਨੇ ਅੱਜ ਹੋਰ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਬਣਨ ’ਤੇ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ। ਇਸ ਮੌਕੇ ਰਾਜੇਸ਼ ਗੋਰਾ ਪਠੇਲਾ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਵਲੋਂ ਕੌਮੀ ਪੱਧਰ ’ਤੇ ਵੱਡੀ ਜ਼ਿੰਮੇਵਾਰੀ ਦੇਣ ਨਾਲ ਪੰਜਾਬ ਦੇ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ।
ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਇੰਚਾਰਜ ਰਾਜੇਸ਼ ਗੋਰਾ ਪਠੇਲਾ ਨੇ ਅੱਜ ਹੋਰ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਬਣਨ ’ਤੇ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ। ਇਸ ਮੌਕੇ ਰਾਜੇਸ਼ ਗੋਰਾ ਪਠੇਲਾ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਵਲੋਂ ਕੌਮੀ ਪੱਧਰ ’ਤੇ ਵੱਡੀ ਜ਼ਿੰਮੇਵਾਰੀ ਦੇਣ ਨਾਲ ਪੰਜਾਬ ਦੇ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਇਕ ਤਜਰਬੇਕਾਰ ਸਿਆਸੀ ਆਗੂ ਹਨ ਅਤੇ ਉਨ੍ਹਾਂ ਨੇ ਪੰਜਾਬ ਦੀ ਰਾਜਨੀਤੀ ਵਿਚ ਲੰਮਾ ਸਮਾਂ ਕੰਮ ਕੀਤਾ ਹੈ। ਉਨ੍ਹਾਂ ਨੂੰ ਭਾਜਪਾ ਦੀ ਕੌਮੀ ਟੀਮ ਵਿਚ ਅਹਿਮ ਜ਼ਿੰਮੇਵਾਰੀ ਮਿਲਣ ਨਾਲ ਪੰਜਾਬ ਦੀਆਂ ਸਮੱਸਿਆਵਾਂ ਅਤੇ ਸੂਬੇ ਦੇ ਹਿੱਤਾਂ ਨੂੰ ਕੌਮੀ ਪੱਧਰ ’ਤੇ ਹੋਰ ਮਜ਼ਬੂਤੀ ਨਾਲ ਉਠਾਉਣ ਦਾ ਮੌਕਾ ਮਿਲੇਗਾ। ਰਾਜੇਸ਼ ਗੋਰਾ ਪਠੇਲਾ ਨੇ ਕਿਹਾ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਪੰਜਾਬ ਦੇ ਆਗੂ ਨੂੰ ਕੌਮੀ ਪੱਧਰ ’ਤੇ ਇਹ ਮਹੱਤਵਪੂਰਨ ਜ਼ਿੰਮੇਵਾਰੀ ਦੇਣਾ ਪਾਰਟੀ ਵਲੋਂ ਪੰਜਾਬ ਨੂੰ ਦਿੱਤੇ ਜਾ ਰਹੇ ਮਹੱਤਵ ਦਾ ਪ੍ਰਗਟਾਵਾ ਹੈ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਕਾਮਯਾਬੀ ਦੀ ਕਾਮਨਾ ਕੀਤੀ। ਇਸ ਮੌਕੇ ਕਿਸਾਨ ਮੋਰਚੇ ਦੇ ਪ੍ਰਧਾਨ ਸ਼ਮਿੰਦਰ ਸਿੰਘ, ਮੰਡਲ-3 ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਰਜਿੰਦਰ ਕੁਮਾਰ, ਨੀਟਾ ਤੰਵਰ, ਮਨੀਸ਼ ਧਮੀਜਾ ਤੇ ਹੋਰ ਆਗੂ ਹਾਜ਼ਰ ਸਨ।