18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ 8 ਪੁਲਿਸ ਮੁਲਾਜ਼ਮ ਏ.ਐਸ.ਆਈ. ਤੋਂ ਸਬ ਇੰਸਪੈਕਟਰ ਪਦਉੱਨਤ ਹੋਏ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਆਪਣੀ ਸ਼ਾਨਦਾਰ ਕਾਰਗੁਜ਼ਾਰੀ ਤੇ ਵਧੀਆ ਡਿਊਟੀ ਨਿਭਾਉਣ ਦੇ ਸਦਕਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ 7 ਪੁਲਿਸ ਮੁਲਾਜ਼ਮਾਂ ਨੂੰ ਏ. ਐਸ.

Ad Position 21
No active advertisement
ਅਜੀਤ ਡੈਸਕ 19-08-2026
ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਆਪਣੀ ਸ਼ਾਨਦਾਰ ਕਾਰਗੁਜ਼ਾਰੀ ਤੇ ਵਧੀਆ ਡਿਊਟੀ ਨਿਭਾਉਣ ਦੇ ਸਦਕਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ 7 ਪੁਲਿਸ ਮੁਲਾਜ਼ਮਾਂ ਨੂੰ ਏ.ਐਸ.ਆਈ. ਤੋਂ ਰੈਗੂਲਰ ਸਬ ਇੰਸਪੈਕਟਰ ਦੇ ਅਹੁਦੇ ’ਤੇ ਤਰੱਕੀ ਦਿੱਤੀ ਗਈ। ਇਸ ਮੌਕੇ ਅਭਿਮੰਨਿਊ ਰਾਣਾ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ, ਅਸ਼ੋਕ ਮੀਨਾ ਐਸ.ਪੀ.(ਡੀ), ਗੁਰਿੰਦਰਜੀਤ ਸਿੰਘ ਐਸ.ਪੀ. (ਹੈੱਡਕੁਆਰਟਰ) ਅਤੇ ਮਹੇਸ਼ ਸੈਣੀ ਐਸ.ਪੀ. (ਪੀ.ਬੀ.ਆਈ. ਅਤੇ ਆਪ੍ਰੇਸ਼ਨ) ਵਲੋਂ ਤਰੱਕੀ ਪ੍ਰਾਪਤ ਪੁਲਿਸ ਮੁਲਾਜ਼ਮਾਂ ਦੇ ਮੋਢਿਆਂ ’ਤੇ ਸਟਾਰ ਲਗਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤਰੱਕੀ ਪ੍ਰਾਪਤ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਚ ਐਸ.ਆਈ. (ਲੋਕਲ) ਸੁਖਦੇਵ ਸਿੰਘ, ਐਸ.ਆਈ. (ਲੋਕਲ) ਬਲਵਿੰਦਰ ਸਿੰਘ, ਏ.ਐਸ.ਆਈ. ਗੁਰਾਂਦਿੱਤਾ ਸਿੰਘ, ਏ.ਐਸ.ਆਈ. ਪ੍ਰੀਤਮ ਸਿੰਘ, ਏ.ਐਸ.ਆਈ. ਸੁਖਵਿੰਦਰ ਸਿੰਘ, ਏ.ਐਸ.ਆਈ. ਗੁਰਮੀਤ ਸਿੰਘ, ਏ.ਐਸ.ਆਈ. ਚਰਨਜੀਤ ਸਿੰਘ ਅਤੇ ਏ.ਐਸ.ਆਈ. ਰਾਜਦਵਿੰਦਰ ਸਿੰਘ ਸ਼ਾਮਿਲ ਹਨ, ਜਿਨ੍ਹਾਂ ਨੂੰ ਤਰੱਕੀ ਦੇ ਕੇ ਰੈਗੂਲਰ ਸਬ ਇੰਸਪੈਕਟਰ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ। ਸੀਨੀਅਰ ਕਪਤਾਨ ਪੁਲਿਸ ਨੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਭਵਿੱਖ ਵਿਚ ਵੀ ਲੋਕਾਂ ਦੀ ਸੁਰੱਖਿਆ, ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੂਰੀ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਸੁਖਪਾਲ ਸਿੰਘ ਭੁੱਟੀਵਾਲਾ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਜੇ.ਐਨ.ਜੇ. ਡੀ.ਏ.ਵੀ. ਸਕੂਲ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ
Ad Position 24