ਪੀਣ ਵਾਲੇ ਪਾਣੀ ਲਈ ਤਰਸੇ ਜੈਤੋ ਵਾਸੀ, ਫ਼ੇਲ੍ਹ ਸੀਵਰੇਜ ਸਿਸਟਮ ਨੇ ਵਧਾਈਆਂ ਪ੍ਰੇਸ਼ਾਨੀਆਂ
ਜੈਤੋ, 19 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਅਤੇ ਲੜ-ਖੜਾਏ ਸੀਵਰੇਜ ਪ੍ਰਬੰਧ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਸਰਕਾਰ ਅਤੇ ਪ੍ਰਸ਼ਾਸਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਕ ਪਾਸੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜਦ ਕਿ ਦੂਜੇ ਪਾਸੇ ਜੈਤੋ ਵਾਸੀ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ।
ਜੈਤੋ, 19 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਅਤੇ ਲੜ-ਖੜਾਏ ਸੀਵਰੇਜ ਪ੍ਰਬੰਧ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਸਰਕਾਰ ਅਤੇ ਪ੍ਰਸ਼ਾਸਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਕ ਪਾਸੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜਦ ਕਿ ਦੂਜੇ ਪਾਸੇ ਜੈਤੋ ਵਾਸੀ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਈ ਇਲਾਕਿਆਂ ਵਿਚ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਨਹੀਂ ਹੋ ਰਿਹਾ, ਜਿਸ ਕਾਰਨ ਆਮ ਪਰਿਵਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀਣ ਵਾਲਾ ਪਾਣੀ ਹਰ ਨਾਗਰਿਕ ਦੀ ਮੁੱਢਲੀ ਲੋੜ ਹੈ, ਇਸ ਨੂੰ ਵੀ ਜੇਕਰ ਲੋਕਾਂ ਲਈ ਤਰਸ ਦਾ ਵਿਸ਼ਾ ਬਣਾ ਦਿੱਤਾ ਜਾਵੇ ਤਾਂ ਵਿਕਾਸ ਦੇ ਦਾਅਵਿਆਂ ਦੀ ਹਕੀਕਤ ਆਪਣੇ ਆਪ ਸਾਹਮਣੇ ਆ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਸਿਸਟਮ ਦੀ ਮਾੜੀ ਹਾਲਤ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਗੰਭੀਰ ਕਰ ਦਿੱਤਾ ਹੈ। ਕਈ ਥਾਵਾਂ ’ਤੇ ਸੀਵਰੇਜ ਦਾ ਪਾਣੀ ਓਵਰਫਲੋ ਹੋ ਕੇ ਗਲੀਆਂ ਅਤੇ ਸੜਕਾਂ ’ਤੇ ਫੈਲ ਰਿਹਾ ਹੈ, ਜਿਸ ਕਾਰਨ ਗੰਦਗੀ ਅਤੇ ਬਦਬੂਦਾ ਮਾਹੌਲ ਬਣਿਆ ਹੋਇਆ ਹੈ। ਇਸ ਨਾਲ ਲੋਕਾਂ ਨੂੰ ਆਵਾਜਾਈ ਦੇ ਨਾਲ-ਨਾਲ ਰੋਜ਼ਾਨਾ ਜੀਵਨ ਵਿਚ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਲਕਾ ਇੰਚਾਰਜ ਨੇ ਕਿਹਾ ਕਿ ਕਾਗਜ਼ਾਂ ’ਚ ਵਿਕਾਸ ਦੀਆਂ ਤਸਵੀਰਾਂ ਦਿਖਾਉਣ ਦੀ ਬਜਾਏ ਸਰਕਾਰ ਨੂੰ ਜੈਤੋ ਦੀਆਂ ਜ਼ਮੀਨੀ ਸਮੱਸਿਆਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ ਅਤੇ ਫੇਲ੍ਹ ਹੋ ਚੁੱਕੇ ਸੀਵਰੇਜ ਪ੍ਰਬੰਧ ਨੂੰ ਦਰੁਸਤ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬੁਨਿਆਦੀ ਸਹੂਲਤਾਂ ਦੇ ਮਾਮਲੇ ਵਿਚ ਸਿਰਫ਼ ਐਲਾਨਾਂ ਤੱਕ ਸੀਮਤ ਨਾ ਰਹਿ ਕੇ ਜ਼ਮੀਨੀ ਪੱਧਰ ’ਤੇ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ। ਜੈਤੋ ਵਾਸੀਆਂ ਨੂੰ ਸਾਫ਼ ਪੀਣ ਵਾਲਾ ਪਾਣੀ ਅਤੇ ਸੁਚਾਰੂ ਸੀਵਰੇਜ ਪ੍ਰਬੰਧ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਰਾਜਵਿੰਦਰ ਸਿੰਘ ਭੁੱਲਰ ਰੋੜੀਕਪੂਰਾ, ਜਗਜੀਤ ਸਿੰਘ ਪ੍ਰਧਾਨ ਝੱਖੜਵਾਲਾ, ਸੱਤਾ ਭਾਊ ਕਾਸਮ ਭੱਟੀ ਵੀ ਹਾਜ਼ਰ ਸਨ।