20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

23 ਦੀ ਰੈਲੀ ’ਚ ਸਿਹਤ ਵਿਭਾਗ ਦੀ ਮਾਸ ਮੀਡੀਆ ਯੂਨੀਅਨ ਕਰੇਗੀ ਸ਼ਮੂਲੀਅਤ-ਕੈਂਥ

ਫ਼ਰੀਦਕੋਟ, 20 ਅਗਸਤ (ਜਸਵੰਤ ਸਿੰਘ ਪੁਰਬਾ)-ਪੁਰਾਣੀ ਪੈਨਸ਼ਨ ਸਕੀਮ ਦੀ ਪੂਰਨ ਬਹਾਲੀ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਦੇ ਮੁਲਾਜ਼ਮਾਂ ਵਲੋਂ 23 ਅਗਸਤ 2026 ਨੂੰ ਮੁੱਖ ਮੰਤਰੀ ਪੰਜਾਬ ਦੇ ਪਿੰਡ ਸਤੌਜ ਵਿਖੇ ਕੀਤੀ ਜਾ ਰਹੀ ਰੈਲੀ ਵਿਚ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵਲੋਂ ਵੀ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਇਹ ਪ੍ਰਗਟਾਵਾ ਮਾਸ ਮੀਡੀਆ ਇੰਪਲਾਈਜ਼ ਐਂਡ ਆਫ਼ੀਸਰਜ਼ ਯੂਨੀਅਨ ਪੰਜਾਬ ਦੀ ਕੋਰ ਕਮੇਟੀ ਦੇ ਮੈਂਬਰ ਲਖਵਿੰਦਰ ਕੈਂਥ ਨੇ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਮੁਲਾਜ਼ਮਾਂ ਦਾ ਹੱਕ ਹੈ ਅਤੇ ਇਸ ਸਬੰਧੀ ਸਰਕਾਰ ਵਲੋਂ 18 ਨਵੰਬਰ 2022 ਨੂੰ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 21-08-2026
ਫ਼ਰੀਦਕੋਟ, 20 ਅਗਸਤ (ਜਸਵੰਤ ਸਿੰਘ ਪੁਰਬਾ)-ਪੁਰਾਣੀ ਪੈਨਸ਼ਨ ਸਕੀਮ ਦੀ ਪੂਰਨ ਬਹਾਲੀ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਦੇ ਮੁਲਾਜ਼ਮਾਂ ਵਲੋਂ 23 ਅਗਸਤ 2026 ਨੂੰ ਮੁੱਖ ਮੰਤਰੀ ਪੰਜਾਬ ਦੇ ਪਿੰਡ ਸਤੌਜ ਵਿਖੇ ਕੀਤੀ ਜਾ ਰਹੀ ਰੈਲੀ ਵਿਚ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵਲੋਂ ਵੀ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਇਹ ਪ੍ਰਗਟਾਵਾ ਮਾਸ ਮੀਡੀਆ ਇੰਪਲਾਈਜ਼ ਐਂਡ ਆਫ਼ੀਸਰਜ਼ ਯੂਨੀਅਨ ਪੰਜਾਬ ਦੀ ਕੋਰ ਕਮੇਟੀ ਦੇ ਮੈਂਬਰ ਲਖਵਿੰਦਰ ਕੈਂਥ ਨੇ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਮੁਲਾਜ਼ਮਾਂ ਦਾ ਹੱਕ ਹੈ ਅਤੇ ਇਸ ਸਬੰਧੀ ਸਰਕਾਰ ਵਲੋਂ 18 ਨਵੰਬਰ 2022 ਨੂੰ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਵੀਂ ਪੈਨਸ਼ਨ ਪ੍ਰਣਾਲੀ ਤਹਿਤ ਸੇਵਾ ਨਿਭਾਅ ਰਹੇ ਮੁਲਾਜ਼ਮਾਂ ਵਿਚ ਆਪਣੇ ਭਵਿੱਖ ਅਤੇ ਸੇਵਾਮੁਕਤੀ ਤੋਂ ਬਾਅਦ ਦੀ ਆਰਥਿਕ ਸੁਰੱਖਿਆ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ। ਇਸ ਲ ਈ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਮਾਮਲਾ ਸਿਰਫ਼ ਇਕ ਵਰਗ ਦਾ ਨਹੀਂ, ਸਗੋਂ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ। ਇਸ ਮੌਕੇ ਸਿਹਤ ਵਿਭਾਗ ਦੀ ਮਾਸ ਮੀਡੀਆ ਯੂਨੀਅਨ ਦੇ ਸੂਬਾ ਪ੍ਰਧਾਨ ਰਣਬੀਰ ਸਿੰਘ ਢੰਡੇ, ਸੀਨੀਅਰ ਆਗੂ ਪਵਨ ਕੁਮਾਰ ਮਾਨਸਾ, ਕਰਨੈਲ ਸਿੰਘ ਸੰਗਰੂਰ, ਅਮਰਜੀਤ ਸਿੰਘ ਸੋਹੀ ਮੁਹਾਲੀ, ਬਲਜਿੰਦਰ ਸਿੰਘ ਫਤਿਹਗੜ ਸਾਹਿਬ, ਜਗਜੀਵਨ ਸ਼ਰਮਾ ਚੰਡੀਗੜ੍ਹ, ਰਜਿੰਦਰ ਸਿੰਘ ਲੁਧਿਆਣਾ, ਕੋਰ ਕਮੇਟੀ ਮੈਂਬਰ ਨਰਿੰਦਰਪਾਲ ਸਿੰਘ ਸੰਗਰੂਰ, ਮਨਬੀਰ ਸਿੰਘ ਫਾਜ਼ਿਲਕਾ, ਜਗਸੀਰ ਟਿੱਬਾ ਮਲੇਰਕੋਟਲਾ, ਡਾ. ਪ੍ਰਭਦੀਪ ਸਿੰਘ ਚਾਵਲਾ ਫ਼ਰੀਦਕੋਟ, ਸੁਧੀਰ ਧੀਰ ਫ਼ਰੀਦਕੋਟ, ਮੋਨਿਕਾ ਪਟਿਆਲਾ ਤੇ ਹੋਰ ਯੂਨੀਅਨ ਆਗੂ ਕੇਵਲ ਸਿੰਘ ਬਠਿੰਡਾ, ਤ੍ਰਿਲੋਕ ਸਿੰਘ ਸੰਗਰੂਰ, ਹਰਬੰਸ ਲਾਲ ਮਾਨਸਾ, ਰਾਕੇਸ਼ ਕੁਮਾਰ ਮੁਹਾਲੀ, ਕੁਲਜੀਤ ਸਿੰਘ ਲੁਧਿਆਣਾ, ਚੰਦਨ ਮਿਸ਼ਰਾ ਜਲੰਧਰ, ਹਰਪ੍ਰੀਤ ਕੌਰ ਸੰਗਰੂਰ, ਮਾਲਵਿੰਦਰ ਸਿੰਘ ਪ੍ਰਧਾਨ ਬਠਿੰਡਾ ਆਦਿ ਦੀ ਅਗਵਾਈ ਵਿਚ ਯੂਨੀਅਨ ਮੈਂਬਰ ਪਿੰਡ ਸਤੌਜ ਵਿਚ ਪੈਨਸ਼ਨ ਬਹਾਲੀ ਰੈਲੀ ਵਿਚ ਭਾਗ ਲੈਣਗੇ।
Ad Position 22
No active advertisement
ਪਿਛਲੀ ਖ਼ਬਰ ਫ਼ੋਟੋਗ੍ਰਾਫ਼ਰ ਯੂਨੀਅਨ ਨੇ ਵਿਸ਼ਵ ਫ਼ੋਟੋਗ੍ਰਾਫ਼ਰ ਦਿਵਸ ਮਨਾਇਆ ਅਗਲੀ ਖ਼ਬਰ ਬਲਾਕ ਰਿਸੋਰਸ ਕੋਆਰਡੀਨੇਟਰ ਵਲੋਂ ਬੱਚਿਆਂ ਦੀ ਪੜ੍ਹਾਈ ਦੀ ਟੈਸਟਿੰਗ
Ad Position 24