21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਰਕਾਰੀ ਹਾਈ ਸਕੂਲ ਸਿਬੀਆਂ ਦੇ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ

ਬਰਗਾੜੀ, 20 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫ਼ੇਅਰ ਸੁਸਾਇਟੀ ਕੋਟਕਪੂਰਾ ਵਲੋਂ ਆਜ਼ਾਦੀ ਪ੍ਰਵਾਨੇ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਗੁਰਿੰਦਰ ਸਿੰਘ ਮਹਿੰਦੀਰੱਤਾ ਦੀ ਅਗਵਾਈ ’ਚ ਸਰਕਾਰੀ ਹਾਈ ਸਕੂਲ ਸਿਬੀਆਂ ਦੇ ਛੇਵੀ ਤੋਂ ਦਸਵੀਂ ਜਮਾਤ ਤੱਕ ਦੇ ਸਾਲਾਨਾ ਨਤੀਜਿਆਂ ’ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੇਸ਼ ਦੀ ਆਜ਼ਾਦੀ ’ਚ ਆਪਣਾ ਯੋਗਦਾਨ ਪਾਉਣ ਵਾਲੇ ਮਦਨ ਲਾਲ ਢੀਂਗਰਾ ਤੇ ਜੀਵਨ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾੳਂੁਦਿਆਂ ਦੱਸਿਆ ਕਿ ਅੱਜ ਜਿਸ ਆਜ਼ਾਦ ਫ਼ਿਜਾ ’ਚ ਅਸੀਂ ਆਪਣਾ ਜੀਵਨ ਬਤੀਤ ਕਰ ਰਹੇ ਹਾਂ ਇਹ ਸਾਡੇ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਅਨੇਕ ਆਜ਼ਾਦੀ ਪ੍ਰਵਾਨਿਆਂ ਦੀ ਦੇਣ ਹੈ।

Ad Position 21
No active advertisement
ਅਜੀਤ ਡੈਸਕ 21-08-2026
ਬਰਗਾੜੀ, 20 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫ਼ੇਅਰ ਸੁਸਾਇਟੀ ਕੋਟਕਪੂਰਾ ਵਲੋਂ ਆਜ਼ਾਦੀ ਪ੍ਰਵਾਨੇ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਗੁਰਿੰਦਰ ਸਿੰਘ ਮਹਿੰਦੀਰੱਤਾ ਦੀ ਅਗਵਾਈ ’ਚ ਸਰਕਾਰੀ ਹਾਈ ਸਕੂਲ ਸਿਬੀਆਂ ਦੇ ਛੇਵੀ ਤੋਂ ਦਸਵੀਂ ਜਮਾਤ ਤੱਕ ਦੇ ਸਾਲਾਨਾ ਨਤੀਜਿਆਂ ’ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੇਸ਼ ਦੀ ਆਜ਼ਾਦੀ ’ਚ ਆਪਣਾ ਯੋਗਦਾਨ ਪਾਉਣ ਵਾਲੇ ਮਦਨ ਲਾਲ ਢੀਂਗਰਾ ਤੇ ਜੀਵਨ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾੳਂੁਦਿਆਂ ਦੱਸਿਆ ਕਿ ਅੱਜ ਜਿਸ ਆਜ਼ਾਦ ਫ਼ਿਜਾ ’ਚ ਅਸੀਂ ਆਪਣਾ ਜੀਵਨ ਬਤੀਤ ਕਰ ਰਹੇ ਹਾਂ ਇਹ ਸਾਡੇ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਅਨੇਕ ਆਜ਼ਾਦੀ ਪ੍ਰਵਾਨਿਆਂ ਦੀ ਦੇਣ ਹੈ। ਇਸ ਲਈ ਅੱਜ ਉਨ੍ਹਾਂ ਦੀਆਂ ਕੁਰਬਾਨੀਆ ਂ ਅੱਗੇ ਸਾਡਾ ਸਿਰ ਝੁਕਦਾ ਹੈ। ਸਕੂਲ ਮੁਖੀ ਬਿਮਲ ਕੁਮਾਰ ਨੇ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਦੀ ਬੇਲੋੜੀ ਵਰਤੋਂ ਕਰਨ ਸਬੰਧੀ ਸੁਚੇਤ ਕਰਦਿਆਂ ਕਿਹਾ ਕਿ ਵਿਗਿਆਨ ਦੀ ਹਰ ਖੋਜ਼ ਨੇ ਭਾਂਵੇ ਸਾਡੇ ਜੀਵਨ ਨੂੰ ਸੁਖਾਲਾ ਬਣਾਇਆਂ ਪ੍ਰੰਤੂ ਇਨ੍ਹਾਂ ਦੀ ਬੇਲੋੜੀ ਵਰਤੋ ਸਾਡੇ ਲਈ ਕਈ ਮੁਸ਼ਕਿਲਾਂ ਵੀ ਪੈਦਾ ਕਰਦੀ ਹੈ। ਸੁਸਾਇਟੀ ਵਲੋਂ ਸਮਾਜ ਸੇਵਾ ਗਰੀਬਾਂ ਤੇ ਲੋੜਵੰਦ ਦੀ ਮਦਦ ਕਰਨ ’ਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੀ ਸੰਸਥਾਂ ਚੜ੍ਹਦੀ ਕਲਾ ਸੇਵਾ ਜਥਾ ਸਿਬੀਆਂ ਦੇ ਮੁੱਖ ਸੇਵਾਦਾਰ ਭਾਈ ਗੁਰਵਿੰਦਰ ਸਿੰਘ ਖਾਲਸਾ, ਡਾ. ਜਸਵੀਰ ਸਿੰਘ ਸਮੇਤ ਜਥੇ ਸਾਰੇ ਸੇਵਾਦਾਰਾਂ ਅਤੇ ਸਕੂਲ ਮੁਖੀ ਬਿਮਲ ਕੁਮਾਰ ਛਾਬੜਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹਰਨੇਕ ਸਿੰਘ ਸਾਹੋਕੇ, ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਪਰਸਨ ਹਰਬੰਸ ਕੌਰ, ਸਤਨਾਮ ਸਿੰਘ ਖਾਲਸਾ ਆਦਿ ਤੋਂ ਇਲਾਵਾ ਸਮੂਹ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਯੂਥ ਕਲੱਬ ਨੇ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਵਿਆਹ ਸਮਾਗਮ ’ਚ ਅਨੰਦ ਕਾਰਜ ਦੌਰਾਨ ਪੁਲਿਸ ਨੇ ਚੁੱਕਿਆ ਲਾੜੀ ਦਾ ਪਿਤਾ ਟਰਾਂਸਫ਼ਾਰਮਰ ਅਤੇ ਖੇਤਾਂ ’ ਚੋਂ ਮੋਟਰਾਂ ਚੋਰੀ ਦੇ...
Ad Position 24