21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਨੈਸ਼ਨਲ ਯੂਥ ਕਲੱਬ ਨੇ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ

ਫ਼ਰੀਦਕੋਟ, 20 ਅਗਸਤ (ਜਸਵੰਤ ਸਿੰਘ ਪੁਰਬਾ)-ਨੈਸ਼ਨਲ ਯੂਥ ਕਲੱਬ ਰਜਿ: ਫ਼ਰੀਦਕੋਟ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਅਤੇ ਮੁਫ਼ਤ ਆਪ੍ਰੇਸ਼ਨ ਕੈਂਪ ਗੁਰਦੁਆਰਾ ਭਾਈ ਲੱਧਾ ਸਿੰਘ ਵਿਖੇ ਲਗਾਇਆ ਗਿਆ। ਕੈਂਪ ਦਾ ਉਦਘਾਟਨ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 21-08-2026
ਫ਼ਰੀਦਕੋਟ, 20 ਅਗਸਤ (ਜਸਵੰਤ ਸਿੰਘ ਪੁਰਬਾ)-ਨੈਸ਼ਨਲ ਯੂਥ ਕਲੱਬ ਰਜਿ: ਫ਼ਰੀਦਕੋਟ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਅਤੇ ਮੁਫ਼ਤ ਆਪ੍ਰੇਸ਼ਨ ਕੈਂਪ ਗੁਰਦੁਆਰਾ ਭਾਈ ਲੱਧਾ ਸਿੰਘ ਵਿਖੇ ਲਗਾਇਆ ਗਿਆ। ਕੈਂਪ ਦਾ ਉਦਘਾਟਨ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਨੇ ਕੀਤਾ। ਜਦਕਿ ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ, ਅਮਨਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ, ਬਲਜਿੰਦਰ ਸਿੰਘ ਬੱਬੂ ਅਹੂਜਾ ਪ੍ਰਧਾਨ ਨਗਰ ਕੌਂਸਲ ਫ਼ਰੀਦਕੋਟ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਕੈਂਪ ਦੇ ਪ੍ਰੋਜੈਕਟ ਚੇਅਰਮੈਨ ਡਾ. ਬਲਜੀਤ ਸ਼ਰਮਾ ਨੇ ਜੀ ਆਇਆਂ ਨੂੰ ਕਿਹਾ। ਗਗਨਦੀਪ ਸਿੰਘ ਧਾਲੀਵਾਲ, ਅਮਨਦੀਪ ਸਿੰਘ ਅਤੇ ਬਲਜਿੰਦਰ ਸਿੰਘ ਬੱਬੂ ਅਹੂਜਾ ਨੇ ਕੈਂਪ ਦੀ ਸਫ਼ਲਤਾ ਲਈ ਕਲੱਬ ਦੇ ਪ੍ਰਧਾਨ ਪ੍ਰਿੰ: ਸੁਰੇਸ਼ ਅਰੋੜਾ ਅਤੇ ਸਮੂਹ ਮੈਂਬਰਾਂ ਨੂੰ ਵਧਾਈ ਦਿੱਤੀ। ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਮਾਹਿਰ ਡਾ. ਪਰਮਿੰਦਰ ਕੌਰ ਨੇ ਤਕਰੀਬਨ 200 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ, ਇਸ ਦੌਰਾਨ 15 ਮਰੀਜ਼ ਚਿੱਟੇ ਮੋਤੀਏ ਪਾਏ ਗਏ। ਹਰਲੀਨ ਕੌਰ ਐਪਥਲਮਿਕ ਅਫ਼ਸਰ ਨੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਕੇ 150 ਵਿਅਕਤੀਆਂ ਨੂੰ ਨਜ਼ਰ ਦੀਆਂ ਐਨਕਾਂ ਮੁਫ਼ਤ ਵੰਡਿਆ। ਕਲੱਬ ਵਲੋਂ ਗੁਰਦਿੱਤ ਸਿੰਘ ਸੇਖੋਂ ਵਿਧਾਇਕ, ਡਾ. ਪਰਮਿੰਦਰ ਕੌਰ, ਹਰਲੀਨ ਕੌਰ, ਇੰਦਰਜੀਤ ਸਿੰਘ ਅਤੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਗੁਰਦੁਆਰਾ ਪ੍ਰਬੰਧਕੀ ਕਮੇਟੀ ਨੇ ਡਾਕਟਰਾਂ ਅਤੇ ਕਲੱਬ ਮੈਂਬਰਾਂ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਡਾ. ਬਲਜੀਤ ਸ਼ਰਮਾ, ਗੁਰਪ੍ਰੀਤ ਸਿੰਘ ਰਾਜਾ, ਦਵਿੰਦਰ ਸਿੰਘ, ਸੋਨੂੰ ਜੈਨ, ਪ੍ਰਿਤਪਾਲ ਸਿੰਘ ਕੋਹਲੀ, ਕੁਲਵਿੰਦਰ ਸਿੰਘ ਗੋਰਾ, ਰਾਜੇਸ਼ ਰਾਜੂ, ਅਜੇ ਪਾਲ ਸ਼ਰਮਾ, ਰਾਜੇਸ਼ ਕੁਮਾਰ, ਸੁਖਵਿੰਦਰ ਸਿੰਘ ਜੌਹਰ , ਅਸ਼ੋਕ ਸੱਚਰ, ਬੇਅੰਤ ਸਿੰਘ ਬੁੱਟਰ ਮਚਾਕੀ, ਨਰਿੰਦਰ ਸਿੰਘ ਗਿੱਲ, ਸੁਰਜੀਤ ਸਿੰਘ ਪ੍ਰਧਾਨ, ਕ੍ਰਿਸ਼ਨ ਸ਼ਰਮਾ, ਪ੍ਰੀਤਮ ਭਾਣਾ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਟਿੱਪਰ ਦੀ ਫੇਟ ਵੱਜਣ ਨਾਲ ਔਰਤ ਦੀ ਮੌਤ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਸਿਬੀਆਂ ਦੇ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ
Ad Position 24