21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਟਿੱਪਰ ਦੀ ਫੇਟ ਵੱਜਣ ਨਾਲ ਔਰਤ ਦੀ ਮੌਤ

ਜੈਤੋ, 20 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਪਿੰਡ ਰਾਮੇਆਣਾ ਵਿਖੇ ਬੀਤੀ ਰਾਤ ਇਕ ਦਰਦਨਾਕ ਸੜਕ ਹਾਦਸੇ ਵਿਚ ਐਕਟਿਵਾ ਸਵਾਰ ਔਰਤ ਦੀ ਰੇਤ ਵਾਲੇ ਟਿੱਪਰ ਦੇ ਟਾਇਰ ਹੇਠ ਆਉਣ ਕਾਰਨ ਮੌਤ ਹੋ ਗਈ। ਹਾਦਸਾ ਰਾਤ ਕਰੀਬ 7:30 ਵਜੇ ਪਿੰਡ ਰਾਮੇਆਣਾ ਦੀ ਹੱਦ ਵਿਚ ਪੈਂਦੇ ਪੈਟਰੋਲ ਪੰਪ ਨੇੜੇ ਵਾਪਰਿਆ।

Ad Position 21
No active advertisement
ਮ੍ਰਿਤਕ ਸੁਖਬੀਰ ਕੌਰ ਦੀ ਫ਼ਾਇਲ ਫ਼ੋਟੋ 21-08-2026
ਜੈਤੋ, 20 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਪਿੰਡ ਰਾਮੇਆਣਾ ਵਿਖੇ ਬੀਤੀ ਰਾਤ ਇਕ ਦਰਦਨਾਕ ਸੜਕ ਹਾਦਸੇ ਵਿਚ ਐਕਟਿਵਾ ਸਵਾਰ ਔਰਤ ਦੀ ਰੇਤ ਵਾਲੇ ਟਿੱਪਰ ਦੇ ਟਾਇਰ ਹੇਠ ਆਉਣ ਕਾਰਨ ਮੌਤ ਹੋ ਗਈ। ਹਾਦਸਾ ਰਾਤ ਕਰੀਬ 7:30 ਵਜੇ ਪਿੰਡ ਰਾਮੇਆਣਾ ਦੀ ਹੱਦ ਵਿਚ ਪੈਂਦੇ ਪੈਟਰੋਲ ਪੰਪ ਨੇੜੇ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਖੱਚੜਾਂ ਵਾਸੀ ਸੁਖਬੀਰ ਕੌਰ (40) ਪਤਨੀ ਗੁਰਦਾਸ ਸਿੰਘ ਆਪਣੇ ਪੁੱਤਰ ਗੁਰਪਿੰਦਰ ਸਿੰਘ ਨਾਲ ਐਕਟਿਵਾ ’ਤੇ ਪਿੰਡ ਰਾਮੇਆਣਾ ਤੋਂ ਖੱਚੜਾ ਵੱਲ ਆ ਰਹੀ ਸੀ। ਜਦੋਂ ਉਹ ਪੈਟਰੋਲ ਪੰਪ ਨੇੜੇ ਪਹੁੰਚੇ ਤਾਂ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੇ ਰੇਤ ਵਾਲੇ ਟਿੱਪਰ ਨੇ ਉਨ੍ਹਾਂ ਦੀ ਐਕਟਿਵਾ ਨੂੰ ਫ਼ੇਟ ਮਾਰ ਦਿੱਤੀ । ਟੱਕਰ ਕਾਰਨ ਸਕੂਟਰੀ ਦੇ ਪਿਛਲੇ ਪਾਸੇ ਬੈਠੀ ਸੁਖਬੀਰ ਕੌਰ ਸੜਕ ’ਤੇ ਡਿੱਗ ਪਈ ਅਤੇ ਟਿੱਪਰ ਦਾ ਟਾਇਰ ਉਸ ਦੇ ਉੱਪਰੋਂ ਲੰਘ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਸੁਖਬੀਰ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਪੁਲਿਸ ਨੇ ਕਾਰਵਾਈ ਕਰਦਿਆਂ ਕਥਿਤ ਟਿੱਪਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਝੋਨੇ ’ਤੇ ਪੱਤਾ ਲਪੇਟ ਸੁੰਡੀ ਦਾ ਹਮਲਾ, ਕਿਸਾਨਾਂ ਲਈ ਵੱਡੀ ਚਿੰਤਾ ਅਗਲੀ ਖ਼ਬਰ ਨੈਸ਼ਨਲ ਯੂਥ ਕਲੱਬ ਨੇ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ
Ad Position 24