21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੰਕਲਪ ਸੁਸਾਇਟੀ ਦੇ ਵਲੰਟੀਅਰਾਂ ਵਲੋਂ ਨੇਤਰਹੀਣਾਂ ਨਾਲ ਮਿਲਣੀ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ (ਰਜਿ.) ਦੇ ਵਲੰਟੀਅਰਾਂ ਦੁਆਰਾ ਨੇਤਰਹੀਣਾਂ ਨਾਲ ਮਿਲਣੀ ਦੌਰਾਨ ਉਨ੍ਹਾਂ ਨੂੰ ਖਾਣ-ਪੀਣ ਦਾ ਸਾਮਾਨ ਵੰਡਿਆ ਗਿਆ।

Ad Position 21
No active advertisement
ਅਜੀਤ ਡੈਸਕ 21-08-2026
ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ (ਰਜਿ.) ਦੇ ਵਲੰਟੀਅਰਾਂ ਦੁਆਰਾ ਨੇਤਰਹੀਣਾਂ ਨਾਲ ਮਿਲਣੀ ਦੌਰਾਨ ਉਨ੍ਹਾਂ ਨੂੰ ਖਾਣ-ਪੀਣ ਦਾ ਸਾਮਾਨ ਵੰਡਿਆ ਗਿਆ। ਜਾਣਕਾਰੀ ਦਿੰਦਿਆਂ ਪ੍ਰਧਾਨ ਨਰਿੰਦਰ ਸਿੰਘ ਪੰਮਾ ਸੰਧੂ ਨੇ ਦੱਸਿਆ ਕਿ ਪਿੰਡ ਗੋਨਿਆਣਾ ਸਥਿਤ ਪ੍ਰਯਾਸ ਟੂ ਉਜਾਲਾ ਸੰਸਥਾ ਦੁਆਰਾ ਨੇਤਰਹੀਣ ਬੱਚਿਆਂ ਲਈ ਰੈਣ ਬਸੇਰਾ ਤੇ ਪੜ੍ਹਾਈ ਦਾ ਪ੍ਰਬੰਧ ਕੀਤਾ ਗਿਆ ਹੈ। ਸੰਕਲਪ ਸੁਸਾਇਟੀ ਦੇ ਵਲੰਟੀਅਰ ਪਵਨੀਤ ਸਿੰਘ ਕੰਗ, ਜਸਕੀਰਤ ਸਿੰਘ ਤੇ ਭਵਕੀਰਤ ਸਿੰਘ ਸੰਧੂ ਦੁਆਰਾ ਨੇਤਰਹੀਣ ਵਿਅਕਤੀਆਂ ਅਤੇ ਬੱਚਿਆਂ ਨੂੰ ਖਾਣ-ਪੀਣ ਦਾ ਸਾਮਾਨ ਵੰਡਿਆ ਗਿਆ। ਇਸ ਮੌਕੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਪ੍ਰਯਾਸ ਟੂ ਉਜਾਲਾ ਦੇ ਸੰਚਾਲਕ ਗੁਰਭਿੰਦਰ ਸਿੰਘ ਬਰਾੜ, ਨਿਰਮਲ ਸਿੰਘ ਗੋਨਿਆਣਾ ਤੇ ਉਨ੍ਹਾਂ ਦੇ ਸਾਥੀਆਂ ਦਾ ਨੇਤਰਹੀਣਾਂ ਲਈ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸੁਖਦੇਵ ਸਿੰਘ ਨੇ ਇਸ ਉਪਰਾਲੇ ਲਈ ਸੰਸਥਾ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਵਲੋਂ ਕੌਮੀ ਮੀਤ ਪ੍ਰਧਾਨ ਬਣਾਉਣ ਦਾ ਸਵਾਗਤ ਅਗਲੀ ਖ਼ਬਰ ਝੋਨੇ ’ਤੇ ਪੱਤਾ ਲਪੇਟ ਸੁੰਡੀ ਦਾ ਹਮਲਾ, ਕਿਸਾਨਾਂ ਲਈ ਵੱਡੀ ਚਿੰਤਾ
Ad Position 24