20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮਲੋਟ ਵਿਖੇ ਵਾਟਰ ਵਰਕਸ ਦੀਆਂ ਟੂਟੀਆਂ ’ਚ ਆ ਰਿਹੈ ਗੰਦਾ ਤੇ ਕਾਲਾ ਪਾਣੀ, ਲੋਕਾਂ ਵਿਚ ਰੋਸ

ਮਲੋਟ, 20 ਅਗਸਤ (ਪਾਟਿਲ)-ਮਲੋਟ ਸ਼ਹਿਰ ਵਿਚ ਸੀਵਰੇਜ ਦੀ ਗੰਭੀਰ ਸਮੱਸਿਆ ਦੇ ਨਾਲ ਵਾਟਰ ਵਰਕਸ ਦੀਆਂ ਟੂਟੀਆਂ ਰਾਹੀਂ ਗੰਦਾ, ਕਾਲਾ ਅਤੇ ਨਾਲੀਆਂ ਦਾ ਪਾਣੀ ਮਿਕਸ ਹੋ ਕੇ ਘਰਾਂ ਤੱਕ ਪਹੁੰਚਣ ਦੇ ਮਾਮਲੇ ਨੇ ਲੋਕਾਂ ਵਿਚ ਚਿੰਤਾ ਤੇ ਰੋਸ ਪੈਦਾ ਕਰ ਦਿੱਤਾ ਹੈ। ਲੋਕਾਂ ਦਾ ਦੋਸ਼ ਹੈ ਕਿ ਇਸ ਗੰਭੀਰ ਸਮੱਸਿਆ ਵੱਲ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ।

Ad Position 21
No active advertisement
ਅਜੀਤ ਡੈਸਕ 21-08-2026
ਮਲੋਟ, 20 ਅਗਸਤ (ਪਾਟਿਲ)-ਮਲੋਟ ਸ਼ਹਿਰ ਵਿਚ ਸੀਵਰੇਜ ਦੀ ਗੰਭੀਰ ਸਮੱਸਿਆ ਦੇ ਨਾਲ ਵਾਟਰ ਵਰਕਸ ਦੀਆਂ ਟੂਟੀਆਂ ਰਾਹੀਂ ਗੰਦਾ, ਕਾਲਾ ਅਤੇ ਨਾਲੀਆਂ ਦਾ ਪਾਣੀ ਮਿਕਸ ਹੋ ਕੇ ਘਰਾਂ ਤੱਕ ਪਹੁੰਚਣ ਦੇ ਮਾਮਲੇ ਨੇ ਲੋਕਾਂ ਵਿਚ ਚਿੰਤਾ ਤੇ ਰੋਸ ਪੈਦਾ ਕਰ ਦਿੱਤਾ ਹੈ। ਲੋਕਾਂ ਦਾ ਦੋਸ਼ ਹੈ ਕਿ ਇਸ ਗੰਭੀਰ ਸਮੱਸਿਆ ਵੱਲ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸੇ ਮਾਮਲੇ ਨੂੰ ਲੈ ਕੇ ਅਕਾਲੀ ਕੌਂਸਲਰ ਅਸ਼ੋਕ ਬਜਾਜ ਵਲੋਂ ਵਾਟਰ ਵਰਕਸ ਮਲੋਟ ਵਿਖੇ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਵਲੋਂ ਸ਼ਹਿਰ ਵਿਚ ਸੀਵਰੇਜ ਦੀ ਸਮੱਸਿਆ ਤੇ ਗੰਦੇ ਪਾਣੀ ਦੀ ਸਪਲਾਈ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜਤਾਇਆ ਜਾ ਰਿਹਾ ਹੈ। ਉਨ੍ਹਾਂ ਦੇ ਸਮਰਥਨ ਵਿਚ ਸ਼ਹਿਰ ਦੇ ਕਈ ਲੋਕ ਵੀ ਅੱਗੇ ਆਉਂਦੇ ਹੋਏ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਤੋਂ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕਰ ਰਹੇ ਹਨ। ਕੌਂਸਲਰ ਅਸ਼ੋਕ ਬਜਾਜ ਦਾ ਕਹਿਣਾ ਹੈ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਲੰਮੇ ਸਮੇਂ ਤੋਂ ਸੀਵਰੇਜ ਤੇ ਪੀਣ ਵਾਲੇ ਪਾਣੀ ਨਾਲ ਸੰਬੰਧਿਤ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਲੋਕਾਂ ਵਲੋਂ ਕਈ ਵਾਰ ਸੰਬੰਧਿਤ ਵਿਭਾਗਾਂ ਤੇ ਪ੍ਰਸ਼ਾਸਨ ਦੇ ਧਿਆਨ ਵਿਚ ਮਾਮਲਾ ਲਿਆਂਦਾ ਗਿਆ, ਪਰ ਸਮੱਸਿਆ ਦਾ ਪੱਕਾ ਹੱਲ ਨਹੀਂ ਹੋ ਸਕਿਆ। ਉਨ੍ਹਾਂ ਦੋਸ਼ ਲਗਾਇਆ ਕਿ ਗੰਦੇ ਪਾਣੀ ਕਾਰਨ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ ਅਤੇ ਸ਼ਹਿਰ ਵਿਚ ਬਿਮਾਰੀਆਂ ਦਾ ਗਰਾਫ਼ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੂੰ ਇਸ ਸਮੱਸਿਆ ਦੀ ਗੰਭੀਰਤਾ ਦਾ ਅੰਦਾਜ਼ਾ ਲਗਾਉਣਾ ਹੈ ਤਾਂ ਮਲੋਟ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਲਈ ਬਠਿੰਡਾ ਸਥਿਤ ਏਮਜ਼ ਸਮੇਤ ਹੋਰ ਹਸਪਤਾਲਾਂ ਵਿਚ ਲੱਗੀਆਂ ਲੰਮੀਆਂ ਲਾਈਨਾਂ ਵਿਚ ਦੇਖਿਆ ਜਾ ਸਕਦਾ ਹੈ। ਵਰਨਣਯੋਗ ਹੈ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਵੀ ਸ਼ਹਿਰ ਦੀ ਸੀਵਰੇਜ ਅਤੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕੀਤੇ ਜਾਣ ਦੇ ਦਾਅਵੇ ਕੀਤੇ ਜਾਂਦੇ ਰਹੇ ਹਨ। ਮੌਜੂਦਾ ਸਰਕਾਰ ਵਲੋਂ ਵੀ ਸਮੱਸਿਆ ਦੇ ਹੱਲ ਲਈ ਯਤਨ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ, ਪਰ ਲੋਕਾਂ ਦਾ ਕਹਿਣਾ ਹੈ ਕਿ ਜ਼ਮੀਨੀ ਪੱਧਰ ’ਤੇ ਸਮੱਸਿਆ ਅਜੇ ਵੀ ਬਰਕਰਾਰ ਹੈ। ਦੂਜੇ ਪਾਸੇ ਨਗਰ ਕੌਂਸਲ ਮਲੋਟ ਦੇ ਪ੍ਰਧਾਨ ਜੋਨੀ ਗਰਗ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਗਰ ਕੌਂਸਲ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਂਦ ੇ 10 ਤੋਂ 12 ਦਿਨਾਂ ਵਿਚ ਸੀਵਰੇਜ ਤੇ ਪਾਣੀ ਨਾਲ ਸੰਬੰਧਿਤ ਸਮੱਸਿਆਵਾਂ ਦਾ ਹੱਲ ਕੱਢਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਨਾਂ ਵਜ੍ਹਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਜਾਂ ਰੋਸ ਪ੍ਰਦਰਸ਼ਨ ਕਰਨ ਦੀ ਬਜਾਏ, ਸਮੱਸਿਆ ਦੇ ਹੱਲ ਲਈ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿਚ ਮਲੋਟ ਵਾਸੀਆਂ ਨੂੰ ਅਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਨਗਰ ਕੌਂਸਲ ਵਲੋਂ ਕੰਮ ਕੀਤਾ ਜਾ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਵਾਟਰ ਵਰਕਸ ਦੀਆਂ ਟੂਟੀਆਂ ਵਿਚ ਗੰਦਾ ਪਾਣੀ ਆਉਣ ਅਤੇ ਲੰਮੇ ਸਮੇਂ ਤੋਂ ਚੱਲ ਰਹੀ ਸੀਵਰੇਜ ਸਮੱਸਿਆ ਦਾ ਹੱਲ ਕਦੋਂ ਤੱਕ ਹੁੰਦਾ ਹੈ ਅਤੇ ਅਸ਼ੋਕ ਬਜਾਜ ਵਲੋਂ ਸ਼ੁਰੂ ਕੀਤੀ ਭੁੱਖ ਹੜਤਾਲ ਤੋਂ ਬਾਅਦ ਪ੍ਰਸ਼ਾਸਨ ਵਲੋਂ ਕੀ ਕਦਮ ਚੁੱਕੇ ਜਾਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਨਾਬਾਲਗਾ ਨਾਲ ਨਾਬਾਲਗ ਲੜਕੇ ਵਲੋਂ ਜਬਰ ਜਨਾਹ
Ad Position 24