ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ
ਫ਼ਰੀਦਕੋਟ , 20 ਅਗਸਤ ( ਸਰਬਜੀਤ ਸਿੰਘ )- ਥਾਣਾ -2 ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ ਤੇ ਸਥਾਨਕ ਫ਼ਿਰੋਜ਼ਪੁਰ ਰੋਡ ਤੋਂ ਨਾਜਾਇਜ਼ ਸ਼ਰਾਬ ਦੀਆਂ ਸਾਢੇ 17 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ।
ਫ਼ਰੀਦਕੋਟ , 20 ਅਗਸਤ ( ਸਰਬਜੀਤ ਸਿੰਘ )- ਥਾਣਾ -2 ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ ਤੇ ਸਥਾਨਕ ਫ਼ਿਰੋਜ਼ਪੁਰ ਰੋਡ ਤੋਂ ਨਾਜਾਇਜ਼ ਸ਼ਰਾਬ ਦੀਆਂ ਸਾਢੇ 17 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ । ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਸਾਦਿਕ ਚੌਂਕ ਵਿਖੇ ਨਾਕਾ ਲਗਾਇਆ ਹੋਇਆ ਸੀ ਤਾਂ ਮੁਖ਼ਬਰ ਵਲੋਂ ਇਤਲਾਹ ਦਿੱਤੀ ਕਿ ਕੁਲਦੀਪ ਸਿੰਘ ਕਾਲਾ ਪੁੱਤਰ ਰਾਮ ਨਰਾਇਣ ਵਾਸੀ ਫ਼ਰੀਦਕੋਟ ਜੋ ਕਿ ਕਥਿਤ ਤੌਰ ’ ਤੇ ਸ਼ਰਾਬ ਨਾਜਾਇਜ਼ ਵੇਚਣ ਦਾ ਆਦੀ ਹੈ ਤੇ ਜੋ ਇਸ ਸਮੇਂ ਨੇੜੇ ਸੇਮਨਾਲਾ ਪੁਲ , ਫ਼ਿਰੋਜ਼ਪੁਰ ਰੋਡ ਫ਼ਰੀਦਕੋਟ ਵਿਖੇ ਨਾਜਾਇਜ਼ ਸ਼ਰਾਬ ਰੱਖ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਸਥਾਨਕ ’ ਤੇ ਰੇਡ ਕੀਤੀ ਗਈ ਅਤੇ ਕਥਿਤ ਦੋਸ਼ੀ ਨੂੰ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ ’ ਤੇ ਨਾਜਾਇਜ਼ ਸ਼ਰਾਬ ਦੀਆਂ ਸਾਢੇ 17 ਬੋਤਲਾਂ ਬਰਾਮਦ ਕੀਤੀ ਗਈ । ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਵਲੋਂ ਬਰਾਮਦ ਕੀਤੀ ਗਈ ਸ਼ਰਾਬ ਸੰਬੰਧੀ ਲਾਇਸੰਸ ਜਾਂ ਹੋਰ ਪੁਖਤਾ ਦਸਤਾਵੇਜ਼ ਨਾ ਦਿਖਾਏ ਜਾਣ ’ ਤੇ ਉਸ ਖ਼ਿਲਾਫ਼ ਥਾਣਾ ਸਿਟੀ -2, ਫ਼ਰੀਦਕੋਟ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ।