ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਅੰਤਰ ਹਾਊਸ ਕਵਿਤਾ ਅਤੇ ਗੀਤ ਮੁਕਾਬਲੇ ਕਰਵਾਏ
ਫ਼ਰੀਦਕੋਟ, 21 ਅਗਸਤ (ਹਰਮਿੰਦਰ ਸਿੰਘ ਮਿੰਦਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਯੋਗ ਅਗਵਾਈ ਹੇਠ ਕਾਲਜ ਦੇ ਸੱਭਿਆਚਾਰਕ ਕਲੱਬ ਅਤੇ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ‘ਵੰਡ ਦੀ ਭਿਆਨਕਤਾ ਦੀ ਯਾਦ’ ਨੂੰ ਸਮਰਪਿਤ ਵਿਦਿਆਰਥੀਆਂ ਦੇ ਅੰਤਰ ਹਾਊਸ ਕਵਿਤਾ ਅਤੇ ਗੀਤ ਮੁਕਾਬਲੇ ਕਰਵਾਏ ਗਏ।
ਫ਼ਰੀਦਕੋਟ, 21 ਅਗਸਤ (ਹਰਮਿੰਦਰ ਸਿੰਘ ਮਿੰਦਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਯੋਗ ਅਗਵਾਈ ਹੇਠ ਕਾਲਜ ਦੇ ਸੱਭਿਆਚਾਰਕ ਕਲੱਬ ਅਤੇ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ‘ਵੰਡ ਦੀ ਭਿਆਨਕਤਾ ਦੀ ਯਾਦ’ ਨੂੰ ਸਮਰਪਿਤ ਵਿਦਿਆਰਥੀਆਂ ਦੇ ਅੰਤਰ ਹਾਊਸ ਕਵਿਤਾ ਅਤੇ ਗੀਤ ਮੁਕਾਬਲੇ ਕਰਵਾਏ ਗਏ। ਜਿਸ ਵਿਚ ਮੁੱਖ ਮਹਿਮਾਨ ਵਜੋਂ ਪ੍ਰੋ. ਹਰਪ੍ਰੀਤ ਸਫ਼ੀ ਨੇ ਸ਼ਿਰਕਤ ਕੀਤੀ। ਇਨ੍ਹਾਂ ਅੰਤਰ ਹਾਊਸ ਮੁਕਾਬਲਿਆਂ ਦੀ ਜੱਜਮੈਂਟ ਪ੍ਰੋ. ਬੀਰਇੰਦਰਜੀਤ ਸਿੰਘ ਅਤੇ ਪ੍ਰੋ. ਜਸਬੀਰ ਕੌਰ ਵਲੋਂ ਕੀਤੀ ਗਈ। ਕਵਿਤਾ ਮੁਕਾਬਲਿਆਂ ਵਿਚ ਪਰਮਿੰਦਰ ਕੌਰ (ਸਰਦਾਰ ਪਟੇਲ ਹਾਊਸ) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਮਨਜੋਤ ਕੌਰ (ਲਾਲਾ ਲਾਜਪਤ ਰਾਏ ਹਾਊਸ) ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਦਵਿੰਦਰ ਸਿੰਘ (ਸ਼ਹੀਦ ਊਧਮ ਸਿੰਘ ਹਾਊਸ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗੀਤ ਮੁਕਾਬਲਿਆਂ ਵਿਚ ਜਸਪਿੰਦਰ ਕੌਰ (ਸ਼ਹੀਦ ਊਧਮ ਸਿੰਘ ਹਾਊਸ) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਤਰਨਜੀਤ ਸਿੰਘ (ਸ਼ਹੀਦ ਭਗਤ ਸਿੰਘ ਹਾਊਸ) ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਪ੍ਰਿਯੰਕਾ (ਸਰਦਾਰ ਪਟੇਲ ਹਾਊਸ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਾਰੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਅਤੇ ਪ੍ਰੋਫ਼ੈਸਰ ਸਾਹਿਬਾਨ ਨੇ ਮੈਡਲਾਂ ਨਾਲ ਸਨਮਾਨਿਤ ਕੀਤਾ ਅਤੇ ਮੁਬਾਰਕਾਂ ਦਿੱਤੀਆਂ। ਅੰਤ ਵਿਚ ਪ੍ਰੋ. ਮਨਵਿੰਦਰ ਕੌਰ ਨੇ ਮੁੱਖ ਮਹਿਮਾਨ, ਪ੍ਰਿੰਸੀਪਲ, ਜੱਜ ਸਾਹਿਬਾਨ ਅਤੇ ਪ੍ਰੋਫ਼ੈਸਰ ਸਾਹਿਬਾਨ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।