ਡਾ. ਬਰਜਿੰਦਰ ਸਿੰਘ ਹਮਦਰਦ ਜੀ ਦਾ ਜਨਮ ਦਿਨ ਬੂਟੇ ਲਗਾ ਕੇ ਮਨਾਇਆ
ਜੈਤੋ, 21 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਅਜੀਤ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦਾ ਜਨਮ ਦਿਨ ਮਾਤਾ ਅਮਰ ਵਿਵੇਕ ਚੈਰੀਟੇਬਲ ਟਰੱਸਟ ਜੈਤੋ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਵਲੋਂ ਫਲਦਾਰ ਅਤੇ ਛਾਂਦਾਰ ਬੂਟੇ ਲਗਾ ਕੇ ਮਨਾਇਆ ਗਿਆ।
ਜੈਤੋ, 21 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਅਜੀਤ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦਾ ਜਨਮ ਦਿਨ ਮਾਤਾ ਅਮਰ ਵਿਵੇਕ ਚੈਰੀਟੇਬਲ ਟਰੱਸਟ ਜੈਤੋ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਵਲੋਂ ਫਲਦਾਰ ਅਤੇ ਛਾਂਦਾਰ ਬੂਟੇ ਲਗਾ ਕੇ ਮਨਾਇਆ ਗਿਆ। ਇਸ ਮੌਕੇ ਸੰਤ ਰਿਸ਼ੀ ਰਾਮ ਨੇ ਕਿਹਾ ਕਿ ਜਨਮ ਦਿਨ ਨੂੰ ਯਾਦਗਾਰ ਬਣਾਉਣ ਲਈ ਬੂਟੇ ਲਗਾਉਣਾ ਵਾਤਾਵਰਨ ਦੀ ਸੰਭਾਲ ਵੱਲ ਇਕ ਸਾਰਥਕ ਕਦਮ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਮਿਲ ਸਕਦਾ ਹੈ। ਇਸ ਮੌਕੇ ਫਲਦਾਰ ਅਤੇ ਛਾਂਦਾਰ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਦਾ ਸੰਕਲਪ ਵੀ ਲਿਆ ਗਿਆ। ਇਸ ਮੌਕੇ ਮਾਤਾ ਰਜਨੀ ਦੇਵੀ, ਡਾ. ਸੁਖਚੈਨ ਸਿੰਘ ਖੱਚੜਾਂ, ਸਾਗਰ ਸਿੰਘ, ਜੱਸਾ ਸਿੰਘ ਕਰੀਰਵਾਲੀ ਅਤੇ ਭਵਨਪ੍ਰੀਤ ਸਿੰਘ ਆਦਿ ਹਾਜ਼ਰ ਸਨ।