ਆਦੇਸ਼ ਕਾਲਜ ਦੇ ਰੈੱਡ ਰਿਬਨ ਕਲੱਬ ਨੇ ਵਲੰਟੀਅਰਾਂ ਨੂੰ ਸਰਟੀਫਿਕੇਟ ਵੰਡੇ
ਸਾਦਿਕ, 22 ਅਗਸਤ (ਗੁਰਭੇਜ ਸਿੰਘ ਚੌਹਾਨ)-ਰੈੱਡ ਰਿਬਨ ਕਲੱਬ ਵਲੋਂ ਜ਼ਿਲ੍ਹਾ ਪੱਧਰੀ ਐਚ. ਆਈ.
ਸਾਦਿਕ, 22 ਅਗਸਤ (ਗੁਰਭੇਜ ਸਿੰਘ ਚੌਹਾਨ)-ਰੈੱਡ ਰਿਬਨ ਕਲੱਬ ਵਲੋਂ ਜ਼ਿਲ੍ਹਾ ਪੱਧਰੀ ਐਚ.ਆਈ.ਵੀ/ਏਡਜ਼, ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਰੈਲੀ ਕੱਢੀ ਗਈ। ਇਸ ਰੈਲੀ ਵਿਚ ਆਦੇਸ਼ ਇੰਸਟੀਚਿਊਟ ਆਫ਼ ਹਾਇਰ ਸਟੱਡੀਜ਼ ਮਚਾਕੀ ਕਲਾਂ (ਫ਼ਰੀਦਕੋਟ) ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ। ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਅਮਰਦੀਪ ਸਿੰਘ ਵਿਰਕ ਅਤੇ ਸਹਾਇਕ ਪ੍ਰੋਫੈਸਰ ਅਲਕਾ ਖੈਰਾ ਦੀ ਹਾਜ਼ਰੀ ਵਿਚ ਵਲੰਟਰੀਆਂ ਵਲੋਂ ਹਾਸਿਲ ਕੀਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਵਲੋਂ ਵਿਦਿਆਰਥੀਆਂ ਤੋਂ ਐਚ.ਆਈ.ਵੀ/ਏਡਜ਼, ਜਿਹੀਆਂ ਭਿਆਨਕ ਬਿਮਾਰੀਆਂ ਪ੍ਰਤੀ ਜਾਗਰੂਕ ਰਹਿਣ ਅਤੇ ਨਸ਼ਿਆਂ ਤੋਂ ਬਚਾਅ ਨੂੰ ਯਕੀਨੀ ਬਣਾਉਣ ਦਾ ਪ੍ਰਣ ਲਿਆ ਗਿਆ। ਇਸ ਮੌਕੇ ਸੀ.ਐਮ.ਡੀ. ਜਨਜੀਤਪਾਲ ਸਿੰਘ ਸੇਖੋਂ, ਐਮ.ਡੀ.ਜਰਮਨਜੀਤ ਸਿੰਘ ਸੰਧੂ, ਡਾਇਰੈਕਟਰ ਐਸ.ਪੀ. ਮੌਂਗਾ, ਸਮੂਹ ਸਟਾਫ਼ ਆਦੇਸ਼ ਕਾਲਜ ਅਤੇ ਵਿਦਿਆਰਥੀ ਹਾਜ਼ਰ ਸਨ।