ਖ਼ਾਲਸਾ ਸਕੂਲ ’ ਚ ਮਾਰਸ਼ਲ ਆਰਟ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਇਆ
ਪਿੰਡ ਮਰਾੜ੍ਹ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ
ਸਾਦਿਕ, 22 ਅਗਸਤ (ਗੁਰਭੇਜ ਸਿੰਘ ਚੌਹਾਨ)-ਕੇਨ ਕਮਿਸ਼ਨਰ ਪੰਜਾਬ ਦੀ ਅਗਵਾਈ ਹੇਠ ਆਰ. ਕੇ.
ਸਾਦਿਕ, 22 ਅਗਸਤ (ਗੁਰਭੇਜ ਸਿੰਘ ਚੌਹਾਨ)-ਕੇਨ ਕਮਿਸ਼ਨਰ ਪੰਜਾਬ ਦੀ ਅਗਵਾਈ ਹੇਠ ਆਰ.ਕੇ.ਵੀ.ਵਾਈ. ਸਕੀਮ ਅਧੀਨ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਦੀ ਰਹਿਨੁਮਾਈ ਅਤੇ ਸਹਾਇਕ ਗੰਨਾ ਵਿਕਾਸ ਅਫ਼ਸਰ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਮਰਾੜ੍ਹ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲਗਪਗ 50 ਕਿਸਾਨਾਂ ਨੇ ਭਾਗ ਲਿਆ। ਕੈਂਪ ਵਿਚ ਖੇਤਰੀ ਖੇਤੀ ਖੋਜ ਕੇਂਦਰ ਫ਼ਰੀਦਕੋਟ ਦੇ ਡਾ. ਪ੍ਰਦੀਪ ਗੋਇਲ ਵਲੋਂ ਗੰਨੇ ਦੀ ਬਿਜਾਈ ਅਤੇ ਗੰਨੇ ਦੀਆਂ ਉੱਨਤ ਕਿਸਮਾਂ ਸਬੰਧੀ ਕਿਸਾਨਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਦੀ ਸੁਚੱਜੀ ਕਾਸ਼ਤ ਲਈ ਵਿਗਿਆਨਕ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਯਾਦਵਿੰਦਰ ਸਿੰਘ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਵਲੋਂ ਮਿੱਟੀ ਦੀ ਪਰਖ, ਝੋਨੇ ਦੀ ਫ਼ਸਲ ਦੀ ਕਾਸ਼ਤ ਅਤੇ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਡਾ. ਨਵਿੰਦਰ ਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਗੰਨਾ) ਫ਼ਰੀਦਕੋਟ ਨੇ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਵਿਚ ਅੰਤਰ-ਫ਼ਸਲਾਂ ਦੀ ਕਾਸ਼ਤ ਕਰਕੇ ਵੱਧ ਮੁਨਾਫ਼ਾ ਕਮਾਉਣ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗੰਨੇ ਦਾ ਮਿਆਰੀ ਬੀਜ ਖੇਤਰੀ ਖੇਤੀ ਖੋਜ ਕੇਂਦਰ ਫ਼ਰੀਦਕੋਟ ਵਲੋਂ ਸਤੰਬਰ-ਅਕਤੂਬਰ ਮਹੀਨੇ ਅਤੇ ਮੁੜ ਫ਼ਰਵਰੀ ਮਹੀਨੇ ਦੌਰਾਨ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ। ਡਾ. ਗੁਰਬਚਨ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਫ਼ਰੀਦਕੋਟ ਵਲੋਂ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਡਾ. ਪਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਗੰਨਾ) ਵਲੋਂ ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਿਤ ਵਰਤੋਂ, ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਅਤੇ ਫ਼ਸਲ ਦੀ ਸਾਂਭ-ਸੰਭਾਲ ਸਬੰਧੀ ਕਿਸਾਨਾਂ ਨੂੰ ਜ਼ਰੂਰੀ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ, ਸਹਿਕਾਰੀ ਖੰਡ ਮਿੱਲ ਫ਼ਾਜ਼ਿਲਕਾ ਦੇ ਸਰਵੇਅਰ ਜਰਨੈਲ ਸਿੰਘ ਅਤੇ ਮਿੱਲ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।