ਮੁਲਾਜ਼ਮ ਅਤੇ ਪੈਨਸ਼ਨਰ 27 ਨੂੰ ਰੋਸ ਧਰਨਾ ਦੇਣਗੇ
ਕੋਟਕਪੂਰਾ, 22 ਅਗਸਤ (ਮੋੋਹਰ ਸਿੰਘ ਗਿੱਲ)-ਸਾਂਝੀ ਤਾਲਮੇਲ ਕਮੇਟੀ ਵਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਤਹਿਸੀਲ ਕੋਟਕਪੂਰਾ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮੀਟਿੰਗ ਸਥਾਨਕ ਲਾਲਾ ਲਾਜਪਤ ਰਾਏ ਮਿਉੂਂਸਪਲ ਪਾਰਕ ਵਿਚ ਪਾਵਰਕਾਮ ਪੈਨਸ਼ਨਰ ਆਗੂ ਦਰਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਵੀਰ ਇੰਦਰਜੀਤ ਸਿੰਘ ਪੁਰੀ, ਕੁਲਵਿੰਦਰ ਸਿੰਘ ਮੌੜ, ਸੁਭਾਸ਼ ਚੰਦਰ ਸ਼ਰਮਾ, ਜਗਸੀਰ ਸਿੰਘ ਖਾਰਾ, ਕੁਲਵੰਤ ਸਿੰਘ ਚਾਨੀ, ਹਰਪ੍ਰੀਤ ਸਿੰਘ ਖ਼ਾਲਸਾ, ਪ੍ਰੀਤ ਭਗਵਾਨ ਸਿੰਘ ਪ੍ਰਧਾਨ ਐਲੀਮੈਂਟਰੀ ਟੀਚਰਜ ਯੂਨੀਅਨ ਫ਼ਰੀਦਕੋਟ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਗੁਰਪ੍ਰੀਤ ਸਿੰਘ ਔਲਖ ਅਤੇ ਹਰਪ੍ਰੀਤ ਸਿੰਘ ਆਗੂ ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਭਗਵੰਤ ਮਾਨ ਸਰਕਾਰ ਵਲੋਂ ਆਪਣੇ ਸਾਢੇ ਚਾਰ ਸਾਲ ਦੇ ਰਾਜ ਭਾਗ ਦੌਰਾਨ ਅਪਣਾਏ ਗਏ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਮਾਨ ਸਰਕਾਰ ਨੂੰ ਸਬਕ ਸਿਖਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰਨ ਦਾ ਫ਼ੈਸਲਾ ਕੀਤਾ।
ਕੋਟਕਪੂਰਾ, 22 ਅਗਸਤ (ਮੋੋਹਰ ਸਿੰਘ ਗਿੱਲ)-ਸਾਂਝੀ ਤਾਲਮੇਲ ਕਮੇਟੀ ਵਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਤਹਿਸੀਲ ਕੋਟਕਪੂਰਾ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮੀਟਿੰਗ ਸਥਾਨਕ ਲਾਲਾ ਲਾਜਪਤ ਰਾਏ ਮਿਉੂਂਸਪਲ ਪਾਰਕ ਵਿਚ ਪਾਵਰਕਾਮ ਪੈਨਸ਼ਨਰ ਆਗੂ ਦਰਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਵੀਰ ਇੰਦਰਜੀਤ ਸਿੰਘ ਪੁਰੀ, ਕੁਲਵਿੰਦਰ ਸਿੰਘ ਮੌੜ, ਸੁਭਾਸ਼ ਚੰਦਰ ਸ਼ਰਮਾ, ਜਗਸੀਰ ਸਿੰਘ ਖਾਰਾ, ਕੁਲਵੰਤ ਸਿੰਘ ਚਾਨੀ, ਹਰਪ੍ਰੀਤ ਸਿੰਘ ਖ਼ਾਲਸਾ, ਪ੍ਰੀਤ ਭਗਵਾਨ ਸਿੰਘ ਪ੍ਰਧਾਨ ਐਲੀਮੈਂਟਰੀ ਟੀਚਰਜ ਯੂਨੀਅਨ ਫ਼ਰੀਦਕੋਟ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਗੁਰਪ੍ਰੀਤ ਸਿੰਘ ਔਲਖ ਅਤੇ ਹਰਪ੍ਰੀਤ ਸਿੰਘ ਆਗੂ ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਭਗਵੰਤ ਮਾਨ ਸਰਕਾਰ ਵਲੋਂ ਆਪਣੇ ਸਾਢੇ ਚਾਰ ਸਾਲ ਦੇ ਰਾਜ ਭਾਗ ਦੌਰਾਨ ਅਪਣਾਏ ਗਏ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਮਾਨ ਸਰਕਾਰ ਨੂੰ ਸਬਕ ਸਿਖਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰਨ ਦਾ ਫ਼ੈਸਲਾ ਕੀਤਾ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ 18 ਫੀਸਦੀ ਡੀ.ਏ ਤੁਰੰਤ ਨਾ ਦਿੱਤਾ ਗਿਆ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਗਈ, ਕੱਚੇ ਮੁਲਾਜਮਾਂ ਨੂੰ ਰੈਗੂਲਰ ਨਾ ਕੀਤਾ ਗਿਆ ਅਤੇ ਸਕੀਮ ਵਰਕਰਾਂ ਦੀਆਂ ਉਜਰਤਾਂ ਵਿਚ ਢੁੱਕਵਾਂ ਵਾਧਾ ਨਾ ਕੀਤਾ ਗਿਆ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਆਮ ਆਦਮੀ ਪਾਰਟੀ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਇਸ ਵਤੀਰੇ ਦਾ ਖਮਿਆਜਾ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਤਹਿਸੀਲ ਕੋਟਕਪੂਰਾ ਦੇ ਮੁਲਾਜ਼ਮ ਅਤੇ ਪੈਨਸ਼ਨਰ 27 ਅਗਸਤ ਨੂੰ ਸਵੇਰੇ ਠੀਕ 10-30 ਵਜੇ ਲਾਲਾ ਲਾਜਪਤ ਰਾਏ ਮਿਊੁਂਸਪਲ ਪਾਰਕ ਕੋਟਕਪੂਰਾ ਵਿਖੇ ਸਰਕਾਰ ਦੇ ਖ਼ਿਲਾਫ਼ ਰੋਸ ਧਰਨਾ ਦੇਣਗੇ ਅਤੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਜਾਵੇਗਾ। ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ 27 ਅਗਸਤ ਨੂੰ ਪੰਜਾਬ ਦੇ ਸਮੂਹ ਸਰਕਾਰੀ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਪੰਜਾਬ ਦਾ ਸਾਰਾ ਸਰਕਾਰੀ ਕੰਮ ਬਿਲਕੁੱਲ ਠੱਪ ਰੱਖਣਗੇ। ਇਸ ਮੌਕੇ ਸੋਮਨਾਥ ਅਰੋੜਾ, ਸੁਖਮੰਦਰ ਸਿੰਘ ਸੰਧਵਾਂ, ਬਲਵਿੰਦਰ ਸਿੰਘ ਗੋਸਵਾਮੀ, ਪਿ੍ਰੰਸੀਪਲ ਨੰਦ ਲਾਲ, ਕੁਲਵੰਤ ਸਿੰਘ ਭੁੱਲਰ, ਅਮਰਜੀਤ ਸਿੰਘ ਦੁੱਗਲ, ਅਧਿਆਪਕ ਆਗੂ ਸੇਵਕ ਸਿੰਘ ਸੈਂਟਰ ਹੈਡ ਟੀਚਰ,ਧਰਮਹਿੰਦਰ ਸਿੰਘ ਡੋਡ, ਨਵਦੀਪ ਸਿੰਘ, ਜੋਗਿੰਦਰ ਸਿੰਘ, ਸਵਰਨ ਸਿੰਘ ਸਿਹਤ ਵਿਭਾਗ ਅਤੇ ਮਨਜੀਤ ਸਿੰਘ ਟੈਕਨੀਕਲ ਸਰਵਿਸ ਯੂਨੀਅਨ ਆਦਿ ਹਾਜ਼ਰ ਸਨ।