ਸਮੂਹਿਕ ਛੁੱਟੀ ਲੈਣ ਲਈ ਸਿੱਖਿਆ ਅਧਿਕਾਰੀਆਂ ਨੂੰ ਅਧਿਆਪਕਾਂ ਨੇ ਸੌਂਪੇ ਨੋਟਿਸ ਸਮੂਹਿਕ ਛੁੱਟੀ ਕਰਕੇ 27 ਅਗਸਤ ਦੇ ਮਹਾਂਬੰਦ ਦਾ ਕਰਨਗੇ ਸਮਰਥਨ
ਮੋਗਾ , 22 ਅਗਸਤ ( ਸੁਰਿੰਦਰਪਾਲ ਸਿੰਘ )- ਮੋਗਾ ਜ਼ਿਲ੍ਹੇ ਦੇ ਪਿੰਡ ਰੱਤੀਆਂ ਦੀ ਕੋਆਪ੍ਰੇਟਿਵ ਸੁਸਾਇਟੀ ਦੀ ਨਵੀਂ ਕਮੇਟੀ ਦੀ ਚੋਣ ਅੱਜ ਸਰਬਸੰਮਤੀ ਨਾਲ ਸ਼ਾਂਤੀਪੂਰਵਕ ਢੰਗ ਨਾਲ ਹੋਈ । ਚੋਣ ਦੌਰਾਨ ਮੈਂਬਰਾਂ ਨੇ ਆਪਸੀ ਸਹਿਮਤੀ ਅਤੇ ਏਕਤਾ ਦਾ ਪ੍ਰਗਟਾਵਾ ਕਰਦਿਆਂ ਗੁਰਦੀਪ ਸਿੰਘ ਨੂੰ ਸੁਸਾਇਟੀ ਦਾ ਪ੍ਰਧਾਨ ਅਤੇ ਹਰਜੀਤ ਸਿੰਘ ਨੂੰ ਵਾਈਸ ਪ੍ਰਧਾਨ ਚੁਣਿਆ ।
ਮੋਗਾ , 22 ਅਗਸਤ ( ਸੁਰਿੰਦਰਪਾਲ ਸਿੰਘ )- ਮੋਗਾ ਜ਼ਿਲ੍ਹੇ ਦੇ ਪਿੰਡ ਰੱਤੀਆਂ ਦੀ ਕੋਆਪ੍ਰੇਟਿਵ ਸੁਸਾਇਟੀ ਦੀ ਨਵੀਂ ਕਮੇਟੀ ਦੀ ਚੋਣ ਅੱਜ ਸਰਬਸੰਮਤੀ ਨਾਲ ਸ਼ਾਂਤੀਪੂਰਵਕ ਢੰਗ ਨਾਲ ਹੋਈ । ਚੋਣ ਦੌਰਾਨ ਮੈਂਬਰਾਂ ਨੇ ਆਪਸੀ ਸਹਿਮਤੀ ਅਤੇ ਏਕਤਾ ਦਾ ਪ੍ਰਗਟਾਵਾ ਕਰਦਿਆਂ ਗੁਰਦੀਪ ਸਿੰਘ ਨੂੰ ਸੁਸਾਇਟੀ ਦਾ ਪ੍ਰਧਾਨ ਅਤੇ ਹਰਜੀਤ ਸਿੰਘ ਨੂੰ ਵਾਈਸ ਪ੍ਰਧਾਨ ਚੁਣਿਆ । ਨਵੀਂ ਕਮੇਟੀ ਦੇ ਗਠਨ ਨਾਲ ਪਿੰਡ ਦੇ ਕਿਸਾਨਾਂ ਅਤੇ ਸੁਸਾਇਟੀ ਨਾਲ ਜੁੜੇ ਮੈਂਬਰਾਂ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ । ਇਸ ਮੌਕੇ ਹਲਕਾ ਵਿਧਾਇਕਾ ਡਾ . ਅਮਨਦੀਪ ਕੌਰ ਅਰੋੜਾ ਵਿਸ਼ੇਸ਼ ਤੌਰ ‘ ਤੇ ਪਹੁੰਚੇ । ਉਨ੍ਹਾਂ ਨੇ ਨਵ - ਨਿਯੁਕਤ ਪ੍ਰਧਾਨ , ਵਾਈਸ ਪ੍ਰਧਾਨ ਸਮੇਤ ਸਮੁੱਚੀ ਕਮੇਟੀ ਦੇ ਮੈਂਬਰਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਮਿਲਣ ‘ ਤੇ ਸਾਰਿਆਂ ਨੂੰ ਵਧਾਈ ਦਿੱਤੀ । ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਕਮੇਟੀ ਕਿਸਾਨਾਂ ਦੇ ਹਿਤਾਂ ਨੂੰ ਪਹਿਲ ਦਿੰਦਿਆਂ ਕੋਆਪ੍ਰੇਟਿਵ ਸੁਸਾਇਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਮਾਨਦਾਰੀ , ਪਾਰਦਰਸ਼ਤਾ ਅਤੇ ਪੂਰੀ ਤਨਦੇਹੀ ਨਾਲ ਕੰਮ ਕਰੇਗੀ । ਵਿਧਾਇਕ ਡਾ . ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਹਿਕਾਰੀ ਸੁਸਾਇਟੀਆਂ ਪੇਂਡੂ ਅਰਥ - ਵਿਵਸਥਾ ਅਤੇ ਕਿਸਾਨਾਂ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ । ਇਨ੍ਹਾਂ ਸੰਸਥਾਵਾਂ ਰਾਹੀਂ ਕਿਸਾਨਾਂ ਨੂੰ ਵੱਖ - ਵੱਖ ਸਹੂਲਤਾਂ ਅਤੇ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਮਦਦ ਮਿਲਦੀ ਹੈ । ਉਨ੍ਹਾਂ ਕਿਹਾ ਕਿ ਨਵੀਂ ਕਮੇਟੀ ਨੂੰ ਮਿਲੀ ਜ਼ਿੰਮੇਵਾਰੀ ਸਿਰਫ਼ ਇਕ ਅਹੁਦਾ ਨਹੀਂ , ਸਗੋਂ ਕਿਸਾਨਾਂ ਦੀ ਸੇਵਾ ਅਤੇ ਸੁਸਾਇਟੀ ਦੀ ਬਿਹਤਰੀ ਲਈ ਕੰਮ ਕਰਨ ਦਾ ਮੌਕਾ ਹੈ । ਉਨ੍ਹਾਂ ਨਵ - ਨਿਯੁਕਤ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਚੱਲਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ ਤੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣ । ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਆਪਸੀ ਭਾਈਚਾਰੇ ਅਤੇ ਸਰਬਸੰਮਤੀ ਦੀ ਭਾਵਨਾ ਦਾ ਵਿਸ਼ੇਸ਼ ਮਹੱਤਵ ਹੈ । ਰੱਤੀਆਂ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਸਰਬਸੰਮਤੀ ਨਾਲ ਹੋਣਾ ਪਿੰਡ ਦੀ ਏਕਤਾ ਅਤੇ ਆਪਸੀ ਸਹਿਯੋਗ ਦੀ ਇਕ ਸਕਾਰਾਤਮਿਕ ਮਿਸਾਲ ਹੈ । ਉਨ੍ਹਾਂ ਨਵੀਂ ਕਮੇਟੀ ਦੇ ਸਫਲ ਕਾਰਜਕਾਲ ਦੀ ਕਾਮਨਾ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਕਮੇਟੀ ਕਿਸਾਨਾਂ ਦੇ ਹਿਤ ਵਿਚ ਬਿਹਤਰ ਫ਼ੈਸਲੇ ਲੈ ਕੇ ਸੁਸਾਇਟੀ ਨੂੰ ਨਵੀਆਂ ਬੁਲੰਦੀਆਂ ਤੱਕ ਪਹੁੰਚਾਏਗੀ । ਨਵ - ਨਿਯੁਕਤ ਪ੍ਰਧਾਨ ਗੁਰਦੀਪ ਸਿੰਘ ਅਤੇ ਵਾਈਸ ਪ੍ਰਧਾਨ ਹਰਜੀਤ ਸਿੰਘ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਸੁਸਾਇਟੀ ਦੇ ਸਾਰੇ ਮੈਂਬਰਾਂ ਅਤੇ ਕਿਸਾਨਾਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਲੋੜਾਂ ਤੇ ਸਮੱਸਿਆਵਾਂ ਨੂੰ ਪਹਿਲ ਦਿੱਤੀ ਜਾਵੇਗੀ । ਇਸ ਮੌਕੇ ਪਿੰਡ ਦੇ ਸਰਪੰਚ ਨਿਰਮਲ ਸਿੰਘ ਸੰਧੂ , ਨੰਬਰਦਾਰ ਸੋਮ ਸਿੰਘ ਰਠੌੜ ਸਮੇਤ ਹੋਰ ਪਤਵੰਤੇ ਅਤੇ ਸਾਥੀ ਹਾਜ਼ਰ ਸਨ ।