ਤੰਬਾਕੂ ਨਿਯੰਤਰਣ ਮੁਹਿੰਮ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਦੁਕਾਨਾਂ ’ ਤੇ ਸ਼ਰੇਆਮ ਵਿਕ ਰਿਹਾ
ਜੈਤੋ, 22 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਸਰਕਾਰ ਵਲੋਂ ਚਲਾਈ ਜਾ ਰਹੀ ਤੰਬਾਕੂ ਨਿਯੰਤਰਣ ਮੁਹਿੰਮ ਦੇ ਬਾਵਜੂਦ ਸ਼ਹਿਰ ਵਿਚ ਕਈ ਦੁਕਾਨਾਂ ’ਤੇ ਤੰਬਾਕੂ ਉਤਪਾਦਾਂ ਦੀ ਕਥਿਤ ਤੌਰ ’ਤੇ ਸ਼ਰੇ੍ਹਆਮ ਵਿਕਰੀ ਜਾਰੀ ਹੈ। ਇਸ ਕਾਰਨ ਤੰਬਾਕੂ ਨਿਯੰਤਰਣ ਮੁਹਿੰਮ ਨੂੰ ਲੈ ਕੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠਣ ਲੱਗੇ ਹਨ।
ਜੈਤੋ, 22 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਸਰਕਾਰ ਵਲੋਂ ਚਲਾਈ ਜਾ ਰਹੀ ਤੰਬਾਕੂ ਨਿਯੰਤਰਣ ਮੁਹਿੰਮ ਦੇ ਬਾਵਜੂਦ ਸ਼ਹਿਰ ਵਿਚ ਕਈ ਦੁਕਾਨਾਂ ’ਤੇ ਤੰਬਾਕੂ ਉਤਪਾਦਾਂ ਦੀ ਕਥਿਤ ਤੌਰ ’ਤੇ ਸ਼ਰੇ੍ਹਆਮ ਵਿਕਰੀ ਜਾਰੀ ਹੈ। ਇਸ ਕਾਰਨ ਤੰਬਾਕੂ ਨਿਯੰਤਰਣ ਮੁਹਿੰਮ ਨੂੰ ਲੈ ਕੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠਣ ਲੱਗੇ ਹਨ। ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਜਨਤਕ ਥਾਵਾਂ ਦੇ ਨੇੜੇ ਤੰਬਾਕੂ, ਸਿਗਰਟ ਅਤੇ ਹੋਰ ਤੰਬਾਕੂ ਉਤਪਾਦ ਆਸਾਨੀ ਨਾਲ ਉਪਲਬਧ ਹੋਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਦੁਕਾਨਾਂ ਵਿਰੁੱਧ ਨਿਯਮਤ ਜਾਂਚ ਅਤੇ ਕਾਰਵਾਈ ਨਾ ਹੋਣ ਕਾਰਨ ਦੁਕਾਨਦਾਰਾਂ ਵਿਚ ਕਾਨੂੰਨ ਦਾ ਕੋਈ ਡਰ ਨਹੀਂ ਰਹਿ ਗਿਆ। ਖ਼ਾਸ ਤੌਰ ’ਤੇ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਦੇ ਆਸ-ਪਾਸ ਤੰਬਾਕੂ ਉਤਪਾਦਾਂ ਦੀ ਵਿਕਰੀ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਮਾਪਿਆਂ ਅਤੇ ਸਮਾਜ ਸੇਵੀ ਲੋਕਾਂ ਨੇ ਮੰਗ ਕੀਤੀ ਹੈ ਕਿ ਨੌਜਵਾਨਾਂ ਨੂੰ ਤੰਬਾਕੂ ਦੀ ਲਤ ਤੋਂ ਬਚਾਉਣ ਲਈ ਅਧਿਕਾਰੀ ਸਿਰਫ਼ ਕਾਗਜ਼ੀ ਕਾਰਵਾਈ ਤੱਕ ਸੀਮਤ ਨਾ ਰਹਿਣ, ਸਗੋਂ ਜ਼ਮੀਨੀ ਪੱਧਰ ’ਤੇ ਸਖ਼ਤ ਚੈਕਿੰਗ ਕਰਨ। ਲੋਕਾਂ ਨੇ ਜ਼ਿਲ੍ਹ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਵਿਚ ਤੰਬਾਕੂ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਅਚਨਚੇਤ ਜਾਂਚ ਕੀਤੀ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਜਨਤਕ ਥਾਵਾਂ ’ਤੇ ਤੰਬਾਕੂ ਨੋਸ਼ੀ ਰੋਕਣ ਅਤੇ ਨਾਬਾਲਗਾਂ ਨੂੰ ਤੰਬਾਕੂ ਉਤਪਾਦ ਵੇਚਣ ਵਾਲਿਆਂ ’ਤੇ ਵੀ ਸਖ਼ਤੀ ਕਰਨ ਦੀ ਮੰਗ ਕੀਤੀ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਤੰਬਾਕੂ ਨਿਯੰਤਰਣ ਮੁਹਿੰਮ ਦੇ ਅਧਿਕਾਰੀ ਇਸ ਮਾਮਲੇ ਨੂੰ ਕਿੰਨੀ ਗੰਭੀਰਤਾ ਨਾਲ ਲੈਂਦੇ ਹਨ ਅਤੇ ਸ਼ਹਿਰ ਵਿਚ ਸ਼ਰ੍ਹੇਆਮ ਹੋ ਰਹੀ ਤੰਬਾਕੂ ਦੀ ਵਿਕਰੀ ਨੂੰ ਰੋਕਣ ਲਈ ਕਦੋਂ ਤੱਕ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਂਦੀ ਹੈ।