ਬੀਕੇਯੂ ਡਕੌਂਦਾ ਨੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਸੰਬੰਧੀ ਕੀਤਾ ਵਿਚਾਰ ਵਟਾਂਦਰਾ
ਕੋਟਕਪੂਰਾ, 22 ਅਗਸਤ (ਰਿੰਕੂ ਮਲਹੋਤਰਾ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਕੋਟਕਪੂਰਾ ਇਕਾਈ ਦੇ ਆਗੂਆਂ ਨਾਲ ਆਉਂਦੀ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਤੇ ਧਰਨਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਐਮਐਸਪੀ ਦੀਆਂ ਮੰਗਾਂ ਪਿਛਲੇ ਲੰਬੇ ਸਮੇਂ ਤੋਂ ਲਮਕ ਰਹੀਆਂ ਹਨ ਅਤੇ ਲੈਂਡ ਪੋਲਿੰਗ ਦੀ ਨਵੀਂ ਨੀਤੀ ਬਣਾ ਕੇ ਕਿਸਾਨਾਂ ਨੂੰ ਜ਼ਮੀਨਾਂ ਤੋਂ ਵਾਂਝੇ ਕਰਨ ਦੀ ਨਵੀਂ ਨੀਤੀ ਤਿਆਰ ਕੀਤੀ ਜਾ ਰਹੀ ਹੈ।
ਕੋਟਕਪੂਰਾ, 22 ਅਗਸਤ (ਰਿੰਕੂ ਮਲਹੋਤਰਾ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਕੋਟਕਪੂਰਾ ਇਕਾਈ ਦੇ ਆਗੂਆਂ ਨਾਲ ਆਉਂਦੀ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਤੇ ਧਰਨਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਐਮਐਸਪੀ ਦੀਆਂ ਮੰਗਾਂ ਪਿਛਲੇ ਲੰਬੇ ਸਮੇਂ ਤੋਂ ਲਮਕ ਰਹੀਆਂ ਹਨ ਅਤੇ ਲੈਂਡ ਪੋਲਿੰਗ ਦੀ ਨਵੀਂ ਨੀਤੀ ਬਣਾ ਕੇ ਕਿਸਾਨਾਂ ਨੂੰ ਜ਼ਮੀਨਾਂ ਤੋਂ ਵਾਂਝੇ ਕਰਨ ਦੀ ਨਵੀਂ ਨੀਤੀ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਪੋਲਟਰੀ ਫ਼ਾਰਮੇ ਡੇਅਰੀ ਅਤੇ ਹੋਰ ਵਸਤਾਂ ਵੱਡੇ ਪੱਧਰ ’ਤੇ ਅਮਰੀਕਾ ਤੋਂ ਬਿਨਾਂ ਟੈਕਸ ਤੋਂ ਸੂਬੇ ਸਮੇਤ ਪੂਰੇ ਦੇਸ਼ ਵਿਚ ਵਿਕਣਗੀਆਂ ਜਿਸ ਨਾਲ ਪੰਜਾਬ ਵਾਸੀਆਂ ਸਮੇਤ ਪੂਰੇ ਦੇਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਵੇਗਾ। ਉਨ੍ਹਾਂ ਦੱਸਿਆ ਕਿ ਪਾਣੀਆਂ ਦੇ ਮਸਲੇ, ਕਿਸਾਨਾਂ ਉੱਪਰ ਚੜੇ ਕਰਜ਼ਿਆਂ ਦੇ ਮਸਲੇ, ਬੀਜ ਸੋਧ ਬਿਲ , ਬਿਜਲੀ ਸੋਧ ਬਿਲ ਤਹਿਤ ਹੋਰ ਵੱਡੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਪੱਕਾ ਸੰਯੁਕਤ ਕਿਸਾਨ ਮੋਰਚਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਹਮੇਸ਼ਾ ਹੀ ਧੱਕੇਸ਼ਾਹੀ ਵਿਰੁੱਧ ਸੰਘਰਸ਼ ਕਰਦਾ ਆ ਰਿਹਾ ਹੈ ਲੜਾਈਆਂ ਲੜਦਾ ਆ ਰਿਹਾ ਹੈ ਅਤੇ ਇਸ ਲੜਾਈ ਵਿਚ ਵੀ ਮੋਹਰੀ ਭੂਮਿਕਾ ਨਿਭਾਵੇਗਾ ਅਤੇ ਪੰਜਾਬ ਨੂੰ ਹਮੇਸ਼ਾ ਖੁਸ਼ਹਾਲ ਰੱਖਣ ਲਈ ਅਜਿਹੇ ਸੰਘਰਸ਼ਾਂ ਵਿਚ ਹਿੱਸਾ ਲੈਂਦਾ ਰਹੇਗਾ। ਇਸ ਮੌਕੇ ਇਕਾਈ ਦੇ ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ, ਇਕਬਾਲ ਸਿੰਘ ਜਨਰਲ ਸਕੱਤਰ, ਰਘਬੀਰ ਸਿੰਘ ਬਲਾਕ ਪ੍ਰਧਾਨ ਜੈਤੋ, ਰਾਜਵਿੰਦਰ ਸਿੰਘ ਇਕਾਈ ਡੋਡ, ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੀਰਥ ਕੌਰ ਸਮੇਤ ਹੋਰ ਵੀ ਆਗੂ ਹਾਜ਼ਰ ਸਨ।