ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 130 ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿੱਤੀ
ਭਾਕਿਯੂ ਬਹਿਰਾਮਕੇ ਜ਼ਿਲ੍ਹਾ ਫ਼ਰੀਦਕੋਟ ਨੇ ਸ਼ਹਿਰ ਵਾਸੀਆਂ ਦਾ ਪੰਜਾਬ ਬੰਦ ਨੂੰ ਸਮਰਥਨ ਦੇਣ ’ ਤੇ ਕੀਤਾ ਧੰਨਵਾਦ
ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-ਡਾ. ਐਸ.
ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਯੋਗਿਤਾ ਗੁੰਬਰ ਪ੍ਰਧਾਨ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ 130 ਪਰਿਵਾਰਾਂ ਨੂੰ ਇਕ ਲੱਖ ਤੀਹ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੀ ਚੈੱਕ ਭੇਟ ਕੀਤੇ ਗਏ। ਨਗਰ ਕੌਂਸਲ ਪ੍ਰਧਾਨ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੁਨੀਆਂ ਭਰ ਵਿਚ ਨਿਵੇਕਲੀ ਸੰਸਥਾ ਹੈ, ਜੋ ਆਪਣੇ ਤੌਰ ’ਤੇ ਲੋੜਵੰਦਾਂ ਦੀ ਮਦਦ ਕਰਦੀ ਹੈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਲੋਕ ਕੰਮ ਕਰਨ ਤੋਂ ਅਸਮਰਥ ਹਨ ਅਤੇ ਕਈ ਵੱਖ ਵੱਖ ਬੀਮਾਰੀਆਂ ਤੋਂ ਵੀ ਪੀੜ੍ਹਤ ਹਨ। ਇਸ ਮੌਕੇ ਸੰਦੀਪ ਸਿੰਘ ਡਾਇਰੈਕਟਰ ਸੀਨੀਅਰ ਸੈਕੰਡਰੀ ਸਕੂਲ ਡੇਰਾ ਭਾਈ ਮਸਤਾਨ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਡਾਕਟਰ ਓਬਰਾਏ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਗੁਰਸੇਵਕ ਸਿੰਘ ਯੂ.ਐਸ. ਏ. ਨੇ ਕਿਹਾ ਕਿ ਡਾ. ਓਬਰਾਏ ਵਲੋਂ ਦੁਨੀਆਂ ਭਰ ਵਿਚ ਅਪਣੀ ਨੇਕ ਕਮਾਈ ਵਿਚੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਤੋਂ ਸਾਨੂੰ ਵੀ ਸੇਧ ਲੈਣੀ ਚਾਹੀਦੀ ਹੈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਲੈਕਚਰਾਰ ਮੀਤ ਪ੍ਰਧਾਨ, ਜਸਪਾਲ ਸਿੰਘ ਰਿਟਾ. ਲੈਕਚਰਾਰ ਮੀਤ ਪ੍ਰਧਾਨ, ਚਰਨਜੀਤ ਸਿੰਘ, ਸੁਖਬੀਰ ਸਿੰਘ ਜ਼ੈਲਦਾਰ, ਹਰਭਗਵਾਨ ਸਿੰਘ ਖੱਪਿਆਂਵਾਲੀ, ਮਲਕੀਤ ਸਿੰਘ ਕਾਲਾ ਖੱਪਿਆਂਵਾਲੀ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਜਸਬੀਰ ਸਿੰਘ ਰਿਟਾ. ਏ.ਐਸ.ਆਈ, ਗੁਰਜੀਤ ਸਿੰਘ ਜੀਤਾ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਦੇ ਸੇਵਾਦਾਰ ਹਾਜ਼ਰ ਸਨ।