23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

‘ ਜੁਦਾ ’ ਫ਼ਿਲਮ ਦੀ ਪ੍ਰਮੋਸ਼ਨ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਮੁੱਖ ਅਦਾਕਾਰ ਗੁਲਾਬ ਸਿੱਧੂ

ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-‘ਜੁਦਾ’ ਫ਼ਿਲਮ ਦੇ ਮੁੱਖ ਅਦਾਕਾਰ ਗੁਲਾਬ ਸਿੱਧੂ ਆਪਣੀ ਫ਼ਿਲਮ ਦੀ ਪ੍ਰਮੋਸ਼ਨ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੀ ਦੇਰ ਸ਼ਾਮ ਪਹੁੰਚੇ। ਇਸ ਮੌਕੇ ਫ਼ਿਲਮ ਲੇਖਕ ਗਿੱਲ ਰੌਂਤਾ, ਨਿਰਮਾਤਾ ਹਰਦੀਪ ਮੀਨ, ਪੱਤਰਕਾਰ ਦੀਪ ਸੰਦੀਪ ਆਦਿ ਵੀ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 23-08-2026
ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-‘ਜੁਦਾ’ ਫ਼ਿਲਮ ਦੇ ਮੁੱਖ ਅਦਾਕਾਰ ਗੁਲਾਬ ਸਿੱਧੂ ਆਪਣੀ ਫ਼ਿਲਮ ਦੀ ਪ੍ਰਮੋਸ਼ਨ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੀ ਦੇਰ ਸ਼ਾਮ ਪਹੁੰਚੇ। ਇਸ ਮੌਕੇ ਫ਼ਿਲਮ ਲੇਖਕ ਗਿੱਲ ਰੌਂਤਾ, ਨਿਰਮਾਤਾ ਹਰਦੀਪ ਮੀਨ, ਪੱਤਰਕਾਰ ਦੀਪ ਸੰਦੀਪ ਆਦਿ ਵੀ ਹਾਜ਼ਰ ਸਨ। ਸਭ ਤੋਂ ਪਹਿਲਾਂ ਗੁਲਾਬ ਸਿੱਧੂ ਸਿਨੇਮਾ ਕਾਰੋਬਾਰੀ ਜਗਜੀਤ ਸਿੰਘ ਹਨੀ ਫੱਤਣਵਾਲਾ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਹਨੀ ਫੱਤਣਵਾਲਾ ਅਤੇ ਜੈ ਰਾਜ ਸਿੰਘ ਬਰਾੜ ਫੱਤਣਵਾਲਾ ਵਲੋਂ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮਨਜੀਤ ਸਿੰਘ ਫੱਤਣਵਾਲਾ, ਸਾਬਕਾ ਚੇਅਰਮੈਨ ਸ਼ੂਗਰ ਮਿੱਲ ਫ਼ਰੀਦਕੋਟ ਤੋਂ ਇਲਾਵਾ ਵੱਡੀ ਗਿਣਤੀ ਵਿਚ ਪ੍ਰਸ਼ੰਸਕ ਵੀ ਮੌਜੂਦ ਸਨ। ਇਸ ਉਪਰੰਤ ਦੁਨੀਆਂ ਭਰ ਵਿਚ ‘ਜੁਦਾ’ ਫ਼ਿਲਮ ਰਿਲੀਜ਼ ਹੋਣ ਦੀ ਖੁਸ਼ੀ ਵਿਚ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ। ਅਦਾਕਾਰ ਗੁਲਾਬ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਜੁਦਾ’ ਫ਼ਿਲਮ ਦਰਸ਼ਕਾਂ ਨੂੰ ਇਕ ਵੱਖਰੇ ਤਰ੍ਹਾਂ ਦਾ ਮਨੋਰੰਜਨ ਦੇਣ ਦੇ ਨਾਲ-ਨਾਲ ਪੰਜਾਬੀ ਸਿਨੇਮਾ ਵਿਚ ਨਵੀਂ ਸੋਚ ਅਤੇ ਨਵਾਂ ਵਿਸ਼ਾ ਪੇਸ਼ ਕਰਨ ਦਾ ਯਤਨ ਹੈ। ਉਨ੍ਹਾਂ ਦਰਸ਼ਕਾਂ ਨੂੰ ਅਪੀਲ ਕੀਤੀ ਕਿ ਉਹ ਸਿਨੇਮਾ ਘਰਾਂ ਵਿਚ ਜਾ ਕੇ ਫ਼ਿਲਮ ਜ਼ਰੂਰ ਵੇਖਣ ਅਤੇ ਪੰਜਾਬੀ ਸਿਨੇਮਾ ਨੂੰ ਆਪਣਾ ਪਿਆਰ ਤੇ ਸਹਿਯੋਗ ਦੇਣ। ਫ਼ਿਲਮ ਦੇ ਲੇਖਕ ਗਿੱਲ ਰੌਂਤਾ ਨੇ ਫ਼ਿਲਮ ਦੀ ਕਹਾਣੀ ਬਾਰੇ ਦੱਸਦਿਆਂ ਕਿਹਾ ਕਿ ‘ਜੁਦਾ’ ਫ਼ਿਲਮ ਵਿਚ ਪੰਜਾਬੀ ਸੱਭਿਆਚਾਰ, ਨੌਜਵਾਨੀ ਦੀ ਸੋਚ ਅਤੇ ਜ਼ਿੰਦਗੀ ਨਾਲ ਜੁੜੇ ਵੱਖ-ਵੱਖ ਪਹਿਲੂਆਂ ਨੂੰ ਬਹੁਤ ਹੀ ਦਿਲਚਸਪ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਇਸ ਮਗਰੋਂ ਅਦਾਕਾਰ ਤੇ ਗਾਇਕ ਗੁਲਾਬ ਸਿੱਧੂ ਰਾਜਪਾਲ ਸਿਨੇਮਾ ਵਿਖੇ ਸਮੁੱਚੀ ਟੀਮ ਸਮੇਤ ਪਹੁੰਚੇ ਅਤੇ ਦਰਸ਼ਕਾਂ ਦੇ ਨਾਲ ਗੁਲਾਬ ਸਿੱਧੂ ਨਾਲ ਮੁਲਾਕਾਤ ਕਰਨ ਅਤੇ ਤਸਵੀਰਾਂ ਖਿਚਵਾਉਣ ਲਈ ਪ੍ਰਸੰਸਕਾਂ ਵਿਚ ਵੀ ਖਾਸ ਉਤਸ਼ਾਹ ਵੇਖਣ ਨੂੰ ਮਿਲਿਆ।
Ad Position 22
No active advertisement
ਪਿਛਲੀ ਖ਼ਬਰ ਹਰਜੀਤ ਸਿੰਘ ਨੀਲਾ ਮਾਨ ਬਣੇ ਰਾਈਸ ਸ਼ੈਲਰ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਗਲੀ ਖ਼ਬਰ ਗੰਦੇ ਪਾਣੀ ਦੀ ਨਿਕਾਸੀ ਲਈ ਪੁੱਟੇ ਗਏ ਨਾਲੇ ਦੀ ਸਥਿਤੀ ਜਿਉਂ ਦੀ ਤਿਉਂ ਨਾ ਪਾਈਪਾਂ ਪਈਆਂ ਤੇ ਨਾ ਨਾਲਾ ਢਕਿਆ
Ad Position 24