ਮੁੱਖ ਮੰਤਰੀ ਤੀਰਥ ਯਾਤਰਾ ਲਈ ਸੰਗਤ ’ ਚ ਭਾਰੀ ਉਤਸ਼ਾਹ ਸੰਗਤਾਂ ਨੇ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਧਾਇਕ ਕਾਕਾ ਬਰਾੜ ਦਾ ਧੰਨਵਾਦ
ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-ਸੂਬਾ ਸਰਕਾਰ ਵਲੋਂ ਚੱਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਲਗਾਤਾਰ ਜਾਰੀ ਹੈ ਅਤੇ ਵੱਡੇ ਪੱਧਰ ’ਤੇ ਸੰਗਤਾਂ ਲਾਹਾ ਲੈ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਵਾਰਡ ਨੰਬਰ 16 ਤੋਂ ਦੂਜੀ ਬੱਸ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਦੇਖ ਰੇਖ ਅਤੇ ਕੌਂਸਲਰ ਵਿੱਕੀ ਕੁਮਾਰ ਦੀ ਅਗਵਾਈ ਹੇਠ ਰਵਾਨਾ ਹੋਈ।
ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-ਸੂਬਾ ਸਰਕਾਰ ਵਲੋਂ ਚੱਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਲਗਾਤਾਰ ਜਾਰੀ ਹੈ ਅਤੇ ਵੱਡੇ ਪੱਧਰ ’ਤੇ ਸੰਗਤਾਂ ਲਾਹਾ ਲੈ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਵਾਰਡ ਨੰਬਰ 16 ਤੋਂ ਦੂਜੀ ਬੱਸ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਦੇਖ ਰੇਖ ਅਤੇ ਕੌਂਸਲਰ ਵਿੱਕੀ ਕੁਮਾਰ ਦੀ ਅਗਵਾਈ ਹੇਠ ਰਵਾਨਾ ਹੋਈ। ਹਲਕਾ ਮੀਡੀਆ ਇੰਚਾਰਜ ਅਤੇ ਕੌਂਸਲਰ ਵਿੱਕੀ ਕੁਮਾਰ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਜੋ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ, ਉਸ ਦੇ ਵਧੀਆ ਸਿੱਟੇ ਨਿਕਲ ਰਹੇ ਹਨ ਅਤੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਜਤਿੰਦਰ ਕੁਮਾਰ ਵਾਰਡ ਇੰਚਾਰਜ, ਵਿਜੈ ਕੁਮਾਰ, ਅਜੇ ਕੁਮਾਰ ਆਦਿ ਹਾਜ਼ਰ ਸਨ।