ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਧਰਨਾ 29 ਵੇਂ ਦਿਨ ਵੀ ਲਗਾਤਾਰ ਜਾਰੀ
ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਡਵੀਜ਼ਨ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਗੇਟ ਤੇ ਪ੍ਰਧਾਨ ਵਰਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਪੈਸਕੋ ਦੇ ਸਾਰੇ ਕਾਮਿਆਂ ਨੂੰ ਸਿੱਧਾ ਵਿਭਾਗ ਵਿਚ ਸ਼ਾਮਿਲ ਕਰਨ ਦੀ ਮੰਗ ਨੂੰ ਲੈ ਕੇ ਡਵੀਜ਼ਨ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਗੇਟ ਤੇ ਧਰਨਾ 29ਵੇਂ ਦਿਨ ਵੀ ਜਾਰੀ ਰਿਹਾ। ਇਸ ਧਰਨੇ ਵਿਚ ਸ਼ਾਮਿਲ ਆਗੂਆਂ ਵਲੋਂ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕੇ ਜਿੰਨੀ ਦੇਰ ਤੱਕ ਪੈਸਕੋ ਦੇ ਸਮੂਹ ਕਾਮਿਆਂ ਦੀਆ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਅਤੇ ਰਹਿੰਦੀਆਂ ਕੈਟਾਗਿਰੀਆ ਨੂੰ ਮਹਿਕਮੇ ਵਿਚ ਮਰਜ਼ ਨਹੀਂ ਕੀਤਾ ਜਾਂਦਾ ਤਾਂ ਮਜ਼ਬੂਰਨ ਪ੍ਰਦਰਸ਼ਨ ਨੂੰ ਤਿੱਖਾ ਕੀਤਾ ਜਾਵੇਗਾ।
ਅਜੀਤ ਡੈਸਕ
23-08-2026