ਐਸ . ਡੀ . ਸਕੂਲ ਵਿਖੇ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਪ੍ਰਤੀ ਕੀਤਾ ਜਾਗਰੂਕ
ਮਲੋਟ, 22 ਅਗਸਤ (ਪਾਟਿਲ)-ਐਸ. ਡੀ.
ਮਲੋਟ, 22 ਅਗਸਤ (ਪਾਟਿਲ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਅਗਸਤ 2026 ਦੌਰਾਨ ਨਾਲਸਾ (ਜਾਗਰਤੀ) ਯੋਜਨਾ-2025 ‘ਨੌਜਵਾਨ ਸਸ਼ਕਤੀਕਰਨ, ਮਜ਼ਬੂਤ ਭਾਰਤ’ ਤਹਿਤ ਸਕੂਲ ਸਭਾ ਵਿਚ ਕਾਨੂੰਨੀ ਜਾਗਰੂਕਤਾ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਸੁਨੀਤਾ ਪੁਰੀ ਨੇ ਵਿਦਿਆਰਥੀਆਂ ਨੂੰ ਕਾਨੂੰਨੀ ਸਾਖਰਤਾ, ਕਿਸ਼ੋਰ ਨਿਆਂ, ਸਾਈਬਰ ਸੁਰੱਖਿਆ, ਡਿਜੀਟਲ ਨਾਗਰਿਕਤਾ, ਸੰਵਿਧਾਨਕ ਜਾਗਰੂਕਤਾ, ਕਾਨੂੰਨੀ ਸਹਾਇਤਾ ਅਤੇ ਨੌਜਵਾਨ ਸਸ਼ਕਤੀਕਰਨ ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਕਿਹਾ ਕਿ ਜਾਗਰੂਕ ਅਤੇ ਜ਼ਿੰਮੇਵਾਰ ਨੌਜਵਾਨ ਹੀ ਮਜ਼ਬੂਤ ਰਾਸ਼ਟਰ ਦੀ ਨੀਂਹ ਹੁੰਦੇ ਹਨ।