ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਕਾਕਾ ਬਰਾੜ ਨੇ ਬੱਸਾਂ ਨੂੰ ਕੀਤਾ ਰਵਾਨਾ
ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪੰਜਾਬ ਦੇ ਤੀਰਥ ਸਥਾਨਾਂ ਦੀ ਯਾਤਰਾ ਪੰਜਾਬ ਸਰਕਾਰ ਵਲੋਂ ਲੰਬੇ ਸਮੇਂ ਤੋਂ ਕਰਵਾਈ ਜਾ ਰਹੀ ਹੈ। ਹੁਣ ਮੁੱਖ ਮੰਤਰੀ ਤੀਰਥ ਯਾਤਰਾ ਦਾ ਘੇਰਾ ਵਿਸ਼ਾਲ ਕੀਤਾ ਗਿਆ ਹੈ ਅਤੇ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਵਿਚ ਸਥਿਤ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵੀ ਸ਼ਰਧਾਲੂਆਂ ਨੂੰ ਯਾਤਰਾ ਕਰਵਾਉਣ ਦੀ ਸਕੀਮ ਆਰੰਭ ਕੀਤੀ ਗਈ ਹੈ।
ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪੰਜਾਬ ਦੇ ਤੀਰਥ ਸਥਾਨਾਂ ਦੀ ਯਾਤਰਾ ਪੰਜਾਬ ਸਰਕਾਰ ਵਲੋਂ ਲੰਬੇ ਸਮੇਂ ਤੋਂ ਕਰਵਾਈ ਜਾ ਰਹੀ ਹੈ। ਹੁਣ ਮੁੱਖ ਮੰਤਰੀ ਤੀਰਥ ਯਾਤਰਾ ਦਾ ਘੇਰਾ ਵਿਸ਼ਾਲ ਕੀਤਾ ਗਿਆ ਹੈ ਅਤੇ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਵਿਚ ਸਥਿਤ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵੀ ਸ਼ਰਧਾਲੂਆਂ ਨੂੰ ਯਾਤਰਾ ਕਰਵਾਉਣ ਦੀ ਸਕੀਮ ਆਰੰਭ ਕੀਤੀ ਗਈ ਹੈ। ਇਸੇ ਤਹਿਤ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਬੀਤੀ ਦੇਰ ਸ਼ਾਮ ਵਰਿੰਦਾਵਨ, ਹਰਿਦੁਆਰ ਅਤੇ ਸਾਲਾਸਰ-ਖਾਟੂ ਸ਼ਿਆਮ ਧਾਮ ਲਈ ਯਾਤਰੀਆਂ ਦੀਆਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਸੂਬਾ ਵਾਸੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਦੇ ਰਹੀ ਹੈ, ਉਥੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮਕਸਦ ਹਰ ਵਰਗ ਦੇ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਤਾਂ ਜੋ ਸ਼ਰਧਾਲੂ ਬਿਨ੍ਹਾਂ ਕਿਸੇ ਆਰਥਿਕ ਬੋਝ ਦੇ ਆਪਣੀ ਧਾਰਮਿਕ ਆਸਥਾ ਅਨੁਸਾਰ ਤੀਰਥ ਸਥਾਨਾਂ ਦੇ ਦਰਸ਼ਨ ਕਰ ਸਕਣ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਬਲਰਾਜ ਸਿੰਘ ਭੁੱਲਰ, ਬਿਕਰਮਬਾਜ ਸਿੰਘ ਬਰਾੜ, ਕੌਂਸਲਰ ਧਰਮਿੰਦਰ ਸਿੰਘ, ਵੀਰਪਾਲ ਕੌਰ ਹਲਕਾ ਪ੍ਰਧਾਨ ਇਸਤਰੀ ਵਿੰਗ ‘ਆਪ’, ਕੌਂਸਲਰ ਹਰਦੀਪ ਸਿੰਘ ਕਾਲਾ, ਅਜਵਿੰਦਰ ਸਿੰਘ ਰਾਜੂ ਪੂਨੀਆਂ ਪ੍ਰਧਾਨ ਪੈਸਟੀਸਾਈਡ ਤੇ ਫਰਟੇਲਾਈਜਰ ਐਸੋਸੀਏਸ਼ਨ, ਨੰਬਰਦਾਰ ਪਰਮਜੀਤ ਸਿੰਘ ਪੰਮਾ, ਕੌਂਸਲਰ ਵਿੱਕੀ ਕੁਮਾਰ, ਗੁਰਤੇਜ ਸਿੰਘ ਸੰਧੂ, ਔਲਖ ਸਮੇਤ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਸਨ।