ਸੜਕ ਹਾਦਸਿਆਂ ਵਿਚ ਦੋ ਨੌਜਵਾਨ ਜ਼ਖ਼ਮੀ
ਬਠਿੰਡਾ, 22 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਹਨੂੰਮਾਨ ਚੌਕ ’ਤੇ ਦੋ ਮੋਟਰ ਸਾਈਕਲਾਂ ਦੀ ਆਪਸ ਵਿਚ ਟੱਕਰ ਕਾਰਨ ਦੋਂਵੇ ਮੋਟਰ ਸਾਈਕਲਾਂ ਦੇ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਇਸ ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਟੀਮ ਮੈਂਬਰ ਵਿੱਕੀ ਕੁਮਾਰ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ ’ਤੇ ਪਹੁੰਚੇ।
ਬਠਿੰਡਾ, 22 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਹਨੂੰਮਾਨ ਚੌਕ ’ਤੇ ਦੋ ਮੋਟਰ ਸਾਈਕਲਾਂ ਦੀ ਆਪਸ ਵਿਚ ਟੱਕਰ ਕਾਰਨ ਦੋਂਵੇ ਮੋਟਰ ਸਾਈਕਲਾਂ ਦੇ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਇਸ ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਟੀਮ ਮੈਂਬਰ ਵਿੱਕੀ ਕੁਮਾਰ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ ’ਤੇ ਪਹੁੰਚੇ। ਇਕ ਜ਼ਖਮੀ ਨੇ ਹਸਪਤਾਲ ਜਾਣ ਤੋਂ ਇਨਕਾਰ ਕਰ ਦਿੱਤਾ। ਦੂਜੇ ਜ਼ਖਮੀ ਮੋਟਰ ਸਾਈਕਲ ਸਵਾਰ ਨੂੰ ਸਹਾਰਾ ਟੀਮ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ। ਜ਼ਖ਼ਮੀ ਦਵਿੰਦਰ ਸਿੰਘ (39) ਵਾਸੀ ਕੋਠਾ ਅਮਰਪੁਰਾ ਦਾ ਰਹਿਣ ਵਾਲਾ ਹੈ।