22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਾਂਗਰਸ ਦੀ ਮਜ਼ਬੂਤੀ ਲਈ ਵਰਕਰ ਇਕਜੁੱਟ ਹੋ ਕੇ ਕੰਮ ਕਰਨ : ਕ੍ਰਿਸ਼ਨ ਸਿੰਘ ਭਾਗੀਵਾਂਦਰ

ਰਾਮਾਂ ਮੰਡੀ, 22 ਅਗਸਤ (ਤਰਸੇਮ ਸਿੰਗਲਾ)-ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਪਿੰਡ ਸੁਖਲੱਧੀ ਵਿਖੇ ਪਾਰਟੀ ਦੇ ਸੀਨੀਅਰ ਵਰਕਰ ਤੇਜਾ ਸਿੰਘ ਮੌੜ ਦੇ ਗ੍ਰਹਿ ਨਿਵਾਸ ਵਿਖੇ ਕਾਂਗਰਸੀ ਵਰਕਰਾਂ ਅਤੇ ਲੋਕਾਂ ਨਾਲ ਮੀਟਿੰਗ ਕੀਤੀ ਗਈ।

Ad Position 21
No active advertisement
ਡੇਰਾ ਦਰਿਆ ਗਿਰੀ ਨਜ਼ਦੀਕ ਪੁੱਟੇ ਗਏ ਨਾਲੇ ਦਾ ਦ੍ਰਿਸ਼। ਅਜੀਤ ਤਸਵੀਰ 23-08-2026
ਰਾਮਾਂ ਮੰਡੀ, 22 ਅਗਸਤ (ਤਰਸੇਮ ਸਿੰਗਲਾ)-ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਪਿੰਡ ਸੁਖਲੱਧੀ ਵਿਖੇ ਪਾਰਟੀ ਦੇ ਸੀਨੀਅਰ ਵਰਕਰ ਤੇਜਾ ਸਿੰਘ ਮੌੜ ਦੇ ਗ੍ਰਹਿ ਨਿਵਾਸ ਵਿਖੇ ਕਾਂਗਰਸੀ ਵਰਕਰਾਂ ਅਤੇ ਲੋਕਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਆਵਾਜ਼ ਬੁਲੰਦ ਕਰਦੀ ਆ ਰਹੀ ਹੈ। ਸੂਬੇ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਲੋਕਾਂ ਨਾਲ ਰਾਬਤਾ ਕਾਇਮ ਕਰਨ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਦੀ ਉਮੀਦ ਨਾਲ ਕਾਂਗਰਸ ਵੱਲ ਦੇਖ ਰਹੇ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਵਰਕਰਾਂ ਨੂੰ ਆਪਸੀ ਏਕਤਾ ਕਾਇਮ ਰੱਖਣ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪਿੰਡ ਦੇ ਤੇਜਾ ਸਿੰਘ ਮੌੜ, ਬਲਵਿੰਦਰ ਸਿੰਘ ਸੀਂਗੋ, ਮਾਹਸ਼ਾ ਸਿੰਘ ਸੀਂਗੋ, ਮੇਜਰ ਸਿੰਘ ਜਗ੍ਹਾ ਰਾਮ ਤੀਰਥ, ਦਿਲਪ੍ਰੀਤ ਸਿੰਘ ਜਗ੍ਹਾ ਰਾਮ ਤੀਰਥ, ਬੇਅੰਤ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ, ਰਾਜਾ ਸਿੰਘ ਕਮਾਲੂ, ਰਣਵੀਰ ਸਿੰਘ ਸ਼ੇਖਪੁਰਾ, ਰਾਮ ਸਿੰਘ ਲੇਲੇਵਾਲਾ, ਯੂਥ ਆਗੂ ਬਲਜੀਤ ਸਿੰਘ ਭਾਗੀਵਾਂਦਰ, ਜਗਤਾਰ ਸਿੰਘ ਮੰਨੂਆਣਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ ਤੀਜ ਮੇਲਾ ਕਰਵਾਇਆ ਅਗਲੀ ਖ਼ਬਰ ਸੜਕ ਹਾਦਸਿਆਂ ਵਿਚ ਦੋ ਨੌਜਵਾਨ ਜ਼ਖ਼ਮੀ
Ad Position 24