ਹਲਕੇ ਦੇ ਵਿਕਾਸ ਕਾਰਜਾਂ ਨੂੰ ਸੰਜੀਦਗੀ ਨਾਲ ਨੇਪਰੇ ਚਾੜ੍ਹ ਰਹੇ ਨੇ ਵਿਧਾਇਕ ਢੋਸ-ਸਰਪੰਚ ਚਾਵਲਾ
ਕਿਸ਼ਨਪੁਰਾ ਕਲਾਂ , 22 ਅਗਸਤ ( ਅਮੋਲਕ ਸਿੰਘ ਕਲਸੀ )- ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਹਲਕੇ ਦੇ ਵਿਕਾਸ ਕਾਰਜਾਂ ਨੂੰ ਸੰਜੀਦਗੀ ਅਤੇ ਤਨਦੇਹੀ ਨਾਲ ਕਰਵਾਇਆ ਜਾ ਰਿਹਾ ਹੈ । ਸਰਕਾਰ ਵਲੋਂ ਪ੍ਰਾਪਤ ਹੋ ਰਹੀਆਂ ਗਰਾਂਟਾਂ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ ।
ਹ
ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਸਰਪੰਚ ਪ੍ਰਿੰਸ ਚਾਵਲਾ।
23-08-2026
ਕਿਸ਼ਨਪੁਰਾ ਕਲਾਂ , 22 ਅਗਸਤ ( ਅਮੋਲਕ ਸਿੰਘ ਕਲਸੀ )- ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਹਲਕੇ ਦੇ ਵਿਕਾਸ ਕਾਰਜਾਂ ਨੂੰ ਸੰਜੀਦਗੀ ਅਤੇ ਤਨਦੇਹੀ ਨਾਲ ਕਰਵਾਇਆ ਜਾ ਰਿਹਾ ਹੈ । ਸਰਕਾਰ ਵਲੋਂ ਪ੍ਰਾਪਤ ਹੋ ਰਹੀਆਂ ਗਰਾਂਟਾਂ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ । ਇਹ ਪ੍ਰਗਟਾਵਾ ਕਸਬਾ ਕਿਸ਼ਨਪੁਰਾ ਕਲਾਂ ਦੇ ਅਗਾਂਹਵਧੂ ਸਰਪੰਚ ਪ੍ਰਿੰਸ ਚਾਵਲਾ ਨੇ ਕੀਤਾ । ਸਰਪੰਚ ਪ੍ਰਿੰਸ ਚਾਵਲਾ ਨੇ ਕਿਹਾ ਕਿ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਸਿਰਫ਼ ਕਾਗ਼ਜ਼ਾਂ ਤੱਕ ਸੀਮਤ ਵਿਕਾਸ ਨਹੀਂ ਕੀਤਾ ਜਾ ਰਿਹਾ , ਸਗੋਂ ਜ਼ਮੀਨੀ ਪੱਧਰ ‘ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ , ਜਿਨ੍ਹਾਂ ਦਾ ਸਿੱਧਾ ਲਾਭ ਲੋਕਾਂ ਨੂੰ ਮਿਲ ਰਿਹਾ ਹੈ । ਉਨ੍ਹਾਂ ਦੱਸਿਆ ਕਿ ਕਸਬਾ ਕਿਸ਼ਨਪੁਰਾ ਕਲਾਂ ਦੀਆਂ ਕਈ ਗਲੀਆਂ ਅਤੇ ਨਾਲੀਆਂ ਲੰਬੇ ਸਮੇਂ ਤੋਂ ਖਸਤਾ ਹਾਲਤ ਵਿਚ ਸਨ । ਇਨ੍ਹਾਂ ਦੇ ਨਵੀਨੀਕਰਨ ਲਈ ਵਿਧਾਇਕ ਢੋਸ ਵਲੋਂ ਲੱਖਾਂ ਰੁਪਏ ਦੀਆਂ ਗਰਾਂਟਾਂ ਮੁਹੱਈਆ ਕਰਵਾਈਆਂ ਗਈਆਂ ਹਨ । ਇਨ੍ਹਾਂ ਗਰਾਂਟਾਂ ਨਾਲ ਗਲੀਆਂ ਵਿਚ ਨਵੀਆਂ ਇੰਟਰਲਾਕ ਟਾਈਲਾਂ ਲਗਾਉਣ ਅਤੇ ਨਾਲੀਆਂ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ‘ ਤੇ ਜਾਰੀ ਹੈ । ਸਰਪੰਚ ਚਾਵਲਾ ਨੇ ਕਿਹਾ ਕਿ ਬੱਚਿਆਂ ਲਈ ਪਾਰਕ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ , ਤਾਂ ਜੋ ਉਨ੍ਹਾਂ ਨੂੰ ਖੇਡਣ ਅਤੇ ਮਨੋਰੰਜਨ ਲਈ ਵਧੀਆ ਸਹੂਲਤ ਮਿਲ ਸਕੇ । ਇਸ ਤੋਂ ਇਲਾਵਾ ਖੇਡ ਗਰਾਊਂਡ , ਥਾਪਰ ਮਾਡਲ ਛੱਪੜ ਅਤੇ ਕਮਿਊਨਿਟੀ ਹਾਲ ਸਮੇਤ ਹੋਰ ਵਿਕਾਸ ਕਾਰਜ ਵੀ ਤੇਜ਼ੀ ਨਾਲ ਚੱਲ ਰਹੇ ਹਨ । ਉਨ੍ਹਾਂ ਕਿਹਾ ਕਿ ਵਿਧਾਇਕ ਲਾਡੀ ਢੋਸ ਵਲੋਂ ਹਲਕੇ ਦੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ , ਜਿਸ ਨਾਲ ਇਲਾਕੇ ਦੇ ਲੋਕਾਂ ਵਿਚ ਵੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ।