23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪਾਈਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ ’ਚ ਤੀਆਂ ਦਾ ਤਿਉਹਾਰ ਮਨਾਇਆ

ਜੈਤੋ, 23 ਅਗਸਤ (ਗੁਰਚਰਨ ਸਿੰਘ ਗਾਬੜੀਆ)-ਪਾਈਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ ਵਿਚ ਤੀਆਂ ਦਾ ਤਿਉਹਾਰ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬੀ ਸੱਭਿਆਚਾਰ, ਪਰੰਪਰਾਵਾਂ ਅਤੇ ਲੋਕ ਵਿਰਾਸਤ ਦੀ ਮਨਮੋਹਕ ਝਲਕ ਪੇਸ਼ ਕੀਤੀ।

Ad Position 21
No active advertisement
ਅਜੀਤ ਡੈਸਕ 24-08-2026
ਜੈਤੋ, 23 ਅਗਸਤ (ਗੁਰਚਰਨ ਸਿੰਘ ਗਾਬੜੀਆ)-ਪਾਈਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ ਵਿਚ ਤੀਆਂ ਦਾ ਤਿਉਹਾਰ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬੀ ਸੱਭਿਆਚਾਰ, ਪਰੰਪਰਾਵਾਂ ਅਤੇ ਲੋਕ ਵਿਰਾਸਤ ਦੀ ਮਨਮੋਹਕ ਝਲਕ ਪੇਸ਼ ਕੀਤੀ। ਪ੍ਰੋਗਰਾਮ ਦਾ ਸ਼ੁਭ ਆਰੰਭ ਸਕੂਲ ਦੀ ਸੰਸਥਾਪਿਕਾ ਅਤੇ ਮਾਣਯੋਗ ਮਹਿਮਾਨਾਂ ਵਲੋਂ ਕੀਤਾ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਲੋਕ-ਗੀਤ, ਲੋਕ-ਨਾਚ, ਗਿੱਧਾ, ਭੰਗੜਾ, ਬੋਲੀਆਂ ਅਤੇ ਸੱਭਿਆਚਾਰਕ ਨਾਚ ਸਮੇਤ ਕਈ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ। ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਸਾਰਿਆਂ ਦਾ ਮਨ ਮੋਹ ਲਿਆ ਅਤੇ ਪੂਰੇ ਸਕੂਲ ਪ੍ਰਾਂਗਣ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ। ਇਸ ਮੌਕੇ ਸਕੂਲ ਦੀ ਸੰਸਥਾਪਕਾ ਲਕਸ਼ਮੀ ਮਿੱਤਲ, ਰੀਮਾ ਬਾਂਸਲ, ਕੋਮਲ ਮਿੱਤਲ, ਜੈਸਿਕਾ ਬਾਂਸਲ, ਕਾਂਚਲ ਬਾਂਸਲ ਅਤੇ ਇੰਦੂ ਬਾਂਸਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਾਰੇ ਮਹਿਮਾਨਾਂ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ। ਉਨ੍ਹਾਂ ਵਿਦਿਆਰਥੀਆਂ ਉਤਸ਼ਾਹ, ਆਤਮ-ਵਿਸ਼ਵਾਸ ਅਤੇ ਸਮਰਪਣ ਨਾਲ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰੇਹੜੀ ਅਤੇ ਖੋਖਾ ਯੂਨੀਅਨ ਦੀ ਚੋਣ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਵਲੋਂ ਨਿਹਾਲ ਸਿੰਘ ਵਾਲਾ ਹਲਕੇ ਦੇ ਨਵੇਂ ਸਰਕਲਾਂ... ਅਗਲੀ ਖ਼ਬਰ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੀ ਕਾਂਗਰਸ ਪਾਰਟੀ ਕਦੇ ਸਿੱਖਾਂ ਦੀ ਭਲਾਈ ਲਈ ਨਹੀਂ ਸੋਚ ਸਕਦੀ-ਜਥੇਦਾਰ ਤੀਰਥ ਸਿੰਘ...
Ad Position 24