24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪੀ.ਏ.ਸੀ. ਮੈਂਬਰ ਜਥੇਦਾਰ ਹੀਰਾ ਸਿੰਘ ਚੜੇਵਾਨ ਤੇ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਦਿਨੀਂ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਸੀਨੀਅਰ ਅਕਾਲੀ ਆਗੂ ਜਥੇਦਾਰ ਹੀਰਾ ਸਿੰਘ ਚੜੇਵਾਨ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ.

Ad Position 21
No active advertisement
ਅਜੀਤ ਡੈਸਕ 24-08-2026
ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਦਿਨੀਂ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਸੀਨੀਅਰ ਅਕਾਲੀ ਆਗੂ ਜਥੇਦਾਰ ਹੀਰਾ ਸਿੰਘ ਚੜੇਵਾਨ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦਾ ਮੈਂਬਰ ਬਣਾਇਆ ਗਿਆ ਸੀ ਅਤੇ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਇਹ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਅੱਜ ਦੋਵੇਂ ਆਗੂ ਹੋਰ ਲੀਡਰਸ਼ਿਪ ਅਤੇ ਵਰਕਰਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ। ਉਨ੍ਹਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗ੍ਰੰਥੀ ਸਿੰਘ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ। ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਪਾਰਟੀ ਵਿਚ ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਉਹ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਫ਼ਾਦਾਰ ਵਰਕਰਾਂ ਦੀ ਮਿਹਨਤ ਅਤੇ ਸਹਿਯੋਗ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਹਾਜ਼ਰ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਨਵ ਨਿਯੁਕਤ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਵਧਾਈ ਦਿੱਤੀ। ਇਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਸੂਚਨਾ ਕੇਂਦਰ ਵਿਖੇ ਸ੍ਰੀ ਦਰਬਾਰ ਸਾਹਿਬ ਦੀ ਮੀਤ ਮੈਨੇਜਰ ਭਾਈ ਸੁਖਦੇਵ ਸਿੰਘ ਵਲੋਂ ਜਥੇਦਾਰ ਹੀਰਾ ਸਿੰਘ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਅਤੇ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਮੜਮੱਲੂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮਨਜੀਤ ਸਿੰਘ ਫੱਤਣਵਾਲਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਫ਼ਰੀਦਕੋਟ, ਹਰਪਾਲ ਸਿੰਘ ਬੇਦੀ ਸਾਬਕਾ ਪ੍ਰਧਾਨ ਨਗਰ ਕੌਂਸਲ, ਵਰਿੰਦਰ ਸਿੰਘ ਢਿੱਲੋਂ ਚੱਕ ਜਵਾਹਰੇਵਾਲਾ ਮੈਂਬਰ ਵਰਕਿੰਗ ਕਮੇਟੀ, ਜਗਵੰਤ ਸਿੰਘ ਲੰਬੀ ਢਾਬ, ਜਗਦੇਵ ਸਿੰਘ ਰਹੂੜਿਆਂਵਾਲੀ ਚੇਅਰਮੈਨ ਬਲਾਕ ਸੰਮਤੀ, ਭੁਪਿੰਦਰ ਸਿੰਘ ਚੜੇਵਾਨ, ਮਾਸਟਰ ਬਰਨੇਕ ਸਿੰਘ ਦਿਉਲ, ਸਾਬਕਾ ਸਰਪੰਚ ਜਸਬੀਰ ਸਿੰਘ ਜੰਮੂਆਣਾ, ਗੁਰਵਿੰਦਰ ਸਿੰਘ ਬਾਜਾ, ਕੌਂਸਲਰ ਗਗਨਦੀਪ ਸਿੰਘ, ਕੌਂਸਲਰ ਕਰਤਾਰ ਸਿੰਘ ਟੀਨੂੰ ਸੋਢੀ, ਪੀਟੀ ਝਬੇਲਵਾਲੀ, ਇਕਬਾਲ ਸਿੰਘ ਸੰਗੂਧੌਣ, ਜਸਪਾਲ ਸਿੰਘ ਜੰਡਵਾਲਾ, ਹਰਭਗਵਾਨ ਸਿੰਘ ਕਾਲਾ, ਗੁਰਜੀਤ ਸਿੰਘ ਵੱਟੂ, ਲਖਵਿੰਦਰ ਸਿੰਘ ਲਾਡੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਰਾਈਵਰ-ਕੰਡਕਟਰ ਦੀ ਕੁੱਟਮਾਰ ਕਰਨ ’ਤੇ ਸਰਕਾਰੀ ਬੱਸ ਮੁਲਾਜ਼ਮਾਂ ਵਲੋਂ ਮੁੱਖ ਸੜਕ ਜਾਮ ਅਗਲੀ ਖ਼ਬਰ ਰੋਸ ਰੈਲੀ ’ਚ ਲੰਬੀ ਅਤੇ ਮਲੋਟ ਤੋਂ ਅਧਿਆਪਕ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮ ਰਵਾਨਾ
Ad Position 24