23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸੇਂਟ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਦੀ ਪ੍ਰੀਖਿਆ ’ਚ ਭਾਗ ਲਿਆ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਰੋਡ ਬਾਈਪਾਸ ਸ੍ਰੀ ਮੁਕਤਸਰ ਸਾਹਿਬ ਵਿਖੇ ਨੈਤਿਕ ਸਿੱਖਿਆ ਸੈਂਟਰ ਦੀ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਪੂਰੀ ਲਗਨ ਤੇ ਉਤਸ਼ਾਹ ਨਾਲ ਪ੍ਰੀਖਿਆ ਵਿਚ ਹਿੱਸਾ ਲੈਂਦਿਆਂ ਆਪਣੀ ਪ੍ਰਤਿਭਾ ਤੇ ਗਿਆਨ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 24-08-2026
ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਰੋਡ ਬਾਈਪਾਸ ਸ੍ਰੀ ਮੁਕਤਸਰ ਸਾਹਿਬ ਵਿਖੇ ਨੈਤਿਕ ਸਿੱਖਿਆ ਸੈਂਟਰ ਦੀ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਪੂਰੀ ਲਗਨ ਤੇ ਉਤਸ਼ਾਹ ਨਾਲ ਪ੍ਰੀਖਿਆ ਵਿਚ ਹਿੱਸਾ ਲੈਂਦਿਆਂ ਆਪਣੀ ਪ੍ਰਤਿਭਾ ਤੇ ਗਿਆਨ ਦਾ ਪ੍ਰਦਰਸ਼ਨ ਕੀਤਾ। ਸਕੂਲ ਪ੍ਰਬੰਧਕਾਂ ਵਲੋਂ ਵੀ ਬੱਚਿਆਂ ਨੂੰ ਅਜਿਹੀਆਂ ਪ੍ਰੀਖਿਆਵਾਂ ਤੇ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸੂਰਜ ਸਿੰਘ ਬਰਾੜ, ਡਾਇਰੈਕਟਰ ਪਰਮਜੀਤ ਕੌਰ ਬਰਾੜ ਅਤੇ ਪ੍ਰਿੰਸੀਪਲ ਜੋਗਿੰਦਰ ਤਨੇਜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਨੈਤਿਕ ਸਿੱਖਿਆ ਬੱਚਿਆਂ ਵਿਚ ਚੰਗੇ ਸੰਸਕਾਰ, ਅਨੁਸ਼ਾਸਨ ਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਸਕੂਲ ਪ੍ਰਬੰਧਕਾਂ ਨੇ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਲੈਕਚਰਾਰਾਂ ਦੀ ਭਰਤੀ ’ਚ ਐਸ.ਸੀ., ਬੀ.ਸੀ. ਉਮੀਦਵਾਰਾਂ ਨੂੰ ਬਣਦਾ ਰਾਖਵਾਂ ਕੋਟਾ ਨਾ ਦੇਣਾ ਬੇਹੱਦ ਮੰਦਭਾਗਾ-ਜ਼ਿਲ੍ਹਾ ਪ੍ਰ... ਅਗਲੀ ਖ਼ਬਰ ਚਰਨਜੀਤ ਸਿੰਘ ਲੁਹਾਰਾ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਬਣੇ
Ad Position 24