23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੀ ਕਾਂਗਰਸ ਪਾਰਟੀ ਕਦੇ ਸਿੱਖਾਂ ਦੀ ਭਲਾਈ ਲਈ ਨਹੀਂ ਸੋਚ ਸਕਦੀ-ਜਥੇਦਾਰ ਤੀਰਥ ਸਿੰਘ ਮਾਹਲਾ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਆਪਣੀ ਸਥਿਤੀ ਸਪੱਸ਼ਟ ਕਰੇ

ਠੱਠੀ ਭਾਈ, 23 ਅਗਸਤ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਾਂਗਰਸ ਪਾਰਟੀ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਸਿੱਖਾਂ ਦੀ ਨਸਲਕੁਸ਼ੀ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਸੱਜਣ ਕੁਮਾਰ ਨੂੰ ਰੋਲ ਮਾਡਲ ਵਜੋਂ ਪੇਸ਼ ਕਰਨ ਵਾਲੀ ਕਾਂਗਰਸ ਪਾਰਟੀ ਤੋਂ ਸਿੱਖ ਕੌਮ ਦੀ ਭਲਾਈ ਦੀ ਆਸ ਨਹੀਂ ਕੀਤੀ ਜਾ ਸਕਦੀ। ਜਥੇਦਾਰ ਮਾਹਲਾ ਨੇ ਕਿਹਾ ਕਿ ਸਿੱਖ ਕੌਮ ਨੇ 1984 ਦੇ ਦੌਰਾਨ ਵਾਪਰੇ ਦੁਖਾਂਤ ਦੇ ਜ਼ਖ਼ਮ ਅਜੇ ਤੱਕ ਨਹੀਂ ਭੁਲਾਏ।

Ad Position 21
No active advertisement
ਨੈਤਿਕ ਸਿੱਖਿਆ ਦੀ ਪ੍ਰੀਖਿਆ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਪਿ੍ਰੰਸੀਪਲ, ਸਕੂਲ ਸਟਾਫ਼ ਅਤੇ ਸਟੱਡੀ ਸਰਕਲ ਦੇ ਸੇਵਾਦਾਰਾਂ ਨਾਲ। ਤਸਵੀਰ: ਸੁਖਰਾਜ ਸਿੰਘ ਗੋਂਦਾਰਾ 24-08-2026
ਠੱਠੀ ਭਾਈ, 23 ਅਗਸਤ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਾਂਗਰਸ ਪਾਰਟੀ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਸਿੱਖਾਂ ਦੀ ਨਸਲਕੁਸ਼ੀ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਸੱਜਣ ਕੁਮਾਰ ਨੂੰ ਰੋਲ ਮਾਡਲ ਵਜੋਂ ਪੇਸ਼ ਕਰਨ ਵਾਲੀ ਕਾਂਗਰਸ ਪਾਰਟੀ ਤੋਂ ਸਿੱਖ ਕੌਮ ਦੀ ਭਲਾਈ ਦੀ ਆਸ ਨਹੀਂ ਕੀਤੀ ਜਾ ਸਕਦੀ। ਜਥੇਦਾਰ ਮਾਹਲਾ ਨੇ ਕਿਹਾ ਕਿ ਸਿੱਖ ਕੌਮ ਨੇ 1984 ਦੇ ਦੌਰਾਨ ਵਾਪਰੇ ਦੁਖਾਂਤ ਦੇ ਜ਼ਖ਼ਮ ਅਜੇ ਤੱਕ ਨਹੀਂ ਭੁਲਾਏ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ‘ਤੇ ਸਿੱਖਾਂ ਵਿਰੁੱਧ ਹੋਏ ਕਤਲੇਆਮ ਅਤੇ ਹਿੰਸਾ ਦੇ ਗੰਭੀਰ ਦੋਸ਼ ਰਹੇ ਹਨ, ਉਨ੍ਹਾਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਹਮਦਰਦੀ ਜਾਂ ਉਨ੍ਹਾਂ ਨੂੰ ਆਦਰਸ਼ ਵਜੋਂ ਪੇਸ਼ ਕਰਨਾ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਨੂੰ ਇਸ ਮਾਮਲੇ ‘ਤੇ ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ ਕਿ ਉਹ ਸੱਜਣ ਕੁਮਾਰ ਸਬੰਧੀ ਕੀ ਰੁਖ ਰੱਖਦੀ ਹੈ ਅਤੇ ਕੀ ਪਾਰਟੀ ਅਜਿਹੇ ਵਿਅਕਤੀ ਨੂੰ ਰੋਲ ਮਾਡਲ ਮੰਨਣ ਵਾਲੇ ਆਪਣੇ ਆਗੂਆਂ ਦੇ ਬਿਆਨਾਂ ਨਾਲ ਸਹਿਮਤ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਇਸ ਸਬੰਧੀ ਸਪਸ਼ਟ ਜਵਾਬ ਮਿਲਣਾ ਚਾਹੀਦਾ ਹੈ। ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਿੱਖ ਕੌਮ ਦੇ ਹੱਕਾਂ, ਪੰਜਾਬ ਦੇ ਹਿਤਾਂ ਅਤੇ ਇਨਸਾਫ਼ ਦੀ ਆਵਾਜ਼ ਬੁਲੰਦ ਕਰਦਾ ਆਇਆ ਹੈ ਅਤੇ ਅੱਗੇ ਵੀ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਖ਼ਿਲਾਫ਼ ਡਟ ਕੇ ਆਵਾਜ਼ ਉਠਾਈ ਜਾਵੇਗੀ। ਉਨ੍ਹਾਂ ਕਾਂਗਰਸ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਬਿਆਨਬਾਜ਼ੀ ਦੀ ਬਜਾਏ ਇਸ ਗੰਭੀਰ ਮਾਮਲੇ ‘ਤੇ ਆਪਣਾ ਸਪਸ਼ਟ ਅਤੇ ਜ਼ਿੰ ਮੇਵਾਰ ਰੁਖ ਸਾਹਮਣੇ ਰੱਖੇ।
Ad Position 22
No active advertisement
ਪਿਛਲੀ ਖ਼ਬਰ ਸੈਸ਼ਨ ਜੱਜ ਤੇ ਡਿਪਟੀ ਕਮਿਸ਼ਨਰ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ਬਾਘਾ ਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਲਗਾਏ ਬੂਟੇ ਅਗਲੀ ਖ਼ਬਰ ਪੰਜਾਬ ’ਚ ਵਾਤਾਵਰਨ ਸੁਧਾਰ ਲਈ ਸ਼ੁਰੂ ਹੋਈ ‘ਗੋ ਗਰੀਨ ਡਰਾਈਵ’ ਮੁਹਿੰਮ
Ad Position 24