ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਸੂਬਾ ਪੱਧਰੀ ਹੋਈ ਮੀਟਿੰਗ
ਫ਼ਰੀਦਕੋਟ, 24 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਪੰਜਾਬ ਪੱਧਰੀ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ, ਸੂਬਾ ਜਨਰਲ ਕਾਕਾ ਸਿੰਘ ਕੋਟੜਾ, ਸੂਬਾ ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ ਦੀ ਪ੍ਰਧਾਨਗੀ ਹੇਠ ਹੋਈ। ਕਿਸਾਨ ਆਗੂਆਂ ਨੇ ਦੱਸਿਆ ਕਿ ਧਰਨਿਆਂ ਵਿਚੋਂ ਨਿਕਲੀ ਹੋਈ ਪਾਰਟੀ ਦੀ ਸਰਕਾਰ ਵਲੋਂ ਭਗਵੰਤ ਮਾਨ ਦੀ ਅਗਵਾਈ ਵਿਚ ਕਿਸਾਨਾਂ ਦੀ ਜ਼ਮੀਨ ਉੱਪਰ ਮੈਲੀ ਅੱਖ ਰੱਖ ਕੇ ਜ਼ਮੀਨਾਂ ਖੋਹਣ ਦੇ ਮਨਸੂਬੇ ਘੜੇ ਜਾ ਰਹੇ ਹਨ, ਜਿਸ ਦਾ ਸਬੂਤ ਪੰਜਾਬ ਸਰਕਾਰ ਵਲੋਂ ਪਹਿਲਾਂ ਲੈਂਡ ਮਾਰਗੇਜ ਬੈਂਕ ਤੋਂ ਕਰਜ਼ ਲੈਣ ਵਾਲੇ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਨ ਦੇ ਦਿੱਤੇ ਗਏ ਹੁਕਮਾਂ ਅਤੇ ਫਿਰ ਲੈਂਡ ਮਾਰਗੇਜ਼ ਬੈਂਕ ਤੋਂ ਕਰਜ਼ ਲੈਣ ਵਾਲੇ ਕਿਸਾਨਾਂ ਤੋਂ ਲੈ ਗਏ ਖਾਲੀ ਚੈੱਕਾਂ ਨੂੰ ਬੈਂਕਾਂ ਦੇ ਮੈਨੇਜਰਾਂ ਵਲੋਂ ਨਾਜਾਇਜ਼ ਤੌਰ ’ਤੇ ਵਰਤ ਕੇ ਕੀਤੀ ਗਈ ਧੋਖਾਧੜੀ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਉਨ੍ਹਾਂ ਭ੍ਰਿਸ਼ਟ ਅਫ਼ਸਰਾਂ ਨੂੰ ਬਚਾਉਣ ਲਈ ਹੀ ਵਰਤੇ ਜਾ ਰਹੇ ਹਰ ਇਕ ਹੱਥਕੰਡੇ ਤੋਂ ਮਿਲਦਾ ਹੈ।
ਫ਼ਰੀਦਕੋਟ, 24 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਪੰਜਾਬ ਪੱਧਰੀ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ, ਸੂਬਾ ਜਨਰਲ ਕਾਕਾ ਸਿੰਘ ਕੋਟੜਾ, ਸੂਬਾ ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ ਦੀ ਪ੍ਰਧਾਨਗੀ ਹੇਠ ਹੋਈ। ਕਿਸਾਨ ਆਗੂਆਂ ਨੇ ਦੱਸਿਆ ਕਿ ਧਰਨਿਆਂ ਵਿਚੋਂ ਨਿਕਲੀ ਹੋਈ ਪਾਰਟੀ ਦੀ ਸਰਕਾਰ ਵਲੋਂ ਭਗਵੰਤ ਮਾਨ ਦੀ ਅਗਵਾਈ ਵਿਚ ਕਿਸਾਨਾਂ ਦੀ ਜ਼ਮੀਨ ਉੱਪਰ ਮੈਲੀ ਅੱਖ ਰੱਖ ਕੇ ਜ਼ਮੀਨਾਂ ਖੋਹਣ ਦੇ ਮਨਸੂਬੇ ਘੜੇ ਜਾ ਰਹੇ ਹਨ, ਜਿਸ ਦਾ ਸਬੂਤ ਪੰਜਾਬ ਸਰਕਾਰ ਵਲੋਂ ਪਹਿਲਾਂ ਲੈਂਡ ਮਾਰਗੇਜ ਬੈਂਕ ਤੋਂ ਕਰਜ਼ ਲੈਣ ਵਾਲੇ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਨ ਦੇ ਦਿੱਤੇ ਗਏ ਹੁਕਮਾਂ ਅਤੇ ਫਿਰ ਲੈਂਡ ਮਾਰਗੇਜ਼ ਬੈਂਕ ਤੋਂ ਕਰਜ਼ ਲੈਣ ਵਾਲੇ ਕਿਸਾਨਾਂ ਤੋਂ ਲੈ ਗਏ ਖਾਲੀ ਚੈੱਕਾਂ ਨੂੰ ਬੈਂਕਾਂ ਦੇ ਮੈਨੇਜਰਾਂ ਵਲੋਂ ਨਾਜਾਇਜ਼ ਤੌਰ ’ਤੇ ਵਰਤ ਕੇ ਕੀਤੀ ਗਈ ਧੋਖਾਧੜੀ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਉਨ੍ਹਾਂ ਭ੍ਰਿਸ਼ਟ ਅਫ਼ਸਰਾਂ ਨੂੰ ਬਚਾਉਣ ਲਈ ਹੀ ਵਰਤੇ ਜਾ ਰਹੇ ਹਰ ਇਕ ਹੱਥਕੰਡੇ ਤੋਂ ਮਿਲਦਾ ਹੈ। ਪੰਜਾਬ ਸਰਕਾਰ ਵਲੋਂ ਵਾਰ ਵਾਰ ਕੀਤੀ ਜਾ ਰਹੀ ਇਸ ਵਾਅਦਾ ਖਿਲਾਫ਼ੀ ਤੋਂ ਬਾਅਦ ਤਿੱਖਾ ਸੰਘਰਸ਼ ਵਿੱਢਣ ਲਈ ਅੱਜ ਜਥੇਬੰਦੀ ਦੀ ਪੰਜਾਬ ਪੱਧਰੀ ਮੀਟਿੰਗ ਕੀਤੀ ਗਈ ਹੈ। ਜੇਕਰ ਇਕ ਦੋ ਦਿਨਾਂ ਵਿਚ ਸਰਕਾਰ ਵਲੋਂ ਇਸ ਸਬੰਧੀ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਜਥੇਬੰਦੀ ਵਲੋਂ 25 ਅਗਸਤ ਨੂੰ ਫ਼ਰੀਦਕੋਟ ਵਿਖੇ ਵੱਡਾ ਸੰਘਰਸ਼ ਵਿੱਢਣ ਲਈ ਤਰੀਕ ਐਲਾਨੀ ਜਾਵੇਗੀ।