25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਹਲਕਾ ਜੈਤੋ ਦੇ ਸੀਨੀਅਰ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਹਾਲ ਜਾਣਿਆ

ਬਰਗਾੜੀ, 24 ਅਗਸਤ (ਲਖਵਿੰਦਰ ਸ਼ਰਮਾ)-ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸੀਨੀਅਰ ਆਗੂ ਯਾਦਵਿੰਦਰ ਸਿੰਘ ਜੈਲਦਾਰ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਗੋਨਿਆਣਾ, ਯੂਥ ਆਗੂ ਰਵਿੰਦਰ ਸ਼ਰਮਾ ਬਰਗਾੜੀ, ਵਿੱਕੀ ਜਟਾਣਾ, ਹਰਦੀਪ ਸਿੰਘ ਬੁਰਜ ਆਦਿ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਕਾਮਨਾ ਕੀਤੀ। ਸੁਖਬੀਰ ਸਿੰਘ ਬਾਦਲ ਨੇ ਹਲਕਾ ਜੈਤੋ ਦੀ ਸਥਿਤੀ ਬਾਰੇ ਗੱਲਬਾਤ ਕਰਦਿਆਂ ਪਾਰਟੀ ਆਗੂਆਂ ਨੂੰ ਕਿਹਾ ਕਿ ਉਹ ਪੂਰੇ ਤਕੜੇ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਪੂਰੇ ਤਨ ਮਨ ਨਾਲ ਕੰਮ ਕਰੋ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ।

Ad Position 21
No active advertisement
ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਹਾਲ ਜਾਣਨ ਸਮੇਂ ਸੂਬਾ ਸਿੰਘ ਬਾਦਲ, ਯਾਦਵਿੰਦਰ ਸਿੰਘ ਜ਼ੈਲਦਾਰ, ਬਲਕਾਰ ਸਿੰਘ ਗੋਨਿਆਣਾ, ਰਵਿੰਦਰ ਸ਼ਰਮਾ ਬਰਗਾੜੀ, ਵਿੱਕੀ ਜਟਾਣਾ, ਹਰਦੀਪ ਬੁਰਜ। ਅਜੀਤ ਤਸਵੀਰ 25-08-2026
ਬਰਗਾੜੀ, 24 ਅਗਸਤ (ਲਖਵਿੰਦਰ ਸ਼ਰਮਾ)-ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸੀਨੀਅਰ ਆਗੂ ਯਾਦਵਿੰਦਰ ਸਿੰਘ ਜੈਲਦਾਰ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਗੋਨਿਆਣਾ, ਯੂਥ ਆਗੂ ਰਵਿੰਦਰ ਸ਼ਰਮਾ ਬਰਗਾੜੀ, ਵਿੱਕੀ ਜਟਾਣਾ, ਹਰਦੀਪ ਸਿੰਘ ਬੁਰਜ ਆਦਿ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਕਾਮਨਾ ਕੀਤੀ। ਸੁਖਬੀਰ ਸਿੰਘ ਬਾਦਲ ਨੇ ਹਲਕਾ ਜੈਤੋ ਦੀ ਸਥਿਤੀ ਬਾਰੇ ਗੱਲਬਾਤ ਕਰਦਿਆਂ ਪਾਰਟੀ ਆਗੂਆਂ ਨੂੰ ਕਿਹਾ ਕਿ ਉਹ ਪੂਰੇ ਤਕੜੇ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਪੂਰੇ ਤਨ ਮਨ ਨਾਲ ਕੰਮ ਕਰੋ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ। ਪਾਰਟੀ ਆਗੂਆਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੂਰੀ ਤਰਾਂ ਚੜ੍ਹਦੀ ਕਲਾ ਵਿਚ ਹਨ ਅਤੇ ਉਹ ਜਲਦ ਹੀ ਪੂਰੀ ਤਰਾਂ ਸਿਹਤਯਾਬ ਹੋ ਕੇ ਪੰਜਾਬ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨੂੰ ਮਿਲਣਗੇ। ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਪੰਥ ਵਿਰੋਧੀ ਤਾਕਤਾਂ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦਿਨ ਬ ਦਿਨ ਹੋ ਰਹੀ ਚੜ੍ਹਤ ਬਰਦਾਸ਼ਿਤ ਨਹੀਂ ਹੋ ਰਹੀ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪਰ ਸਿੱਧੇ ਹਮਲਿਆਂ ’ਤੇ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਤਾਕਤਾਂ ਜਿਨ੍ਹਾਂ ਮਰਜੀ ਜ਼ੋਰ ਲਗਾ ਲੈਣ ਪ੍ਰੰਤੂ ਪੰਜਾਬ ਦੇ ਅਣਖੀ ਲੋਕ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਦੇ ਝਾਂਸੇ ਵਿਚ ਨਹੀਂ ਆਉਣਗੇ ਅਤੇ 2027 ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਬਣਾਉਣਗੇ। ਭਗਵੰਤ ਮਾਨ ਦੀ ਸਰਕਾਰ ਨੇ ਤਾਂ ਪੰਜਾਬ ਦੇ ਲੋਕਾਂ ਨੂੰ ਲੁੱਟਣ, ਕੁੱਟਣ ਅਤੇ ਸਿਰਫ ਚੁਟਕਲਿਆਂ, ਝੂਠ ਤੋਂ ਬਿਨਾਂ ਕੁਝ ਹੋਰ ਦਿੱਤਾ ਹੀ ਨਹੀਂ। ਪੰਜਾਬ ਦੇ ਅਣਖੀ ਲੋਕ ਬਾਦਲ ਸਰਕਾਰ ਵਲੋਂ ਕਰਵਾਏ ਵਿਕਾਸ ਕਾਰਜਾਂ ਅਤੇ ਦਿੱਤੀਆਂ ਸਹੂਲਤਾਂ ਨੂੰ ਅੱਜ ਵੀ ਯਾਦ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਸਰਕਾਰ ਵਲੋਂ ਕਰਵਾਏ ਕੰਮਾਂ ਨੂੰ ਅੱਜ ਵੀ ਲੋਕ ਯਾਦ ਕਰਦੇ : ਬਲਵੰਤ ਸਿੰਘ, ਲਾਭ ਸਰਪੰਚ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਸੁਸਾਇਟੀ ਨੇ ਬਲਬੀਰ ਕੁਮਾਰ ਨੂੰ ਸੇਵਾ ਮੁਕਤੀ ’ਤੇ ਕੀਤਾ ਸਨਮਾਨਿਤ
Ad Position 24