ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਵਿਖੇ ਨਾਟਕ ਸਮਾਗਮ ਕਰਵਾਇਆ
ਗਿੱਦੜਬਾਹਾ, 24 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਐੱਮ. ਐੱਮ.
ਗਿੱਦੜਬਾਹਾ, 24 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਵਿਖੇ ਪੀ.ਜੀ. ਪੰਜਾਬੀ ਵਿਭਾਗ ਅਤੇ ਯੁਵਕ ਭਲਾਈ ਵਿਭਾਗ ਵਲੋਂ ਚੰਡੀਗੜ੍ਹ ਸਕੂਲ ਆਫ਼ ਡਰਾਮਾ ਦੇ ਸਹਿਯੋਗ ਨਾਲ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਬੈਨਰ ਹੇਠ ਨਾਟਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਇਕੱਤਰ ਸਿੰਘ ਦੀ ਨਿਰਦੇਸ਼ਾਂ ਹੇਠ ‘ਠੱਗੀ’ ਤੇ ‘ਸੁਲਗਦੀ ਧਰਤੀ’ ਨਾਟਕਾਂ ਦੀ ਪੇਸ਼ਕਾਰੀ ਕੀਤੀ ਗਈ। ਇਸ ਦੌਰਾਨ ਪ੍ਰਿੰਸੀਪਲ ਰਾਜੇਸ਼ ਮਹਾਜਨ ਨੇ ਨਾਟਕ ਟੀਮ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਆਪਣੀ ਊਰਜਾ ਨੂੰ ਰਚਨਾਤਮਕ ਕੰਮਾਂ ਵਿਚ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ੇ ਸਾਡੇ ਨੌਜਵਾਨਾਂ ਤੇ ਸਮਾਜ ਲਈ ਵੱਡੀ ਚੁਣੌਤੀ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਭਵਿੱਖ ਸੰਵਾਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਪੀ.ਜੀ. ਪੰਜਾਬੀ ਵਿਭਾਗ ਦੇ ਮੁਖੀ ਡਾ. ਚੰਦਰ ਪ੍ਰਕਾਸ਼ ਨੇ ਕਿਹਾ ਕਿ ਰੰਗਮੰਚ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਸਮਾਜ ਨੂੰ ਜਾਗਰੂਕ ਕਰਨ ਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਲੋਕਾਂ ਵਿਚ ਚੇਤਨਾ ਪੈਦਾ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਵੀ ਹੈ। ਦੋਵੇਂ ਨਾਟਕਾਂ ਨੂੰ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਨਾਟਕ ਟੀਮ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਨੂੰ ਸਫ਼ਲ ਬਣਾਉਣ ਵਿਚ ਪੰਜਾਬੀ ਅਧਿਆਪਕਾ ਸੁੱਖਪ੍ਰੀਤ ਕੌਰ ਤੇ ਸਰਬਜੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਅਧਿਆਪਕ ਅਤੇ ਗੈਰ-ਅਧਿਆਪਨ ਵਰਗ ਦੇ ਪੂਰਨ ਸਹਿਯੋਗ ਨਾਲ ਇਹ ਸਮਾਗਮ ਯਾਦਗਾਰੀ ਹੋ ਨਿਬੜਿਆ। ਇਸ ਮੌਕੇ ਵੰਦਨਾ ਗਰਗ, ਸਤਮੇਲ ਕੌਰ, ਰਾਮ ਸਰਣ, ਅੰਜਲੀ, ਜਸਵਿੰਦਰ ਬਾਘਲਾ, ਸੰਦੀਪ ਸਿੰਘ, ਮਿਊਰੀ, ਸਰਿਤਾ, ਰੋਮਨ ਕੁਮਾਰ, ਬਲਕਰਨ ਸਿੰਘ, ਹਰਦੀਪ ਕੌਰ , ਜਸਪ੍ਰੀਤ ਕੌਰ, ਮੋਨਿਕਾ, ਰਵੀ ਕੁਮਾਰ ਸਮੇਤ ਕਾਲਜ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।