ਸਿਵਲ ਸਰਜਨ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕਰ ਰਹੀਆਂ ਟੀਮਾਂ ਦੀ ਸੁਪਰਵਿਜ਼ਨ
ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਹੁਕਮਾਂ ਅਨੁਸਾਰ ਅੱਜ ਸੋਮਵਾਰ ਨੂੰ ਡੇਂਗੂ ਦੀ ਰੋਕਥਾਮ ਲਈ ਸਿਨੇਮਾ ਹਾਲ, ਸ਼ਾਪਿੰਗ ਮਾਲ, ਖਾਣੇ ਵਾਲੇ ਢਾਬੇ, ਰੈਸਟੋਰੈਂਟ ਅਤੇ ਹੋਟਲਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ, ਜਿਸ ਦੀ ਸੁਪਰਵਿਜ਼ਨ ਡਾ.
ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਹੁਕਮਾਂ ਅਨੁਸਾਰ ਅੱਜ ਸੋਮਵਾਰ ਨੂੰ ਡੇਂਗੂ ਦੀ ਰੋਕਥਾਮ ਲਈ ਸਿਨੇਮਾ ਹਾਲ, ਸ਼ਾਪਿੰਗ ਮਾਲ, ਖਾਣੇ ਵਾਲੇ ਢਾਬੇ, ਰੈਸਟੋਰੈਂਟ ਅਤੇ ਹੋਟਲਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ, ਜਿਸ ਦੀ ਸੁਪਰਵਿਜ਼ਨ ਡਾ. ਲਖਬੀਰ ਕੌਰ ਸਿਵਲ ਸਰਜਨ ਵਲੋਂ ਫ਼ੀਲਡ ਵਿਚ ਜਾ ਕੇ ਕੀਤੀ ਗਈ। ਇਸ ਮੌਕੇ ਡਾ. ਲਖਬੀਰ ਕੌਰ ਨੇ ਦੱਸਿਆ ਕਿ ਅੱਜ ਵਿਸ਼ੇਸ਼ ਤੌਰ ’ਤੇ ਡੇਂਗੂ ਦੀ ਰੋਕਥਾਮ ਲਈ ਸਰਕਾਰੀ ਸਕੂਲ, ਪ੍ਰਾਈਵੇਟ ਸਕੂਲ, ਨਰਸਰੀਆਂ ਅਤੇ ਹੋਰ ਜਨਤਕ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਡੇਂਗੂ ਨੂੰ ਇਕ ਨੋਟੀਫਾਇਡ ਬਿਮਾਰੀ ਹੈ ਅਤੇ ਇਸ ਬਿੀਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਡੇਂਗੂ ਦੀ ਬਿਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਕਿ ਸ਼ਹਿਰ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ ਵਿਚ ਘਰ-ਘਰ ਜਾ ਕੇ ਡੇਂਗੂ ਫ਼ੈਲਣ ਤੋਂ ਬਚਾਅ ਸੰਬੰਧੀ ਗਤੀਵਿਧੀਆਂ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰਾਂ ਦੇ ਵੱਖ-ਵੱਖ ਖੇਤਰਾਂ ਅਤੇ ਹਾਈ ਰਿਸਕ ਏਰੀਏ ਵਿਚ ਜਾ ਕੇ ਲੋਕਾਂ ਦੇ ਘਰਾਂ ਤੇ ਘਰਾਂ ਦੇ ਆਸਪਾਸ ਪਾਣੀ ਜਮ੍ਹਾਂ ਨਾ ਹੋਣ ਸੰਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਖੜੇ੍ਹ ਪਾਣੀ ਵਿਚ ਲਾਰਵਾ ਵਿਰੋਧੀ ਸਪਰੇਅ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਰਸਾਤਾਂ ਦਾ ਮੌਸਮ ਚੱਲ ਰਿਹਾ ਹੈ, ਜਿਸ ਨਾਲ ਜਗ੍ਹਾ-ਜਗ੍ਹਾ ਪਾਣੀ ਇਕੱਠਾ ਹੋ ਜਾਂਦਾ ਹੈ, ਜਿਸ ਨਾਲ ਮੱਛਰ ਦੀ ਪੈਦਾਇਸ਼ ਹੋਣ ਦਾ ਖ਼ਤਰਾ ਬਣ ਗਿਆ ਹੈ, ਇਸ ਲਈ ਸਾਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ। ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਅਤੇ ਲੈਬ ਸੰਚਾਲਕਾਂ ਨੂੰ ਅਪੀਲ ਕੀਤੀ ਕਿ ਜਦੋਂ ਡੇਂਗੂ ਦਾ ਮਰੀਜ਼ ਆਉਂਦਾ ਹੈ ਤਾਂ ਉਸ ਦੀ ਮੁਕੰਮਲ ਜਾਣਕਾਰੀ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ ਤਾਂ ਜੋ ਲੋੜੀਦੀਆ ਗਤੀਵਿਧੀਆਂ ਸਮੇਂ ਸਿਰ ਕਰਵਾਈਆਂ ਜਾ ਸਕਣ। ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਇਸ ਸਮੇਂ ਭਗਵਾਨ ਦਾਸ, ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ, ਹੈਲਥ ਵਰਕਰ ਵਕੀਲ ਸਿੰਘ, ਅਮਨਦੀਪ ਸਿੰਘ, ਸ਼ਮਸ਼ੇਰ ਸਿੰਘ, ਸੰਦੀਪ ਕੁਮਾਰ, ਹਰਭਗਵਾਨ ਸਿੰਘ, ਹਰਮੇਲ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਬ੍ਰੀਡਿੰਗ ਚੈਕਰਾਂ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।