24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸ਼ਰਧਾਲੂਆਂ ਦਾ ਜਥਾ ਖਾਟੂ ਸ਼ਿਆਮ ਅਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਰਵਾਨਾ

ਗਿੱਦੜਬਾਹਾ, 24 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਸ੍ਰੀ ਸ਼ਿਆਮ ਸੇਵਾ ਮੰਡਲ ਗਿੱਦੜਬਾਹਾ ਵਲੋਂ ਗਿਆਰਸ ਦੇ ਸੰਬੰਧ ਵਿਚ ਇਲਾਕੇ ਦੇ ਸ਼ਰਧਾਲੂਆਂ ਲਈ ਇਕ ਵਿਸ਼ੇਸ਼ ਬੱਸ ਗਿੱਦੜਬਾਹਾ ਤੋਂ ਖਾਟੂ ਸ਼ਿਆਮ ਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਗਈ ਹੈ। ਬੀਤੀ ਰਾਤ ਸ੍ਰੀ ਸ਼ਿਆਮ ਸੇਵਾ ਮੰਡਲ ਗਿੱਦੜਬਾਹਾ ਵਲੋਂ ਗਿਆਰਸ ਦੇ ਸ਼ੁੱਭ ਅਵਸਰ ’ਤੇ ਇਕ ਬੱਸ ਖਾਟੂ ਸ਼ਿਆਮ ਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ।

Ad Position 21
No active advertisement
ਬੱਸ ਨੂੰ ਝੰਡੀ ਵਿਖਾ ਕੇ ਰਵਾਨਾ ਕਰਦੇ ਹੋਏ ਡਾ. ਚਾਰੂ ਸਿੰਗਲਾ ਅਤੇ ਸੰਸਥਾ ਦੇ ਮੈਂਬਰ। ਤਸਵੀਰ: ਪਰਮਜੀਤ ਸਿੰਘ ਥੇੜ੍ਹੀ 25-08-2026
ਗਿੱਦੜਬਾਹਾ, 24 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਸ੍ਰੀ ਸ਼ਿਆਮ ਸੇਵਾ ਮੰਡਲ ਗਿੱਦੜਬਾਹਾ ਵਲੋਂ ਗਿਆਰਸ ਦੇ ਸੰਬੰਧ ਵਿਚ ਇਲਾਕੇ ਦੇ ਸ਼ਰਧਾਲੂਆਂ ਲਈ ਇਕ ਵਿਸ਼ੇਸ਼ ਬੱਸ ਗਿੱਦੜਬਾਹਾ ਤੋਂ ਖਾਟੂ ਸ਼ਿਆਮ ਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਗਈ ਹੈ। ਬੀਤੀ ਰਾਤ ਸ੍ਰੀ ਸ਼ਿਆਮ ਸੇਵਾ ਮੰਡਲ ਗਿੱਦੜਬਾਹਾ ਵਲੋਂ ਗਿਆਰਸ ਦੇ ਸ਼ੁੱਭ ਅਵਸਰ ’ਤੇ ਇਕ ਬੱਸ ਖਾਟੂ ਸ਼ਿਆਮ ਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸ਼ਿਆਮ ਸੇਵਾ ਮੰਡਲ ਗਿੱਦੜਬਾਹਾ ਦੇ ਪ੍ਰਧਾਨ ਰਾਜਿੰਦਰ ਸਿੰਗਲਾ ਨੇ ਦੱਸਿਆ ਕਿ ਗਿਆਰਸ ਦੇ ਪਾਵਨ ਮੌਕੇ ’ਤੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਸ਼ਿਆਮ ਪ੍ਰੇਮੀ ਬਾਬਾ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਰਵਾਨਾ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਉਕਤ ਬੱਸ ਨੂੰ ਗਿੱਦੜਬਾਹਾ ਦੇ ਸਮਾਜ ਸੇਵੀ ਐਡਵੋਕੇਟ ਨਰਾਇਨ ਦਾਸ ਸਿੰਗਲਾ ਦੀ ਪੁੱਤਰੀ ਡਾ. ਚਾਰੂ ਸਿੰਗਲਾ ਵਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਬੱਸ ਵਿਚ ਲਗਪਗ 59 ਸ਼ਰਧਾਲੂਆਂ ਦਾ ਜਥਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ ਅਤੇ ਸ਼ਰਧਾਲੂਆਂ ਦੇ ਰਹਿਣ ਤੇ ਖਾਣ-ਪੀਣ ਦਾ ਪ੍ਰਬੰਧ ਸੰਸਥਾ ਵਲੋਂ ਕੀਤਾ ਗਿਆ ਹੈ। ਉਕਤ ਬੱਸ ਸ੍ਰੀ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਦੇ ਦਰਸ਼ਨ ਕਰਵਾਉਂਦੀ ਹੋਈ ਵਾਪਸੀ ਸਮੇਂ ਇੱਛਾ ਪੂਰਨ ਮੰਦਰ ਦੇ ਦਰਸ਼ਨ ਕਰਵਾਉਣ ਤੋਂ ਬਾਅਦ ਗਿੱਦੜਬਾਹਾ ਵਾਪਸ ਪਹੁੰਚੇਗੀ। ਇਸ ਮੌਕੇ ਰਜਿੰਦਰ ਸਿੰਗਲਾ, ਧਰਮਪਾਲ ਸਿੰਘ ਰਿੰਕੂ ਢੱਲਾ, ਰਾਹੁਲ ਮੰਗਲਾ, ਨਵੀਨ ਗਰਗ ਅਤੇ ਰਾਜਿੰਦਰ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਲੈਕਸ ਲਗਾਉਂਦਾ ਨੌਜਵਾਨ ਉੱਚਾਈ ਤੋਂ ਹੇਠਾਂ ਡਿੱਗ ਕੇ ਹੋਇਆ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਅਧਿਆਪਕ 27 ਨੂੰ ਮਹਾਂਬੰਦ ਦੌਰਾਨ ਧਰਨੇ ਤੇ ਰੈਲੀਆਂ ’ਚ ਭਰਵੀਂ ਸ਼ਮੂਲੀਅਤ ਕਰਨਗੇ ਸਮੂਹਿਕ ਛੁੱਟੀ ’ ਤੇ ਜਾਣ ਸੰਬੰਧੀ ਸਿੱਖਿ...
Ad Position 24