ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ 27 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ੂਕੇ ਜਾਣਗੇ ਪੁਤਲੇ
ਫ਼ਰੀਦਕੋਟ, 25 ਅਗਸਤ (ਸਰਬਜੀਤ ਸਿੰਘ)-ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਅੱਜ ਇਥੇ ਪੈਨਸ਼ਨਰ ਭਵਨ ਵਿਖੇ ਅਹਿਮ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿਚ ਆਗੂਆਂ ਵਲੋਂ ਭਗਵੰਤ ਮਾਨ ਸਰਕਾਰ ਵਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਰਾਜ ਭਾਗ ਦੌਰਾਨ ਲਗਾਤਾਰ ਅਪਣਾਏ ਗਏ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਵਿਰੁੱਧ ਸਰਕਾਰ ਨੂੰ ਸਬਕ ਸਿਖਾਉਣ ਲਈ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਪੰਜਾਬ ਦਾ ਸਾਰਾ ਸਰਕਾਰੀ ਕੰਮ ਬਿਲਕੁੱਲ ਠੱਪ ਕਰਨ ਦੇ ਕੀਤੇ ਗਏ ਐਲਾਨ ਦੀ ਰੂਪ ਰੇਖਾ ਤੈਅ ਕੀਤੀ ਗਈ। ਇਸ ਐਕਸ਼ਨ ਪ੍ਰੋਗਰਾਮ ਨੂੰ ਜ਼ਿਲ੍ਹਾ ਫ਼ਰੀਦਕੋਟ ਵਿਚ ਕਾਮਯਾਬ ਬਣਾਉਣ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਮੁਲਾਜ਼ਮ ਆਗੂ ਜਤਿੰਦਰ ਕੁਮਾਰ, ਹਰਪ੍ਰੀਤ ਸਿੰਘ ਸਰਾਂ ਬਿਜਲੀ ਬੋਰਡ, ਬਲਬੀਰ ਸਿੰਘ ਸਿਬੀਆਂ, ਬਲਕਾਰ ਸਿੰਘ ਸਹੋਤਾ, ਬਿਕਰਮਜੀਤ ਸਿੰਘ ਢਿੱਲੋਂ ਪ੍ਰਧਾਨ, ਰਵਿੰਦਰ ਪਾਲ ਸਿੰਘ ਘਾਲੀ, ਬਖ਼ਸ਼ੀਸ਼ ਸਿੰਘ, ਸਰਬਜੀਤ ਸਿੰਘ ਮਨਿਸਟੀਰੀਅਲ ਸਟਾਫ਼, ਸੁਖਮੰਦਰ ਸਿੰਘ ਗਿੱਲ ਪੀ.
ਫ਼ਰੀਦਕੋਟ, 25 ਅਗਸਤ (ਸਰਬਜੀਤ ਸਿੰਘ)-ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਅੱਜ ਇਥੇ ਪੈਨਸ਼ਨਰ ਭਵਨ ਵਿਖੇ ਅਹਿਮ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿਚ ਆਗੂਆਂ ਵਲੋਂ ਭਗਵੰਤ ਮਾਨ ਸਰਕਾਰ ਵਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਰਾਜ ਭਾਗ ਦੌਰਾਨ ਲਗਾਤਾਰ ਅਪਣਾਏ ਗਏ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਵਿਰੁੱਧ ਸਰਕਾਰ ਨੂੰ ਸਬਕ ਸਿਖਾਉਣ ਲਈ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਪੰਜਾਬ ਦਾ ਸਾਰਾ ਸਰਕਾਰੀ ਕੰਮ ਬਿਲਕੁੱਲ ਠੱਪ ਕਰਨ ਦੇ ਕੀਤੇ ਗਏ ਐਲਾਨ ਦੀ ਰੂਪ ਰੇਖਾ ਤੈਅ ਕੀਤੀ ਗਈ। ਇਸ ਐਕਸ਼ਨ ਪ੍ਰੋਗਰਾਮ ਨੂੰ ਜ਼ਿਲ੍ਹਾ ਫ਼ਰੀਦਕੋਟ ਵਿਚ ਕਾਮਯਾਬ ਬਣਾਉਣ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਮੁਲਾਜ਼ਮ ਆਗੂ ਜਤਿੰਦਰ ਕੁਮਾਰ, ਹਰਪ੍ਰੀਤ ਸਿੰਘ ਸਰਾਂ ਬਿਜਲੀ ਬੋਰਡ, ਬਲਬੀਰ ਸਿੰਘ ਸਿਬੀਆਂ, ਬਲਕਾਰ ਸਿੰਘ ਸਹੋਤਾ, ਬਿਕਰਮਜੀਤ ਸਿੰਘ ਢਿੱਲੋਂ ਪ੍ਰਧਾਨ, ਰਵਿੰਦਰ ਪਾਲ ਸਿੰਘ ਘਾਲੀ, ਬਖ਼ਸ਼ੀਸ਼ ਸਿੰਘ, ਸਰਬਜੀਤ ਸਿੰਘ ਮਨਿਸਟੀਰੀਅਲ ਸਟਾਫ਼, ਸੁਖਮੰਦਰ ਸਿੰਘ ਗਿੱਲ ਪੀ. ਆਰ. ਟੀ. ਸੀ., ਅਧਿਆਪਕ ਆਗੂ ਸੁਖਵਿੰਦਰ ਸਿੰਘ ਸੁੱਖੀ, ਧਰਮਿੰਦਰ ਸਿੰਘ, ਨਵਪ੍ਰੀਤ ਸਿੰਘ, ਪ੍ਰੀਤ ਭਗਵਾਨ ਸਿੰਘ, ਗਗਨ ਪਾਹਵਾ, ਜੀਤੇਂਦਰ ਕੁਮਾਰ ਹੰਸ, ਨਰਿੰਦਰ ਕੁਮਾਰ, ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਇੰਦਰਜੀਤ ਸਿੰਘ ਖੀਵਾ, ਅਮਰੀਕ ਸਿੰਘ ਸੰਧੂ, ਮਨੋਹਰ ਸਿੰਘ ਰਿਟਾ: ਡੀ.ਪੀ.ਆਰ.ਓ. ਵਲੋਂ ਸਾਂਝੇ ਤੌਰ ’ਤੇ ਫ਼ੈਸਲਾ ਕੀਤਾ ਗਿਆ ਕਿ ਫ਼ਰੀਦਕੋਟ ਵਿਖੇ ਸਵੇਰੇ ਠੀਕ 10 ਵਜੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਮਿੰਨੀ ਸਕੱਤਰੇਤ ਸਾਹਮਣੇ, ਜੈਤੋ ਵਿਖੇ ਸਵੇਰੇ ਠੀਕ 9:30 ਵਜੇ ਤਹਿਸੀਲ ਪ੍ਰਬੰਧਕੀ ਕੰਪਲੈਕਸ, ਜੈਤੋ ਸਾਹਮਣੇ ਅਤੇ ਕੋਟਕਪੂਰਾ ਵਿਖੇ ਸਵੇਰੇ ਠੀਕ 10:30 ਵਜੇ ਲਾਲਾ ਲਾਜਪਤ ਰਾਏ ਮਿਉਂਸਪਲ ਪਾਰਕ ਕੋਟਕਪੂਰਾ ਵਿਖੇ ਰੋਸ ਧਰਨੇ ਦੇ ਕੇ ਅਤੇ ਰੋਸ ਮਾਰਚ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਫ਼ੂਕੇ ਜਾਣਗੇ। ਆਗੂਆਂ ਨੇ ਸਮੂਹ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਇਨ੍ਹਾਂ ਐਕਸ਼ਨਾਂ ਵਿਚ ਆਪਣੇ ਵੱਧ ਤੋਂ ਵੱਧ ਸਾਥੀਆਂ ਸਮੇਤ ਸਮੇਂ ਸਿਰ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬਣਦਾ ਸਾਰਾ 18 ਫ਼ੀਸਦੀ ਡੀ.ਏ ਨਾ ਦਿੱਤਾ ਗਿਆ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਗਈ, ਕੱਚੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਨਾ ਕੀਤਾ ਗਿਆ ਤੇ ਹੋਰ ਮੰਨੀਆਂ ਹੋਈਆਂ ਮੰਗਾਂ ਨਾ ਲਾਗੂ ਕੀਤੀਆਂ ਗਈਆਂ ਤਾਂ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਪੂਰੀ ਤਿਆਰੀ ਕਰਕੇ ਬੈਠੇ ਹਨ। ਇਸ ਮੌਕੇ ਪਿ੍ਰੰਸੀਪਲ ਕਿ੍ਰਸ਼ਨ ਲਾਲ, ਕੁਲਵੰਤ ਸਿੰਘ ਚਾਨੀ, ਵੀਰ ਇੰਦਰਜੀਤ ਸਿੰਘ ਪੁਰੀ, ਇੰਦਰਜੀਤ ਸਿੰਘ ਗਿੱਲ, ਗੁਰਮੀਤ ਸਿੰਘ ਜੈਤੋ, ਕੁਲਵਿੰਦਰ ਸਿੰਘ ਮੌੜ, ਅਮਰਜੀਤ ਸਿੰਘ ਵਾਲੀਆ, ਬਲਵਿੰਦਰ ਰਾਮ ਸ਼ਰਮਾ, ਆਸ਼ਾ ਵਰਕਰਾਂ ਦੇ ਆਗੂ ਅਮਰਜੀਤ ਕੌਰ ਰਣ ਸਿੰਘ ਵਾਲਾ, ਸਰਬਜੀਤ ਕੌਰ ਮਚਾਕੀ , ਮਿਡ-ਡੇ ਮੀਲ ਵਰਕਰ ਆਗੂ ਲਖਵਿੰਦਰ ਕੌਰ ਆਦਿ ਹਾਜ਼ਰ ਸਨ।