26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ

ਫ਼ਰੀਦਕੋਟ, 25 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ ਚਾਰ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 26-08-2026
ਫ਼ਰੀਦਕੋਟ, 25 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ ਚਾਰ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਜਹਾਜ਼ ਗਰਾਊਂਡ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਰਾਜਾ ਸਿੰਘ ਪੁੱਤਰ ਨਰੇਸ਼ ਦਾਸ ਵਾਸੀ ਫ਼ਿਰੋਜ਼ਪੁਰ ਤੇ ਦਿਸ਼ਾਲ ਸਿੰਘ ਅਭੈ ਪੁੱਤਰ ਰਾਜ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 15 ਗ੍ਰਾਮ ਹੈਰੋਇਨ ਸਮੇਤ ਲਿਫਾਫ਼ਾ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਪੱਖੀ ਰੋਡ, ਫ਼ਰੀਦਕੋਟ ਤੋਂ ਅਸ਼ੋਕ ਕੁਮਾਰ ਪੁੱਤਰ ਜਵਾਹਰ ਲਾਲ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 6 ਗ੍ਰਾਮ ਹੈਰੋਇਨ ਸਮੇਤ ਲਿਫਾਫ਼ਾ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਤਿੰਨਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਹੀ ਹੌਲਦਾਰ ਪਰਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਸਥਾਨਕ ਸਰਹੰਦ ਫ਼ੀਡਰ ਨਹਿਰ ਦੀ ਕੱਚੀ ਪਟੱੜੀ ਤੋਂ ਸੋਨੂੰ ਪੁੱਤਰ ਧਰਮਪਾਲ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ ’ਤੇ 1.60 ਗ੍ਰਾਮ ਹੈਰੋਇਨ ਸਮੇਤ ਲਿਫਾਫ਼ਾ ਬਰਾਮਦ ਕੀਤੀ ਗਈ ਹੈ, ਜਿਸ ’ਤੇ ਕਥਿਤ ਦੋਸ਼ੀ ਖ਼ਿਲਾਫ਼ ਵੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਚੋਰੀ ਦੇ ਦੋਸ਼ਾਂ ਤਹਿਤ 2 ਵਿਅਕਤੀ ਕਾਬੂ
Ad Position 24