ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ
ਫ਼ਰੀਦਕੋਟ, 25 ਅਗਸਤ (ਸਰਬਜੀਤ ਸਿੰਘ)–ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 25 ਅਗਸਤ (ਸਰਬਜੀਤ ਸਿੰਘ)–ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ, ਇੰਚਾਰਜ, ਪੁਲਿਸ ਚੌਂਕੀ, ਗੋਲੇਵਾਲਾ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਨਹਿਰ ਪੁਲ, ਪਿੰਡ ਰਾਜੋਵਾਲਾ ਮੌਜੂਦ ਸਨ ਤਾਂ ਲਵਪ੍ਰੀਤ ਸਿੰਘ ਲੱਬਾ ਪੁੱਤਰ ਇੰਦਰਜੀਤ ਸਿੰਘ ਵਾਸੀ ਨਵਾਂ ਕਿਲਾ ਨੂੰ ਸ਼ੱਕ ਆਧਾਰ ’ਤੇ ਕਾਬੂ ਕਰ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 10 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਰਾਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਚੰਦਬਾਜਾ ਤੇ ਪਿੰਡ ਧੂੜਕੋਟ ਕੱਚੇ ਰਸਤੇ ਤੋਂ ਨਿਰਵੈਰ ਸਿੰਘ ਪੁੱਤਰ ਲਿਰਮਲ ਸਿੰਘ ਤੇ ਗੁਰਪ੍ਰੀਤ ਸਿੰਘ ਗੋਰੀ ਪੁੱਤਰ ਬਲਦੇਵ ਸਿੰਘ ਵਾਸੀ ਧੂੜਕੋਟ ਪਾਸੋਂ ਕਥਿਤ ਤੌਰ ’ਤੇ 27 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਿੰਨਾਂ ਕਥਿਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।