26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਕੇਂਦਰੀ ਜੇਲ੍ਹ ’ਚੋਂ ਨਸ਼ੀਲਾ ਪਾਊਡਰ ਬਰਾਮਦ, ਚਾਰ ਬੰਦੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 25 ਅਗਸਤ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਗਾਰਦ ਦੀ ਮਦਦ ਨਾਲ ਕੀਤੀ ਗਈ ਅਚਾਨਕ ਤਲਾਸ਼ ਦੌਰਾਨ ਜੇਲ੍ਹ ’ਚ ਨਜ਼ਰਬੰਦ ਬੰਦੀਆਂ ਪਾਸੋਂ 41 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਚਾਰ ਬੰਦੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 26-08-2026
ਫ਼ਰੀਦਕੋਟ, 25 ਅਗਸਤ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਗਾਰਦ ਦੀ ਮਦਦ ਨਾਲ ਕੀਤੀ ਗਈ ਅਚਾਨਕ ਤਲਾਸ਼ ਦੌਰਾਨ ਜੇਲ੍ਹ ’ਚ ਨਜ਼ਰਬੰਦ ਬੰਦੀਆਂ ਪਾਸੋਂ 41 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਚਾਰ ਬੰਦੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਵੀਰਪਾਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਵਿਚ ਕੀਤੀ ਗਈ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਚਾਰ ਬੰਦੀਆਂ ਪਾਸੋਂ ਕਥਿਤ ਤੌਰ ’ਤੇ 41 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸਹਾਇਕ ਥਾਣੇਦਾਰ ਸੁਖਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਹਵਾਲਾਤੀ ਮਹਿਕਦੀਪ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਡੋਹਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਕੈਦੀ ਧਰਮਿੰਦਰ ਸਿੰਘ ਉਰਫ਼ ਲਵਲੀ ਪੁੱਤਰ ਰਾਮ ਕਿ੍ਸ਼ਨ ਵਾਸੀ ਫ਼ਰੀਦਕੋਟ, ਹਵਾਲਾਤੀ ਨਰਿੰਦਰ ਸਿੰਘ ਉਰਫ ਨਿੱਦੀ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਪੱਕਾ ਤੇ ਸ਼ਨੀ ਪੁੱਤਰ ਰੰਗਾ ਵਾਸੀ ਗੁਰੂਹਰਸਹਾਏ ਖ਼ਿਲਾਫ਼ ਜੇਲ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਿਊ ਨਾਨਕ ਨਗਰੀ ’ਚ ਨਾ ਸੜਕਾਂ ਬਣੀਆਂ, ਨਾ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਹੋਏ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਨੋਰੰਜਕ ਫ਼ੇਰਾ ਲਗਾਇਆ
Ad Position 24