26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਨਿਊ ਨਾਨਕ ਨਗਰੀ ’ਚ ਨਾ ਸੜਕਾਂ ਬਣੀਆਂ, ਨਾ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਹੋਏ, ਲੋਕ ਪ੍ਰੇਸ਼ਾਨ

ਕੋਟਕਪੂਰਾ, 25 ਅਗਸਤ (ਰਿੰਕੂ ਮਲਹੋਤਰਾ)-ਕੋਟਕਪੂਰਾ ਸ਼ਹਿਰ ਦੀ ਹਦੂਦ ਅਧੀਨ ਵਾਰਡ ਨੰਬਰ-8 ਦੇ ’ਚ ਪੈਂਦੀ ਨਿਊ ਨਾਨਕ ਨਗਰੀ ਦੇ ਵਸਨੀਕ ਪਿਛਲੇ ਕਈ ਸਾਲਾਂ ਤੋਂ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ, ਸੜਕਾਂ, ਵਾਟਰ ਵਰਕਸ ਦੀਆਂ ਪਾਈਪਾਂ ਅਤੇ ਹੋਰ ਕਈ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ, ਭਾਵੇਂ ਹਾਕਮ ਧਿਰ ਵਲੋਂ ਕੋਟਕਪੂਰੇ ਸ਼ਹਿਰ ਵਿਚ ਕਰੋੜਾਂ ਰੁਪਏ ਵਿਕਾਸ ’ਤੇ ਲਗਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਸ ਇਲਾਕੇ ਵਿਚ ਹਾਲੇ ਤੱਕ ਵਿਕਾਸ ਦਾ ਪਹੀਆ ਉਨ੍ਹਾਂ ਦੇ ਬਰੂਹਾਂ ਤੱਕ ਨਹੀਂ ਪਹੁੰਚਿਆਂ। ਮੁਹੱਲਾ ਵਾਸੀਆਂ ਤੀਰਥ ਕੌਰ, ਪਰਮਜੀਤ ਕੌਰ, ਸੁਰਿੰਦਰ ਕੌਰ, ਬਿੰਦਰ ਕੌਰ, ਸੁਰਜੀਤ ਕੌਰ, ਮਨਪ੍ਰੀਤ ਕੌਰ, ਸੀਮਾ, ਅੰਜਲੀ, ਰਾਜ ਚੌਧਰੀ ਤੇ ਮਲਕੀਤ ਸਿੰਘ ਹੋਰਾਂ ਨੇ ਦੱਸਿਆ ਕਿ ਉਹ ਪਿਛਲੇ 14 ਸਾਲਾਂ ਤੋਂ ਇਸ ਇਲਾਕੇ ਵਿਚ ਰਹਿ ਰਹੇ ਹਨ, ਪਰ ਹਾਲੇ ਤੱਕ ਉਨ੍ਹਾਂ ਦੇ ਇਲਾਕੇ ਵਿਚ ਸਿਰਫ਼ ਸੀਵਰੇਜ ਪੈਣ ਤੋਂ ਬਾਅਦ ਨਾ ਸੜਕਾਂ ਬਣੀਆਂ ਹਨ ਅਤੇ ਨਾ ਹੀ ਗੰਦੇ ਪਾਣੀ ਦੀ ਦੇ ਨਿਕਾਸੀ ਦੇ ਪ੍ਰਬੰਧ ਹਨ ਤੇ ਨਾ ਹੀ ਵਾਟਰ ਵਰਕਸ ਦੀਆਂ ਪਾਈਪਾਂ ਪੁੱਜੀਆਂ ਹਨ।

Ad Position 21
No active advertisement
ਅਜੀਤ ਡੈਸਕ 26-08-2026
ਕੋਟਕਪੂਰਾ, 25 ਅਗਸਤ (ਰਿੰਕੂ ਮਲਹੋਤਰਾ)-ਕੋਟਕਪੂਰਾ ਸ਼ਹਿਰ ਦੀ ਹਦੂਦ ਅਧੀਨ ਵਾਰਡ ਨੰਬਰ-8 ਦੇ ’ਚ ਪੈਂਦੀ ਨਿਊ ਨਾਨਕ ਨਗਰੀ ਦੇ ਵਸਨੀਕ ਪਿਛਲੇ ਕਈ ਸਾਲਾਂ ਤੋਂ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ, ਸੜਕਾਂ, ਵਾਟਰ ਵਰਕਸ ਦੀਆਂ ਪਾਈਪਾਂ ਅਤੇ ਹੋਰ ਕਈ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ, ਭਾਵੇਂ ਹਾਕਮ ਧਿਰ ਵਲੋਂ ਕੋਟਕਪੂਰੇ ਸ਼ਹਿਰ ਵਿਚ ਕਰੋੜਾਂ ਰੁਪਏ ਵਿਕਾਸ ’ਤੇ ਲਗਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਸ ਇਲਾਕੇ ਵਿਚ ਹਾਲੇ ਤੱਕ ਵਿਕਾਸ ਦਾ ਪਹੀਆ ਉਨ੍ਹਾਂ ਦੇ ਬਰੂਹਾਂ ਤੱਕ ਨਹੀਂ ਪਹੁੰਚਿਆਂ। ਮੁਹੱਲਾ ਵਾਸੀਆਂ ਤੀਰਥ ਕੌਰ, ਪਰਮਜੀਤ ਕੌਰ, ਸੁਰਿੰਦਰ ਕੌਰ, ਬਿੰਦਰ ਕੌਰ, ਸੁਰਜੀਤ ਕੌਰ, ਮਨਪ੍ਰੀਤ ਕੌਰ, ਸੀਮਾ, ਅੰਜਲੀ, ਰਾਜ ਚੌਧਰੀ ਤੇ ਮਲਕੀਤ ਸਿੰਘ ਹੋਰਾਂ ਨੇ ਦੱਸਿਆ ਕਿ ਉਹ ਪਿਛਲੇ 14 ਸਾਲਾਂ ਤੋਂ ਇਸ ਇਲਾਕੇ ਵਿਚ ਰਹਿ ਰਹੇ ਹਨ, ਪਰ ਹਾਲੇ ਤੱਕ ਉਨ੍ਹਾਂ ਦੇ ਇਲਾਕੇ ਵਿਚ ਸਿਰਫ਼ ਸੀਵਰੇਜ ਪੈਣ ਤੋਂ ਬਾਅਦ ਨਾ ਸੜਕਾਂ ਬਣੀਆਂ ਹਨ ਅਤੇ ਨਾ ਹੀ ਗੰਦੇ ਪਾਣੀ ਦੀ ਦੇ ਨਿਕਾਸੀ ਦੇ ਪ੍ਰਬੰਧ ਹਨ ਤੇ ਨਾ ਹੀ ਵਾਟਰ ਵਰਕਸ ਦੀਆਂ ਪਾਈਪਾਂ ਪੁੱਜੀਆਂ ਹਨ। ਉਨ੍ਹਾਂ ਦੱਸਿਆ ਕਿ ਜਦ ਮੀਂਹ ਪੈਂਦਾ ਹੈ ਤਾਂ ਉਨ੍ਹਾਂ ਦੇ ਇਲਾਕੇ ਵਿਚ ਚਿੱਕੜ ਨਾਲ ਮਿੱਟੀ ਵਾਲੀਆਂ ਗਲੀਆਂ ਭਰ ਜਾਂਦੀਆਂ ਹਨ ਜਿਸ ਤੋਂ ਲੰਘਣਾ ਬੇਹੱਦ ਮੁਸ਼ਕਿਲ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨਗਰ ਕੌਂਸਲ ਕੋਟਕਪੂਰਾ ਕੋਲ ਵੀ ਕਈ ਵਾਰ ਬੇਨਤੀਆਂ ਪੱਤਰ ਦਿੱਤੇ ਜਾ ਚੁੱਕੇ ਹਨ ਪਰ ਹਾਲੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਇਸ ਸਬੰਧੀ ਨਗਰ ਕੌਂਸਲ ਕੋਟਕਪੂਰਾ ਤੇ ਪ੍ਰਧਾਨ ਮਨਪ੍ਰੀਤ ਸਿੰਘ ਗੈਰੀ ਵੜਿੰਗ ਨੇ ਦੱਸਿਆ ਕਿ ਪਹਿਲਾਂ ਨਿਊ ਨਾਨਕ ਨਗਰੀ ਦੇ ਪ੍ਰਵਾਨਗੀ ਵਿਚ ਕੁਝ ਕਮੀਆਂ ਸਨ ਜੋ ਪੂਰੀਆਂ ਹੋਣ ਤੋਂ ਬਾਅਦ ਹੁਣ ਇਸ ਇਲਾਕੇ ਦੀਆਂ ਸੜਕਾਂ ਜਲਦ ਬਣਾਈਆਂ ਜਾ ਰਹੀਆਂ ਹਨ। ਪ੍ਰਧਾਨ ਨੇ ਦੱਸਿਆ ਕਿ ਸ਼ਹਿਰ ਵਿਚ 20 ਕਰੋੜ ਰੁਪਏ ਦੇ ਟੈਂਡਰ ਲੱਗ ਰਹੇ ਹਨ, ਜਿਸ ਨਾਲ ਸ਼ਹਿਰ ਦੀਆਂ ਵਿਕਾਸ ਪ੍ਰਤੀ ਰਹਿੰਦੀਆਂ ਕਮੀਆਂ ਨੂੰ ਪੂਰਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਮੰਡੀ ਬੋਰਡ ਮੁਲਾਜ਼ਮਾਂ ਦੀ ਮੀਟਿੰਗ ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ ਨਸ਼ੀਲਾ ਪਾਊਡਰ ਬਰਾਮਦ, ਚਾਰ ਬੰਦੀਆਂ ਖ਼ਿਲਾਫ਼ ਮਾਮਲਾ ਦਰਜ
Ad Position 24